ਅਮਰੀਕਾ ਤੋਂ ਬੁਰੀ ਖਬਰ! ਦੋ ਭੈਣਾਂ ਦੇ ਇਕਲੌਤੇ ਭਰਾ ਦੀ ਝੀਲ 'ਚ ਡੁੱਬਣ ਨਾਲ ਮੌਤ
ਹਸ਼ਨਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਡੇਢ ਸਾਲ ਪਹਿਲਾਂ ਦਸੰਬਰ 2021 ਵਿੱਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਅਮਰੀਕਾ ਗਿਆ ਸੀ।
Chandigar News: ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਬਨੂੜ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ (22) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਸਥਿਤ ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਹਸ਼ਨਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਡੇਢ ਸਾਲ ਪਹਿਲਾਂ ਦਸੰਬਰ 2021 ਵਿੱਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਅਮਰੀਕਾ ਗਿਆ ਸੀ।
ਹੋਰ ਪੜ੍ਹੋ : ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਝਟਕਾ, ਅਦਾਲਤ ਨੇ ਇੱਕ ਸਾਲ ਪੁਰਾਣਾ ਫੈਸਲਾ ਬਦਲਿਆ
ਇਸ ਬਾਰੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਸ਼ਨਪ੍ਰੀਤ ਸਿੰਘ ਬੀਤੇ ਦਿਨੀਂ ਆਪਣੇ ਦੋਸਤਾਂ ਨਾਲ ਮਿਲਟਨ ਝੀਲ ’ਤੇ ਘੁੰਮਣ ਗਿਆ ਸੀ, ਜਿੱਥੇ ਉਸ ਦਾ ਪੈਰ ਤਿਲਕ ਗਿਆ ਤੇ ਉਹ ਝੀਲ ਵਿੱਚ ਡਿੱਗ ਗਿਆ। ਇਸ ਦੌਰਾਨ ਗੋਤਾਖੋਰਾਂ ਨੇ ਉਸ ਨੂੰ ਤੁਰੰਤ ਬਾਹਰ ਕੱਢ ਕੇ ਹੈਲੀਕਾਪਟਰ ਰਾਹੀਂ ਹਸਪਤਾਲ ਪਹੁੰਚਾਇਆ ਜਿੱਥੇ ਇਲਾਜ ਦੌਰਾਨ ਹਸ਼ਨਪ੍ਰੀਤ ਸਿੰਘ ਦੀ ਮੌਤ ਹੋ ਗਈ।
ਦੱਸ ਦਈਏ ਕਿ ਡੇਢ ਕੁ ਮਹੀਨਾ ਪਹਿਲਾਂ ਹੀ ਹਸ਼ਨਪ੍ਰੀਤ ਦੇ ਪਿਤਾ ਕਸ਼ਮੀਰ ਸਿੰਘ ਦੀ ਭਾਖੜਾ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ, ਜਿਸ ਪਿੱਛੋਂ ਹਸ਼ਨਪ੍ਰੀਤ ਹੀ ਆਪਣੀ ਮਾਂ ਦਾ ਸਹਾਰਾ ਸੀ। ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਸ਼ਨਪ੍ਰੀਤ ਦੀ ਲਾਸ਼ ਪੰਜਾਬ ਲਿਆਉਣ ਵਿੱਚ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਸੰਸਦ ਮੈਂਬਰ ਪ੍ਰਨੀਤ ਕੌਰ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਵੀ ਮਦਦ ਦੀ ਅਪੀਲ ਕੀਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।