(Source: ECI/ABP News)
Chandigarh: ਪੰਜਾਬ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਜਾਣੋ ਕੀ ਸੀ ਕਾਰਨ
Chandigarh News: ਪ੍ਰਦੀਪ ਮਹਿੰਦਰਗੜ੍ਹ (ਹਰਿਆਣਾ) ਦਾ ਰਹਿਣ ਵਾਲਾ ਸੀ ਤੇ ਪ੍ਰੀਖਿਆਵਾਂ ਵਿੱਚ ਸਫ਼ਲਤਾ ਨਾ ਮਿਲਣ ਕਾਰਨ ਇੱਕ ਮਹੀਨੇ ਤੋਂ ਤਣਾਅ ਵਿੱਚ ਸੀ। ਇਸ ਕਰਕੇ ਉਸ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ।
![Chandigarh: ਪੰਜਾਬ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਜਾਣੋ ਕੀ ਸੀ ਕਾਰਨ An M.Tech student committed suicide by hanging himself in the hostel of Punjab University Chandigarh: ਪੰਜਾਬ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਜਾਣੋ ਕੀ ਸੀ ਕਾਰਨ](https://feeds.abplive.com/onecms/images/uploaded-images/2023/10/15/11098370e07085c9a594ae776e03abc71697357658692674_original.jpg?impolicy=abp_cdn&imwidth=1200&height=675)
Punjab University: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਇੱਕ ਐਮ ਟੈੱਕ ਦੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪ੍ਰਦੀਪ ਮਹਿੰਦਰਗੜ੍ਹ (ਹਰਿਆਣਾ) ਦਾ ਰਹਿਣ ਵਾਲਾ ਸੀ ਤੇ ਪ੍ਰੀਖਿਆਵਾਂ ਵਿੱਚ ਸਫ਼ਲਤਾ ਨਾ ਮਿਲਣ ਕਾਰਨ ਇੱਕ ਮਹੀਨੇ ਤੋਂ ਤਣਾਅ ਵਿੱਚ ਸੀ। ਇਸ ਕਰਕੇ ਉਸ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ।
ਹੋਸਟਲ ਵਿੱਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਜ਼ਿਕਰ ਕਰ ਦਈਏ ਕਿ ਐਮਟੈਕ ਦੇ ਵਿਦਿਆਰਥੀ ਪ੍ਰਦੀਪ ਨੇ ਸ਼ਨੀਵਾਰ ਰਾਤ ਕਰੀਬ 11 ਵਜੇ ਪੰਜਾਬ ਯੂਨੀਵਰਸਿਟੀ ਦੇ 2 ਨੰਬਰ ਹੋਸਟਲ ਦੇ ਕਮਰਾ ਨੰਬਰ 58 ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਪੀਜੀਆਈ ਲਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਖ਼ੁਦਕੁਸ਼ੀ ਤੋਂ ਪਹਿਲਾਂ ਪਰਿਵਾਰ ਵਾਲਿਆਂ ਨੂੰ ਕੀਤਾ ਸੀ ਫੋਨ
ਜਾਣਕਾਰੀ ਅਨੁਸਾਰ, ਖੁਦਕੁਸ਼ੀ ਕਰਨ ਤੋਂ ਪਹਿਲਾਂ ਪ੍ਰਦੀਪ ਨੇ ਮਹਿੰਦਰਗੜ੍ਹ ਵਿੱਚ ਰਹਿੰਦੇ ਆਪਣੇ ਪਰਿਵਾਰ ਵਾਲਿਆਂ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਹ ਖੁਦਕੁਸ਼ੀ ਕਰਨ ਜਾ ਰਿਹਾ ਹੈ। ਇਸ ਤੋਂ ਤੁਰੰਤ ਬਾਅਦ ਪ੍ਰਦੀਪ ਦੇ ਭਰਾ ਨੇ ਚੰਡੀਗੜ੍ਹ ਦੇ ਸੈਕਟਰ 22 ਵਿੱਚ ਰਹਿਣ ਵਾਲੇ ਆਪਣੇ ਜਾਣਕਾਰ ਨੂੰ ਫੋਨ ਕਰਕੇ ਜਾਣਕਾਰੀ ਲੈਣ ਲਈ ਹੋਸਟਲ ਭੇਜ ਦਿੱਤਾ ਪਰ ਉਦੋਂ ਤੱਕ ਪ੍ਰਦੀਪ ਨੇ ਫਾਹਾ ਲੈ ਲਿਆ ਸੀ।
ਪਾਸ ਨਾ ਹੋਣ ਕਰਕੇ ਤਣਾਅ ਵਿੱਚ ਰਹਿੰਦਾ ਸੀ ਪ੍ਰਦੀਪ
ਪੀਯੂ ਦੇ ਹੋਸਟਲ ਵਿੱਚ ਰਹਿੰਦੇ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਯੂਪੀਐਸਸੀ ਦੀ ਤਿਆਰੀ ਕਰ ਰਿਹਾ ਸੀ ਉਸ ਨੇ ਪਿਛਲੇ ਸਾਲ ਯੂਪੀਐਸਸੀ ਦਾ ਪੇਪਰ ਦਿੱਤਾ ਸੀ ਪਰ ਪਾਸ ਨਹੀਂ ਕਰ ਸਕਿਆ ਜਿਸ ਕਰਕੇ ਉਹ ਡਿਪ੍ਰੈਸ਼ਨ ਵਿੱਚ ਰਹਿੰਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)