ਪੜਚੋਲ ਕਰੋ

Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...

Attack on Bus: ਯਾਤਰੀਆਂ ਨਾਲ ਭਰੀ ਬੱਸ ਅੰਦਰ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਅਚਾਨਕ ਅਣਪਛਾਤੇ ਹਮਲਾਵਰਾਂ ਨੇ ਬੱਸ ਉੱਪਰ ਹਮਲਾ ਕਰ ਦਿੱਤਾ। ਜਾਣਕਾਰੀ ਲਈ ਦੱਸ ਦੇਈਏ ਕਿ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ...

Attack on Bus: ਯਾਤਰੀਆਂ ਨਾਲ ਭਰੀ ਬੱਸ ਅੰਦਰ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਅਚਾਨਕ ਅਣਪਛਾਤੇ ਹਮਲਾਵਰਾਂ ਨੇ ਬੱਸ ਉੱਪਰ ਹਮਲਾ ਕਰ ਦਿੱਤਾ। ਜਾਣਕਾਰੀ ਲਈ ਦੱਸ ਦੇਈਏ ਕਿ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਡੇਰਾਬੱਸੀ ਫਲਾਈਓਵਰ ਤੋਂ ਹੇਠਾਂ ਉਤਰਦੇ ਸਮੇਂ ਇੱਕ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਚੰਡੀਗੜ੍ਹ ਤੋਂ ਬਰੇਲੀ (ਉੱਤਰ ਪ੍ਰਦੇਸ਼) ਜਾ ਰਹੀ ਇੱਕ ਬੱਸ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਹਮਲਾਵਰਾਂ ਨੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਬੱਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਬੱਸ 'ਚ ਮੌਜੂਦ ਸਵਾਰੀਆਂ 'ਚ ਚੀਕ-ਚਿਹਾੜਾ ਪੈ ਗਿਆ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਲੋਹੇ ਦੀਆਂ ਰਾਡਾਂ, ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ (ਕਿਰਪਾਨਾਂ) ਨਾਲ ਬੱਸ ’ਤੇ ਅਚਾਨਕ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਬੱਸ ’ਤੇ ਅੰਨ੍ਹੇਵਾਹ ਵਾਰ ਕਰਕੇ ਬੱਸ ਦੇ ਸਾਰੇ ਸ਼ੀਸ਼ੇ ਤੋੜ ਦਿੱਤੇ। ਇਸ ਹਮਲੇ ਦੌਰਾਨ ਬੱਸ ਦਾ ਡਰਾਈਵਰ ਅਤੇ ਕੁੱਝ ਸਵਾਰੀਆਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ 'ਚ ਭੇਜਿਆ ਗਿਆ ਹੈ। ਮੁੱਢਲੀ ਜਾਂਚ ਅਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ ਦਾ ਮੁੱਖ ਕਾਰਨ ਬੱਸਾਂ 'ਚ ਸਵਾਰੀਆਂ ਬਿਠਾਉਣ ਅਤੇ ਕਿਰਾਏ ਨੂੰ ਲੈ ਕੇ ਚੱਲ ਰਹੀ ਆਪਸੀ ਰੰਜਿਸ਼ ਦੱਸਿਆ ਜਾ ਰਿਹਾ ਹੈ। 

ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ

ਟਰਾਂਸਪੋਰਟਰਾਂ ਵਿਚਕਾਰ ਸਵਾਰੀਆਂ ਖੋਹਣ ਅਤੇ ਘੱਟ-ਵੱਧ ਕਿਰਾਏ ਨੂੰ ਲੈ ਕੇ ਪਿਛਲੇ ਕੁੱਝ ਸਮੇਂ ਤੋਂ ਤਣਾਅ ਚੱਲ ਰਿਹਾ ਸੀ, ਜਿਸ ਨੇ ਬੀਤੀ ਰਾਤ ਇਹ ਹਿੰਸਕ ਰੂਪ ਧਾਰਨ ਕਰ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੇਰਾਬੱਸੀ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਲਈ ਘਟਨਾ ਵਾਲੀ ਥਾਂ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ-ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

Advertisement

ਟਾਪ ਹੈਡਲਾਈਨ

ਚੰਡੀਗੜ੍ਹ ਦੇ ਨਿੱਜੀ ਸਕੂਲਾਂ 'ਚ ਐਂਟਰੀ ਲੈਵਲ ਦਾਖਲੇ ਦਾ ਸ਼ਡਿਊਲ, 9 ਦਸੰਬਰ ਤੋਂ ਮਿਲਣਗੇ ਅਰਜ਼ੀ ਫਾਰਮ; ਜਾਣੋ ਪੂਰੀ ਡਿਟੇਲ
ਚੰਡੀਗੜ੍ਹ ਦੇ ਨਿੱਜੀ ਸਕੂਲਾਂ 'ਚ ਐਂਟਰੀ ਲੈਵਲ ਦਾਖਲੇ ਦਾ ਸ਼ਡਿਊਲ, 9 ਦਸੰਬਰ ਤੋਂ ਮਿਲਣਗੇ ਅਰਜ਼ੀ ਫਾਰਮ; ਜਾਣੋ ਪੂਰੀ ਡਿਟੇਲ
AAP Candidates List: 'ਆਪ' ਨੇ 9 ਉਮੀਦਵਾਰਾਂ ਦੀ ਇੱਕ ਹੋਰ ਲਿਸਟ ਕੀਤੀ ਜਾਰੀ, ਇੱਥੇ ਵੇਖੋ ਐਲਾਨੇ ਗਏ ਨਾਮਾਂ ਦੀ ਲਿਸਟ...
'ਆਪ' ਨੇ 9 ਉਮੀਦਵਾਰਾਂ ਦੀ ਇੱਕ ਹੋਰ ਲਿਸਟ ਕੀਤੀ ਜਾਰੀ, ਇੱਥੇ ਵੇਖੋ ਐਲਾਨੇ ਗਏ ਨਾਮਾਂ ਦੀ ਲਿਸਟ...
Big News: ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਤੇਜ਼, ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰੇਗੀ; ਕਾਂਗਰਸ ਨੂੰ ਝਟਕਾ, ਅਕਾਲੀ ਹੋਇਆ ਮਜ਼ਬੂਤ...
ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਤੇਜ਼, ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰੇਗੀ; ਕਾਂਗਰਸ ਨੂੰ ਝਟਕਾ, ਅਕਾਲੀ ਹੋਇਆ ਮਜ਼ਬੂਤ...
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Embed widget