Chandigarh News: ਚੰਡੀਗੜ੍ਹ ਵਿੱਚ ਵੀ 14 ਜਨਵਰੀ ਤਕ ਸਕੂਲ ਬੰਦ ਰਹਿਣਗੇ। ਯੂਟੀ ਦੇ ਸਰਕਾਰੀ, ਏਡਿਡ ਤੇ ਨਿੱਜੀ ਸਕੂਲਾਂ ਵਿੱਚ ਅੱਠਵੀਂ ਜਮਾਤ ਤਕ ਦੀਆਂ ਛੁੱਟੀਆਂ 14 ਜਨਵਰੀ ਤਕ ਵਧਾ ਦਿੱਤੀਆਂ ਗਈਆਂ ਹਨ। ਇਹ ਫੈਸਲਾ ਠੰਢ ਵਧਣ ਦੇ ਮੱਦੇਨਜ਼ਰ ਲਿਆ ਗਿਆ ਹੈ। ਹੁਣ ਇਨ੍ਹਾਂ ਜਮਾਤਾਂ ਲਈ ਸਕੂਲ 15 ਜਨਵਰੀ ਤੋਂ ਖੁੱਲ੍ਹਣਗੇ। ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਪਹਿਲਾਂ ਵਾਲੇ ਹੁਕਮ ਹੀ ਲਾਗੂ ਰਹਿਣਗੇ। 



ਇਸ ਦੇ ਨਾਲ ਹੀ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਆਨਲਾਈਨ ਜਮਾਤਾਂ ਵੀ ਲਗਾ ਸਕਦੇ ਹਨ। ਇਸ ਸਬੰਧੀ ਫੈਸਲਾ ਸਕੂਲ ਮੁਖੀ ਲੈਣਗੇ। ਉਂਝ ਇਸ ਤੋਂ ਇੱਕ ਦਿਨ ਪਹਿਲਾਂ ਹੀ ਯੂਟੀ ਦੇ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਤੈਅ ਕੀਤਾ ਸੀ। ਵਿਭਾਗ ਨੇ ਕਿਹਾ ਸੀ ਕਿ ਕੋਈ ਵੀ ਸਕੂਲ ਸਵੇਰੇ ਸਾਢੇ ਨੌਂ ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹੇਗਾ ਪਰ ਠੰਢ ਨੂੰ ਵੇਖਦਿਆਂ ਹੁਣ ਛੁੱਟੀਆਂ ਵਧ ਦਿੱਤੀਆਂ ਹਨ।



ਡਾਇਰੈਕਟਰ ਸਕੂਲ ਐਜੁਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਇਹਤਿਹਾਤ ਵਜੋਂ ਪੁਰਾਣੇ ਹੁਕਮਾਂ ਵਿੱਚ ਮੁੜ ਸੋਧ ਕੀਤੀ ਹੈ। ਇਹ ਫੈਸਲਾ ਛੋਟੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਦੇਖਦਿਆਂ ਲਿਆ ਗਿਆ ਹੈ। ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲ ਖੁੱਲ੍ਹਣ ਤੋਂ ਬਾਅਦ ਵੀ ਵਿਦਿਆਰਥੀਆਂ ਦੇ ਹਿੱਤਾਂ ਤੇ ਠੰਢ ਦੇ ਮੱਦੇਨਜ਼ਰ ਅਗਾਊਂ ਪ੍ਰਬੰਧ ਕਰ ਲੈਣ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।