ਪੜਚੋਲ ਕਰੋ

Punjab News : ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਹੁਕਮ

Punjab News : ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ

Punjab News : ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਵਿੱਚ ਹੁੰਦੀ ਦੇਰੀ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰਵਾਉਣਾ ਯਕੀਨੀ ਬਣਾਉਣ।

ਇੱਥੇ ਮੈਗਸੀਪਾ ਵਿਖੇ ਵੀਡੀਉ ਕਾਨਫਰੰਸ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਦੇਰੀ ਕਰਨ ਦੇ ਆਦੀ, ਬੇਲੋੜੇ ਦਸਤਾਵੇਜ਼ਾਂ ਦੀ ਮੰਗ ਕਰਨ ਅਤੇ ਫਾਈਲਾਂ ’ਤੇ ਅਣਉਚਿਤ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਨਾਖ਼ਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਆਮ ਲੋਕਾਂ ਲਈ ਸੇਵਾਵਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ।

ਇਹ ਵੀ ਪੜ੍ਹੋ : ਸੁਰੱਖਿਆ ਏਜੰਸੀਆਂ ਦਾ ਇੱਕ ਹੋਰ ਦਾਅਵਾ! ਹੁਣ ਅੰਮ੍ਰਿਤਪਾਲ ਦੇ ਯੂਪੀ 'ਚ ਹੋਣ ਦਾ ਸ਼ੱਕ! ਪੰਜਾਬ ਪੁਲਿਸ ਨੇ ਮੇਰਠ 'ਚ ਲਾਏ ਡੇਰੇ

ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਆਨਲਾਈਨ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਨਲਾਈਨ ਸੇਵਾਵਾਂ ਸਿਸਟਮ ਵਿੱਚ ਪਾਰਦਰਸ਼ਤਾ ਲਿਆ ਕੇ ਆਮ ਆਦਮੀ ਨੂੰ ਸਮਰੱਥ ਬਣਾ ਰਹੀਆਂ ਹਨ ਅਤੇ ਇਸ ਨਾਲ ਸਮਾਜ ਦੇ ਕਮਜ਼ੋਰ ਵਰਗ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਸਮਾਂਬੱਧ ਤਰੀਕੇ ਨਾਲ ਲਾਭ ਲੈਂਦੇ ਹਨ।

ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 17 ਅਪ੍ਰੈਲ ਤੱਕ ਜੇਲ੍ਹ 'ਚ ਹੀ ਰਹਿਣਗੇ ਸਾਬਕਾ ਡਿਪਟੀ CM

ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਸੇਵਾ ਕੇਂਦਰਾਂ ਵਿਖੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਏਅਰ ਕੰਡੀਸ਼ਨਰ, ਪੱਖੇ, ਕੁਰਸੀਆਂ ਆਦਿ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦੀ ਮੰਗ ਭੇਜਣ ਤਾਂ ਜੋ ਉਨ੍ਹਾਂ ਨੂੰ ਬਣਦੇ ਫ਼ੰਡ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਗੁਰਦਾਸਪੁਰ, ਜਲੰਧਰ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬਾਕੀ ਜ਼ਿਲ੍ਹਿਆਂ ਨੂੰ ਵੀ ਇਨ੍ਹਾਂ ਵਾਂਗ ਜਨ ਸੇਵਾਵਾਂ ਸਬੰਧੀ ਲੰਬਿਤ ਪਏ ਕੇਸਾਂ ਨੂੰ ਘਟਾਉਣ ਅਤੇ ਕੰਟਰੋਲ ਕਰਨ ਲਈ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਵਿੱਚ ਦੇਰੀ ਨੂੰ ਬਿਲਕੁਲ ਖ਼ਤਮ ਕਰਨ ਲਈ ਲੋੜੀਂਦੇ ਯਤਨ ਕਰਨ ਦੇ ਸੁਝਾਅ ਵੀ ਦਿੱਤੇ।

ਸੇਵਾ ਕੇਂਦਰਾਂ ਬਾਰੇ ਪੇਸ਼ਕਾਰੀ ਦਿੰਦਿਆਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਗਿਰੀਸ਼ ਦਿਆਲਨ ਨੇ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਦਸਤਾਵੇਜ਼ ਮੁਕੰਮਲ ਹੋਣ ਅਤੇ ਚੈੱਕਲਿਸਟ ਸਹੀ ਢੰਗ ਨਾਲ ਭਰਨ ਉਪਰੰਤ ਹੀ ਫਾਈਲ ਮਨਜ਼ੂਰ ਕੀਤੀ ਜਾਵੇ। ਤੇਜਵੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਜਾਣਬੁੱਝ ਕੇ ਕੰਮ ਨੂੰ ਲਟਕਾਉਣ ਅਤੇ ਕੁਤਾਹੀ ਕਰਨ ਵਾਲੇ ਅਮਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਅਜਿਹੇ ਵਤੀਰੇ ਕਾਰਨ ਲੋਕਾਂ ਦੀ ਹੋਣ ਵਾਲੀ ਬੇਲੋੜੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਟਾਪ ਹੈਡਲਾਈਨ

Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol: ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
ਇਨ੍ਹਾਂ ਪੰਪਾਂ 'ਤੇ ਪੈਟਰੋਲ ਅੱਜ ਮੁਫ਼ਤ ਮਿਲੇਗਾ, ਦੋਪਹੀਆ-ਤਿੰਨਪਹੀਆ ਵਾਹਨਾਂ ਲਈ ₹500 ਅਤੇ ਕਾਰਾਂ ਲਈ ₹1,000 ਦੇ ਕੂਪਨ, ਜਾਣੋ ਕਿੰਨੇ ਵਜੇ ਅਤੇ ਕਿੱਥੇ...?
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget