ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਇੱਕ ਡਰੈੱਸ ਕੋਡ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। ਮਾਨ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ  ਅਤੇ  ਅਸਮਾਨੀ ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ. ਲੋਗੋ  ਲਗਾਉਣਗੇ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਲਈ ਗੁਲਾਬੀ (ਬੇਬੀ ਪਿੰਕ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ. ਲੋਗੋ ਅਤੇ ਹੈਲਪਰਾਂ ਲਈ ਅਸਮਾਨੀ (ਸਕਾਈ ਬਲਿਯੂ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ. ਲੋਗੋ  ਲਗਾਉਣ ਲਈ ਹਦਾਇਤ ਕੀਤੀ ਗਈ ਹੈ।


ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਸਾਨੀ ਨਾਲ ਪਹਿਚਾਣ ਹੋ ਸਕੇਗੀ, ਇਸ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਹੋਰ ਨਿਖਾਰ ਆਵੇਗਾ। 


ਮੰਤਰੀ ਨੇ ਦੱਸਿਆ ਕਿ ਰਾਜ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਪੱਤਰ ਜਾਰੀ ਕਰ ਕੇ ਹਦਾਇਤ ਕੀਤੀ ਗਈ ਹੈ ਕਿ ਉਹ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ।


 


 


ਆਂਗਨਵਾੜੀ ਵਰਕਰ ਯੂਨੀਅਨ ਦੀ ਲੀਡਰ ਅਕਾਲੀ ਦਲ 'ਚ ਹੋਣਗੇ ਸ਼ਾਮਲ 


ਆਂਗਨਵਾੜੀ ਵਰਕਰ ਯੂਨੀਅਨ ਦੀ ਆਗੂ ਹਰਗੋਬਿੰਦ ਕੌਰ ਅੱਜ ਅਕਾਲੀ ਦਲ 'ਚ ਸ਼ਾਮਲ ਹੋ ਸਕਦੇ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ 'ਚ ਉਨ੍ਹਾਂ ਨੂੰ ਸ਼ਾਮਲ ਕਰਵਾਉਣਗੇ। ਅਕਾਲੀ ਆਗੂ ਇਸ ਮਾਮਲੇ 'ਚ ਅਜੇ ਕੁਝ ਵੀ ਖੁੱਲ੍ਹ ਕੇ ਕਹਿਣ ਨੂੰ ਤਿਆਰ ਨਹੀਂ ਹੈ। ਸੂਤਰਾਂ ਅਨੁਸਾਰ ਹਰਗੋਬਿੰਦ ਕੌਰ ਆਪਣੇ ਸਾਥੀਆਂ ਸਮੇਤ ਸ਼ਨਿਚਰਵਾਰ ਨੂੰ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਉਹ ਆਂਗਨਵਾੜੀ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਹਨ ਤੇ ਲੰਬੇ ਸਮੇਂ ਤੋ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਲੜਾਈ ਲੜ ਰਹੇ ਹਨ।


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial