Chandigarh News: ਬੱਬੂ ਮਾਨ ਨੂੰ ਬੰਬੀਹਾ ਗੈਂਗ ਨੇ ਦਿੱਤੀ ਧਮਕੀ? ਸੁਰੱਖਿਆ ਵਧਾਉਣ ਮਗਰੋਂ ਹੋਇਆ ਖੁਲਾਸਾ
Chandigarh News: ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਦੀ ਸੁਰੱਖਿਆ ਵਧਾਉਣ ਮਗਰੋਂ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੂੰ ਅਣਪਛਾਤੇ ਵਿਅਕਤੀ ਵੱਲੋਂ ਫੋਨ ’ਤੇ ਧਮਕੀ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਧਮਕੀ ਭਰਿਆ ਫੋਨ ਕਰਨ ਵਾਲਾ ਗੈਂਗਸਟਰ...
Chandigarh News: ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਦੀ ਸੁਰੱਖਿਆ ਵਧਾਉਣ ਮਗਰੋਂ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੂੰ ਅਣਪਛਾਤੇ ਵਿਅਕਤੀ ਵੱਲੋਂ ਫੋਨ ’ਤੇ ਧਮਕੀ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਧਮਕੀ ਭਰਿਆ ਫੋਨ ਕਰਨ ਵਾਲਾ ਗੈਂਗਸਟਰ ਬੰਬੀਹਾ ਗਰੁੱਪ ਦਾ ਦੱਸਿਆ ਜਾ ਰਿਹਾ ਹੈ। ਇਸ ਮਗਰੋਂ ਹੀ ਬੱਬੂ ਮਾਨ ਦੀ ਮੁਹਾਲੀ ਸਥਿਤ ਰਿਹਾਇਸ਼ ਉੱਪਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫੋਨ ’ਤੇ ਧਮਕੀ ਦਿੱਤੀ ਗਈ ਹੈ। ਇਸ ਬਾਰੇ ਉਨ੍ਹਾਂ ਨੇ ਪੁਲਿਸ ਕੋਲ ਸਿਕਾਇਤ ਕੀਤੀ ਹੈ। ਇਸ ਸਬੰਧੀ ਸੂਚਨਾ ਮਿਲਣ ਮਗਰੋਂ ਹੀ ਸਥਾਨਕ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਗਾਇਕ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੱਬੂ ਮਾਨ ਨੂੰ ਇਹ ਧਮਕੀ ਭਰਿਆ ਫੋਨ ਕਰਨ ਵਾਲਾ ਗੈਂਗਸਟਰ ਬੰਬੀਹਾ ਗਰੁੱਪ ਦਾ ਦੱਸਿਆ ਜਾ ਰਿਹਾ ਹੈ। ਧਮਕੀ ਬਾਰੇ ਜਾਣਕਾਰੀ ਮਿਲਣ ਮਗਰੋਂ ਮੁਹਾਲੀ ਪੁਲਿਸ ਨੇ ਬੱਬੂ ਮਾਨ ਦੀ ਸੁਰੱਖਿਆ ਹੋਰ ਸਖ਼ਤ ਕਰਦਿਆਂ ਸਥਾਨਕ ਸੈਕਟਰ-71 ਸਥਿਤ ਗਾਇਕ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁਹਾਲੀ ਵਿੱਚ ਹੀ ਰਹਿੰਦੇ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਵੀ ਫਿਰੌਤੀ ਲਈ ਧਮਕੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਗੈਂਗਸਟਰਾਂ ਨੇ ਕਈ ਹੋਰ ਕਲਾਕਾਰਾਂ ਨੂੰ ਧਮਕੀ ਦੇ ਫਿਰੌਤੀ ਮੰਗੀ ਹੈ। ਕੁਝ ਸਮਾਂ ਪਹਿਲਾਂ ਗੈਂਗਸਟਰਾਂ ਨੇ ਹੀ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ: Weather News: ਯੂਪੀ-ਬਿਹਾਰ 'ਚ ਵਧੇਗੀ ਠੰਡ, ਦਿੱਲੀ ਦੀ ਹਵਾ ਅਜੇ ਵੀ ਖਰਾਬ, ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼, ਜਾਣੋ ਦੇਸ਼ ਦਾ ਮੌਸਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: kheda watan punjab diya 2022 : 'ਖੇਡਾਂ ਵਤਨ ਪੰਜਾਬ ਦੀਆਂ ਦਾ' 'ਚ ਛਾਏ ਪਟਿਆਲਾ, ਲੁਧਿਆਣਾ ਤੇ ਮੁਹਾਲੀ ਦੇ ਖਿਡਾਰੀ, ਜਿੱਤੇ ਸੋਨ ਤਗਮੇ