Punjab News: ਕੁਝ ਦੇਸ਼ਾਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਤੇਜ਼ੀ ਆਉਣ ਤੋਂ ਬਾਅਦ, ਕੇਂਦਰ ਦੀ ਸਲਾਹ 'ਤੇ ਜਲਦੀ ਹੀ ਚੰਡੀਗੜ੍ਹ ਵਿਚ ਇਕ ਵਾਰ ਫਿਰ ਤੋਂ ਕੋਵਿਡ ਸੈਂਪਲਿੰਗ ਵਧਣ ਜਾ ਰਹੀ ਹੈ। ਜੀਨੋਮ ਸੀਕਵੈਂਸਿੰਗ ਲਈ ਨਮੂਨੇ ਭੇਜਣ ਲਈ ਟੈਸਟਿੰਗ ਵਧੇਗੀ। ਡਾਇਰੈਕਟਰ, ਸਿਹਤ ਸੇਵਾਵਾਂ (ਡੀਐਚਐਸ) ਡਾ: ਸੁਮਨ ਸਿੰਘ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਪਿਛਲੇ ਕੁਝ ਸਮੇਂ ਤੋਂ ਕਰੋਨਾ ਕੇਸਾਂ ਦੀ ਗਿਣਤੀ ਬਹੁਤ ਘੱਟ ਹੋਣ ਕਾਰਨ ਸੈਂਪਲ ਘੱਟ ਲਏ ਜਾ ਰਹੇ ਸਨ।


ਹਸਪਤਾਲ ਵਿੱਚ ਸਿਰਫ਼ ‘ਅੰਦਰੂਨੀ ਮਰੀਜ਼ਾਂ’ ਦੀ ਸਰਜਰੀ ਅਤੇ ਹੋਰ ਕਿਸਮ ਦੇ ਇਲਾਜ ਲਈ ਟੈਸਟ ਕੀਤੇ ਜਾ ਰਹੇ ਸਨ। ਹੁਣ ਓਪੀਡੀ ਦੇ ਮਰੀਜ਼ਾਂ ਨੂੰ ਪਹਿਲਾਂ ਵਾਂਗ ਹੀ ਟੈਸਟਿੰਗ ਵਿੱਚ ਸ਼ਾਮਲ ਕੀਤਾ ਜਾਵੇਗਾ। ਡੀਐਚਐਸ ਨੇ ਕਿਹਾ ਹੈ ਕਿ ਕੋਵਿਡ ਦੇ ਲੱਛਣ ਵਾਲੇ ਕੇਸਾਂ ਨੂੰ ਦੇਖਣ ਤੋਂ ਬਾਅਦ ਓਪੀਡੀ ਮਰੀਜ਼ਾਂ ਦੇ ਸੈਂਪਲ ਲਏ ਜਾਣਗੇ। ਇਸ ਵਿੱਚ ਈਐਨਟੀ ਵਿੱਚ ਆਉਣ ਵਾਲੇ ਅਤੇ ਬੁਖਾਰ ਤੋਂ ਪੀੜਤ ਮਰੀਜ਼ਾਂ ਦੇ ਸੈਂਪਲ ਲਏ ਜਾਣਗੇ।


DHS ਨੇ ਦੱਸਿਆ ਕਿ ਹਾਲ ਹੀ ਵਿੱਚ 150 ਤੱਕ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਹੁਣ ਕੁਝ ਟੈਸਟਿੰਗ ਵਧਾਏ ਜਾਣਗੇ। ਇਸ ਤੋਂ ਬਾਅਦ ਕੇਸਾਂ ਦੀ ਸਥਿਤੀ ਦੇਖੀ ਜਾਵੇਗੀ। ਡੀਐਚਐਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਜੀਨੋਮ ਸੀਕਵੈਂਸਿੰਗ ਲਈ ਹਰ 15 ਦਿਨਾਂ ਬਾਅਦ ਸੈਂਪਲ ਚੰਡੀਗੜ੍ਹ ਭੇਜੇ ਜਾਂਦੇ ਸਨ। ਦੱਸ ਦਈਏ ਕਿ ਚੰਡੀਗੜ੍ਹ ਵਿੱਚ ਹੁਣ ਕੋਰੋਨਾ ਦੇ ਮਾਮਲੇ ਨਾ-ਮਾਤਰ ਹਨ।


ਡੀਐਚਐਸ ਨੇ ਕਿਹਾ ਕਿ ਵਰਤਮਾਨ ਵਿੱਚ, ਕੁਝ ਦੇਸ਼ਾਂ ਵਿੱਚ ਕੋਵਿਡ ਦੇ ਮਾਮਲੇ ਵਧੇ ਹਨ। ਭਾਰਤ ਵਿੱਚ ਕੋਵਿਡ ਦੇ ਮਾਮਲਿਆਂ ਦੀ ਸਥਿਤੀ ਫਿਲਹਾਲ ਚਿੰਤਾਜਨਕ ਨਹੀਂ ਹੈ। ਅਜਿਹੇ 'ਚ ਚੰਡੀਗੜ੍ਹ 'ਚ ਫਿਲਹਾਲ ਮਾਸਕ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬਿਆਂ ਨਾਲ ਮੀਟਿੰਗ ਕੀਤੀ ਹੈ। ਇਸ ਸਬੰਧੀ ਜੋ ਵੀ ਹੁਕਮ ਜਾਂ ਐਡਵਾਈਜ਼ਰੀ ਜਾਰੀ ਕੀਤੀ ਜਾਵੇਗੀ, ਉਸ ਦੀ ਜਾਣਕਾਰੀ ਅੱਗੇ ਸਾਂਝੀ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।