ਚੰਡੀਗੜ੍ਹ ਦੇ SSP ਦੇ ਅਹੁਦੇ ਤੋਂ ਪੰਜਾਬ ਕਾਡਰ ਦੇ IPS. ਅਫਸਰ ਨੂੰ ਵਾਪਸ ਭੇਜਣ ਨਾਲ UT ਦੇ ਕੰਮਕਾਜੀ ਮਾਮਲਿਆਂ ਵਿਚ ਸੂਬਿਆਂ ਦਰਮਿਆਨ ਸੰਤੁਲਨ ਵਿਗੜੇਗਾ
Chandigarh: ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਜ਼ਾਹਰ ਕੀਤਾ ਹੈ।
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਜ਼ਾਹਰ ਕੀਤਾ ਹੈ।
ਰਾਜਪਾਲ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਉਤੇ ਰਵਾਇਤੀ ਤੌਰ ਉਤੇ ਪੰਜਾਬ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਹੀ ਤਾਇਨਾਤ ਹੁੰਦਾ ਹੈ। ਇਸੇ ਤਰ੍ਹਾਂ ਯੂ.ਟੀ. ਦਾ ਡਿਪਟੀ ਕਮਿਸ਼ਨਰ ਹਰਿਆਣਾ ਕਾਡਰ ਦਾ ਆਈ.ਏ.ਐਸ. ਅਧਿਕਾਰੀ ਨਿਯੁਕਤ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਹੈ ਕਿ ਪੰਜਾਬ ਕਾਡਰ ਦੇ ਸਾਲ 2009 ਦੇ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੂੰ ਸਮੇਂ ਤੋਂ ਪਹਿਲਾਂ ਹੀ ਪੰਜਾਬ ਵਾਪਸ ਭੇਜ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਲਈ ਇਹ ਹੋਰ ਵੀ ਦੁੱਖ ਦੀ ਗੱਲ ਹੈ ਕਿ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਉਤੇ ਹਰਿਆਣਾ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਕਿਉਂ ਜੋ ਇਸ ਨਾਲ ਯੂ.ਟੀ. ਦੇ ਮਾਮਲਿਆਂ ਨੂੰ ਚਲਾਉਣ ਵਿਚ ਸੂਬਿਆਂ ਦਰਮਿਆਨ ਸੰਤੁਲਨ ਵਿਗੜ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਸੇ ਕਾਰਨ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਨੂੰ ਵਾਪਸ ਭੇਜਣਾ ਹੀ ਸੀ ਤਾਂ ਪਹਿਲਾਂ ਪੰਜਾਬ ਤੋਂ ਆਈ.ਪੀ.ਐਸ. ਅਧਿਕਾਰੀਆਂ ਦਾ ਪੈਨਲ ਮੰਗ ਲੈਣਾ ਚਾਹੀਦਾ ਸੀ।
ਇਸ ਮਾਮਲੇ ਵਿਚ ਰਾਜਪਾਲ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਐਸ.ਐਸ.ਪੀ. ਚੰਡੀਗੜ੍ਹ ਦੇ ਅਹੁਦੇ ਲਈ ਪੰਜਾਬ ਕਾਡਰ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦਾ ਪੈਨਲ ਭੇਜੇਗੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਛੇਤੀ ਹੀ ਐਸ.ਐਸ.ਪੀ. ਚੰਡੀਗੜ੍ਹ ਦੇ ਅਹੁਦੇ ਉਤੇ ਨਿਯੁਕਤ ਹੋਵੇਗਾ।