Chandigarh Police ASI result 2023 : ਉਨ੍ਹਾਂ ਨੌਜਵਾਨ ਮੁੰਡੇ-ਕੁੜੀਆਂ ਦੇ ਲਈ ਚੰਗੀ ਖਬਰ ਹੈ ਜਿਨ੍ਹਾਂ ਨੇ ਚੰਡੀਗੜ੍ਹ ਪੁਲਿਸ ਵਿੱਚ 44 ਅਸਿਸਟੈਂਟ ਸਬ ਇੰਸਪੈਕਟਰ ਦੇ ਅਹੁਦਿਆਂ ਲਈ ਪ੍ਰੀਖਿਆ ਦਿੱਤੀ ਸੀ। ਜੀ ਹਾਂ ਚੰਡੀਗੜ੍ਹ ਪੁਲਿਸ ਵਿੱਚ 44 ਅਸਿਸਟੈਂਟ ਸਬ ਇੰਸਪੈਕਟਰ ਦੇ ਅਹੁਦਿਆਂ ਲਈ ਲਈ ਗਈ ਲਿਖਤੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਾਰੇ ਬਿਨੈਕਾਰ ਚੰਡੀਗੜ੍ਹ ਪੁਲਿਸ ਦੀ ਅਧਿਕਾਰਤ ਵੈੱਬਸਾਈਟ (official website chandigarhpolice.gov.in.) 'ਤੇ ਜਾ ਕੇ ਆਪਣੇ ਨਤੀਜਿਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।


 


ਹੋਰ ਪੜ੍ਹੋ : ਸਫ਼ਾਈ ਸੇਵਕਾਂ ਦੀ ਕੰਮ ਛੱਡੋ ਹੜਤਾਲ ਕਈ ਦਿਨਾਂ ਤੋਂ ਜਾਰੀ, ਹੁਣ ਸਰਕਾਰੀ ਦਫ਼ਤਰਾਂ ’ਚ ਕੂੜਾ ਸੁੱਟਣ ਦੀ ਦਿੱਤੀ ਚੇਤਾਵਨੀ


ਸਹਾਇਕ ਸਬ ਇੰਸਪੈਕਟਰ ਦੀਆਂ 49 ਅਸਾਮੀਆਂ
ਇਹ ਭਰਤੀ ਚੰਡੀਗੜ੍ਹ ਪੁਲਿਸ ਵਿਭਾਗ ਵਿੱਚ ਸਹਾਇਕ ਸਬ ਇੰਸਪੈਕਟਰ ਦੀਆਂ 49 ਅਸਾਮੀਆਂ ’ਤੇ ਕੀਤੀ ਜਾਵੇਗੀ । ਇਨ੍ਹਾਂ 'ਚੋਂ 16 ਅਸਾਮੀਆਂ 'ਤੇ ਔਰਤਾਂ ਦੀ ਭਰਤੀ ਕੀਤੀ ਜਾਵੇਗੀ। ਕੁੱਲ 27 ਅਸਾਮੀਆਂ ਪੁਰਸ਼ਾਂ ਲਈ ਅਤੇ 6 ਅਸਾਮੀਆਂ ਸਾਬਕਾ ਸੈਨਿਕਾਂ ਲਈ ਰਾਖਵੀਆਂ ਹਨ।



ਏਐਸਆਈ ਲਈ ਲਿਖਤੀ ਪ੍ਰੀਖਿਆ ਲਈ ਗਈ ਸੀ


ਚੰਡੀਗੜ੍ਹ ਪੁਲਿਸ ਵਿਭਾਗ ਵਿੱਚ ਸਹਾਇਕ ਸਬ-ਇੰਸਪੈਕਟਰ ਦੀਆਂ 43 ਅਸਾਮੀਆਂ ਦੀ ਭਰਤੀ ਲਈ 27 ਅਗਸਤ, 2023 ਨੂੰ ਸਵੇਰੇ 10 ਵਜੇ ਤੋਂ ਲਿਖਤੀ ਪ੍ਰੀਖਿਆ (ਏਐਸਆਈ ਲਿਖਤੀ ਪ੍ਰੀਖਿਆ) ਲਈ ਗਈ ਸੀ।


ਹੋਰ ਪੜ੍ਹੋ : ਪਹਿਲੇ ਪੰਜਾਬ ਟੂਰਿਜ਼ਮ ਸਮਿਟ ਵਿੱਚ 128 ਕਿਉਸਕਾਂ ਜ਼ਰੀਏ ਸੂਬੇ ਦੀ ਵੰਨ-ਸੁਵੰਨਤਾ ਅਤੇ ਵਿਲੱਖਣ ਸੱਭਿਆਚਾਰ ਨੂੰ ਕੀਤਾ ਗਿਆ ਪ੍ਰਦਰਸ਼ਿਤ



ਕੁੱਲ 13 ਹਜ਼ਾਰ ਤੋਂ 700 ਦੇ ਕਰੀਬ ਆਨਲਾਈਨ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਦੌਰਾਨ ਸ਼ਹਿਰ ਦੀਆਂ 27 ਵਿੱਦਿਅਕ ਸੰਸਥਾਵਾਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਐਸਐਸਪੀ ਕੰਵਰਦੀਪ ਕੌਰ ਦੀ ਨਿਗਰਾਨੀ ਹੇਠ 11 ਡੀਐਸਪੀਜ਼, 44 ਇੰਸਪੈਕਟਰਾਂ, 16 ਥਾਣਾ ਇੰਚਾਰਜਾਂ ਸਮੇਤ 600 ਸਿਪਾਹੀ ਤਾਇਨਾਤ ਕੀਤੇ ਗਏ ਸਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ


Education Loan Information:

Calculate Education Loan EMI