Chandigarh: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਰਾਂ ਦੀ ਅਹਿਮ ਮੀਟਿੰਗ 21 ਫ਼ਰਵਰੀ ਨੂੰ ਸੱਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਨਤਾ ਨੂੰ ਦਰਪੇਸ਼ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਦੀ ਲੜੀ ਤਹਿਤ ਇਸ ਭਖਦੇ ਮਸਲੇ ਬਾਰੇ ਇਹ ਵਿਚਾਰ ਚਰਚਾ ਉਲੀਕੀ ਗਈ ਹੈ ਕਿਉਂਕਿ ਇਹ ਆਮ ਧਾਰਣਾ ਹੈ ਕਿ ਦਵਾਈਆਂ ਦੀ ਉੱਚ ਐਮ.ਆਰ.ਪੀ. ਉਤੇ ਵਿਕਰੀ ਕਾਰਨ ਜਨਤਾ ਦੀ ਲੁੱਟ-ਖਸੁੱਟ ਹੋ ਰਹੀ ਹੈ ਅਤੇ ਦਵਾਈਆਂ ਗ਼ਰੀਬਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ, ਇਸ ਲਈ ਲੋਕ ਹਿੱਤ ਨਾਲ ਜੁੜੀ ਇਸ ਸਮੱਸਿਆ ਦਾ ਹੱਲ ਲੱਭਣਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਹਾ ਕਿ ਜਨਤਾ ਅਤੇ ਸਰਕਾਰ ਦਰਮਿਆਨ ਕੜੀ ਵਜੋਂ ਕੰਮ ਕਰਦੇ ਵਿਧਾਇਕ ਸਾਹਿਬਾਨ ਨੂੰ ਇਸ ਮਾਮਲੇ ਸਬੰਧੀ ਜਾਗਰੂਕ ਕਰਨ ਅਤੇ ਇਸ ਦੇ ਪੁਖ਼ਤਾ ਹੱਲ ਲਈ ਯੋਗ ਕਦਮ ਚੁੱਕਣ ਦੇ ਮੱਦੇਨਜ਼ਰ ਇਹ ਮੀਟਿੰਗ ਉਲੀਕੀ ਗਈ ਹੈ ਤਾਂ ਜੋ ਵਿਧਾਇਕ ਇਸ ਲੋਕ ਹਿੱਤ ਦੇ ਮੁੱਦੇ 'ਤੇ ਸਦਨ ਅੰਦਰ ਸਾਰਥਕ ਬਹਿਸ ਕਰ ਸਕਣ ਅਤੇ ਜਨਤਾ ਨੂੰ ਸਹੀ ਸੇਧ ਦੇ ਸਕਣ।
ਇਹ ਵੀ ਪੜ੍ਹੋ: Nuclear Power Plant: 24 ਘੰਟੇ ਮਿਲੇਗੀ ਬਿਜਲੀ! ਹਰਿਆਣਾ ਵਿੱਚ ਬਣਾਇਆ ਜਾਵੇਗਾ ਦੇਸ਼ ਦਾ ਪਹਿਲਾ ਪ੍ਰ੍ਮਾਣੂ ਪਲਾਂਟ
ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਸਿਹਤ ਮਾਹਰ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ: Food Identification: ਸਾਵਧਾਨ! ਬਾਜ਼ਾਰ 'ਚ ਅੰਨ੍ਹੇਵਾਹ ਵਿਕ ਰਹੇ ਹਨ ਨਕਲੀ ਆਲੂ, ਕਿਤੇ ਤੁਸੀਂ ਵੀ ਧੋਖੇ ਦਾ ਸ਼ਿਕਾਰ ਨਾ ਹੋ ਜਾਓ!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Ludhiana News: ਪ੍ਰੇਮਿਕਾ ਨਾਲ ਵਿਆਹ 'ਚ ਰੋੜਾ ਬਣਨ 'ਤੇ ਦੋਸਤ ਨਾਲ ਮਿਲ ਪਿਤਾ ਨੂੰ ਮੌਤ ਦੇ ਘਾਟ ਉਤਾਰਿਆ