Bandi Singh: ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਾਲਸਾ ਪੰਥ ਤੇ ਸਿੱਖ ਜਿਸ ਤਰ੍ਹਾਂ ਦੇਸ਼-ਵਿਦੇਸ਼ ਵਿੱਚ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਿਹਾ ਹੈ ਉਸੇ ਤਰ੍ਹਾਂ ਹੀ ਕੌਮੀ ਇਨਸਾਫ਼ ਮੋਰਚਾ ਵੀ ਕਰੀਬ ਢਾਈ ਸਾਲਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ। 


ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਵੀ ਸਰਕਾਰ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਤੇ ਆਮ ਆਦਮੀ ਪਾਰਟੀ ਦੋਸ਼ੀਆਂ ਨੂੰ ਸਜ਼ਾ ਨਹੀਂ ਦੇ ਰਹੀ ਹੈ ਤੇ ਨਾ ਹੀ ਬੰਦੀ ਸਿੰਘਾਂ ਨੂੰ ਰਿਹਾਅ ਕਰ ਰਹੀ ਹੈ।


ਇਸ ਲਈ ਅਸੀਂ ਪ੍ਰੈਸ ਰਾਹੀਂ ਪੰਜਾਬ ਅਤੇ ਦੇਸ਼ ਵਿਦੇਸ਼ ਦੀ ਸਮੁੱਚੀ ਸਿੱਖ ਕੌਮ ਨੂੰ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 1 ਅਕਤੂਬਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗਵਰਨਰ ਹਾਊਸ ਤੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਕੱਢਿਆ ਜਾਵੇਗਾ। ਇਸ ਲਈ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਇਸ ਮਾਰਚ ਵਿੱਚ ਸ਼ਮੂਲੀਅਤ ਕਰਨੀ ਚਾਹੀਦੀ ਹੈ।