Chandigarh News: ਚੰਡੀਗੜ੍ਹ ਪਹੁੰਚ ਰਹੇ ਅਮਿਤ ਸ਼ਾਹ! ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਟੀ ਬਿਉਟੀਫੁਲ ਨੂੰ ਦੇਣਗੇ ਵੱਡੇ ਗੱਫੇ
Amit shah’s visit chandigarh: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਦੌਰੇ ’ਤੇ ਆ ਰਹੇ ਹਨ। ਇਸ ਲਈ ਸ਼ਹਿਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅਮਿਤ
Amit shah’s visit chandigarh: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਦੌਰੇ ’ਤੇ ਆ ਰਹੇ ਹਨ। ਇਸ ਲਈ ਸ਼ਹਿਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਆਵਾਜਾਈ ਦੀ ਵੀ ਸਮੱਸਿਆ ਆ ਸਕਦੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅਮਿਤ ਸ਼ਾਹ ਦੇ ਇਸ ਦੌਰੇ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਸਿਟੀ ਬਿਉਟੀਫੁੱਲ ਨੂੰ ਵੱਡੇ ਤੋਹਫੇ ਦੇਣਗੇ।
ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸ਼ਹਿਰ ਵਿੱਚ 375 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਏਅਰ ਫੋਰਸ ਸੇਂਟਰ ਵਿੱਚ 88 ਕਰੋੜ ਰੁਪਏ ਨਾਲ ਤਿਆਰ ਕੀਤੇ ਸੈਂਟਰ ਫਾਰ ਸਾਈਬਰ ਅਪਰੇਸ਼ਨ ਤੇ ਸੁਰੱਖਿਆ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਪੰਜਾਬ ਇੰਜਨੀਅਰਿੰਗ ਕਾਲਜ ’ਚ 20 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ 140 ਕਮਰਿਆਂ ਦੇ ਹੋਸਟਲ ਦਾ ਉਦਘਾਟਨ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਸ਼ਾਹ ਵੱਲੋਂ ਨਗਰ ਨਿਗਮ ਵੱਲੋਂ ਤਿਆਰ ਕੀਤੇ 89 ਕਰੋੜ ਰੁਪਏ ਦੇ ਐਸਟੀਪੀ ਪਲਾਂਟ, ਧਨਾਸ ਵਿੱਚ ਬਣੇ ਸਰਾਕੀਰ ਮਕਾਨ ਤੇ ਪਲਸੋਰਾ ਵਿੱਚ ਸਰਕਾਰੀ ਸਕੂਲ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਨੂੰ 25 ਨਵੀਂ ਟਾਟਾ ਸਫਾਰੀ ਦਿੱਤੀ ਜਾਵੇਗੀ ਤੇ 44 ਏਐੱਸਆਈ ਤੇ 700 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।
Bishnoi Jail Interview: ਲਾਰੈਂਸ ਦੀ ਜੇਲ੍ਹ ਇੰਟਰਵਿਊ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ, ਪੁਲਿਸ ਦਰਜ ਕਰੇਗੀ FIR
ਇਸ ਤੋਂ ਇਲਾਵਾ ਸ਼ਹਿਰ ਵਿੱਚ ਕਈ ਨਵੇਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਜਾਣਗੇ, ਸੈਕਟਰ-16 ਵਿੱਚ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਤੇ ਸਰਕਾਰੀ ਸਕੂਲ ਸਾਰੰਗਪੁਰ ਤੇ ਕਰਸਾਨ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।