Chandigarh News: ਮਹੀਨੇ ਭਰ ਦੀਆਂ ਛੁੱਟੀਆਂ ਮਗਰੋਂ ਆਖਰ ਖੁੱਲ੍ਹ ਗਏ ਚੰਡੀਗੜ੍ਹ ਦੇ ਸਾਰੇ ਸਕੂਲ
Chandigarh News: ਯੂਟੀ ਚੰਡੀਗੜ੍ਹ ਵਿੱਚ ਆਖਰ ਸਕੂਲ ਖੁੱਲ੍ਹ ਗਏ ਹਨ। ਮਹੀਨਾ ਭਰ ਚੱਲੀਆਂ ਸਰਦੀ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਆਮ ਵਾਂਗ ਖੁੱਲ੍ਹ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ
Chandigarh News: ਯੂਟੀ ਚੰਡੀਗੜ੍ਹ ਵਿੱਚ ਆਖਰ ਸਕੂਲ ਖੁੱਲ੍ਹ ਗਏ ਹਨ। ਮਹੀਨਾ ਭਰ ਚੱਲੀਆਂ ਸਰਦੀ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਆਮ ਵਾਂਗ ਖੁੱਲ੍ਹ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਨਵੇਂ ਹੁਕਮ ਜਾਰੀ ਕਰ ਕੇ ਕਿਹਾ ਹੈ ਕਿ ਕੋਈ ਵੀ ਸਕੂਲ ਸਵੇਰੇ ਨੌਂ ਵਜੇ ਤੋਂ ਪਹਿਲਾਂ ਨਾ ਖੋਲ੍ਹਿਆ ਜਾਵੇ। ਇਹ ਹੁਕਮ ਧੁੰਦ ਤੇ ਠੰਢ ਜਾਰੀ ਰਹਿਣ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
ਦੱਸ ਦਈਏ ਕਿ ਯੂਟੀ ਦੇ ਸਰਕਾਰੀ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ 25 ਦਸੰਬਰ ਤੋਂ ਜਦਕਿ ਪ੍ਰਾਈਵੇਟ ਸਕੂਲਾਂ ਵਿੱਚ 30 ਦਸੰਬਰ ਤੋਂ ਹੋਈਆਂ ਸਨ ਪਰ ਠੰਢ ਵਧਣ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਵਰਗ ਦੇ ਬੱਚਿਆਂ ਲਈ ਸਿਰਫ ਆਨਲਾਈਨ ਜਮਾਤਾਂ ਲਾਉਣ ਦੇ ਹੁਕਮ ਜਾਰੀ ਕੀਤੇ ਸਨ।
ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਯੂਟੀ ਵਿਚ ਵੱਡੀ ਗਿਣਤੀ ਬੱਚੇ ਮੁਹਾਲੀ ਤੇ ਪੰਚਕੂਲਾ ਨਾਲ ਲੱਗਦੇ ਖੇਤਰਾਂ ਵਿਚੋਂ ਵੀ ਆਉਂਦੇ ਹਨ। ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਣ ਵਾਲੇ ਸਮੇਂ ਸੰਘਣੀ ਧੁੰਦ ਪਵੇਗੀ ਤੇ ਇਨ੍ਹਾਂ ਬੱਚਿਆਂ ਦੇ ਬੱਸਾਂ ਵਿੱਚ ਆਉਣ ਕਾਰਨ ਅੱਜ ਨਵੀਆਂ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ।
ਦੂਜੇ ਪਾਸੇ ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਵਟਸਐਪ ਗਰੁੱਪਾਂ ਵਿਚ ਸਕੂਲ ਖੁੱਲ੍ਹਣ ਤੇ ਬੰਦ ਹੋਣ ਬਾਰੇ ਸਰਕੁਲਰ ਵੀ ਭੇਜ ਦਿੱਤੇ ਹਨ। ਆਮ ਤੌਰ 'ਤੇ ਸਾਰੇ ਸਕੂਲ ਨੌਂ ਵਜੇ ਹੀ ਖੁੱਲ੍ਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।