ਪੜਚੋਲ ਕਰੋ

ਕਰਨਾਟਕ ਦੇ ਹੁਬਲੀ ਵਿਖੇ ਗਰਜੇ ਭਗਵੰਤ ਮਾਨ! 'ਆਪ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕਾਂਗਰਸ-ਬੀਜੇਪੀ ਤੇ ਸਾਧੇ ਤਿੱਖੇ ਨਿਸ਼ਾਨੇ

Punjab News : ਕਰਨਾਟਕਾ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਉੱਥੇ ਪਹੁੰਚੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਹੁਬਲੀ ਵਿਖੇ ਰੋਡ ਸ਼ੋਅ ਦੌਰਾਨ ਵਿਰੋਧੀਆਂ 'ਤੇ

Punjab News : ਕਰਨਾਟਕਾ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਉੱਥੇ ਪਹੁੰਚੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਹੁਬਲੀ ਵਿਖੇ ਰੋਡ ਸ਼ੋਅ ਦੌਰਾਨ ਵਿਰੋਧੀਆਂ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਰਨਾਟਕਾ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨਾਂ ਲੋਕਾਂ ਨੂੰ 'ਆਪ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਦੀ ਹੈ ਅਤੇ ਦਿੱਲੀ ਅਤੇ ਪੰਜਾਬ ਇਸਦੀ ਪ੍ਰਤੱਖ ਉਦਾਹਰਨ ਹਨ।

ਕਰਨਾਟਕਾ ਵਿਖੇ ਗਰਮਾਏ ਸਿਆਸੀ ਪਿੜ ਦੌਰਾਨ ਆਮ ਆਦਮੀ ਪਾਰਟੀ ਦੀ ਪ੍ਰਚਾਰ ਲਹਿਰ ਨੂੰ ਅਗਲੇ ਪੜਾਅ ਵਿੱਚ ਦਾਖਲ ਕਰਦਿਆਂ ਅੱਜ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਕਰਨਾਟਕਾ ਦੇ ਹੁਬਲੀ ਵਿਖੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਦੀ ਅਗਵਾਈ ਕੀਤੀ। ਇਸ ਦੌਰਾਨ ਉਨਾਂ ਕਾਂਗਰਸ ਅਤੇ ਭਾਜਪਾ 'ਤੇ ਵਰ੍ਹਦਿਆਂ ਕਿਹਾ ਕਿ ਇਨਾਂ ਨੇ 75 ਸਾਲਾਂ ਤੋਂ ਦੇਸ਼ ਨੂੰ ਲੁੱਟਿਆ ਹੈ। ਸ.ਮਾਨ ਨੇ ਕਿਹਾ ਕਿ ਕਾਂਗਰਸ ਨੂੰ ਦੇਸ਼ਵਾਸੀ ਹੁਣ ਨਕਾਰ ਚੁੱਕੇ ਹਨ। ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਹੁਣ ਚੇਂਜ (Chenge) ਦਾ ਨਹੀਂ ਬਲਕਿ (Exchange) ਦਾ ਪ੍ਰਤੀਕ ਹੈ, ਜਿਸਦਾ ਕੋਈ ਆਗੂ ਜੇਕਰ ਕੋਈ ਚੋਣ ਜਿੱਤਦਾ ਹੈ ਤਾਂ ਨਾਲ ਹੀ ਆਪਣਾ ਵਿਕਣ ਦਾ ਰੇਟ ਵੀ ਤੈਅ ਕਰ ਲੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੂੰ ਹੁਣ ਆਪਣੇ ਦਫ਼ਤਰ ਦੇ ਬਾਹਰ ਇਹ ਲਿਖਕੇ ਲਾ ਲੈਣਾ ਚਾਹੀਦਾ ਹੈ ਕਿ 'ਇੱਥੇ ਲੋਕਾਂ ਦੁਆਰਾ ਚੁਣੇ ਹੋਏ ਵਿਧਾਇਕ ਵੇਚੇ ਜਾਂਦੇ ਹਨ।'

ਮੁੱਖ-ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਨਰੇਂਦਰ ਮੋਦੀ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਨੇ ਦੇਸ਼ ਅਤੇ ਰਾਜ ਦੇ ਵਿਕਾਸ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਉਨ੍ਹਾਂ ਦੇ ਖੁਸ਼ਹਾਲ ਭਵਿੱਖ ਲਈ ਕੋਈ ਸੱਚਾ ਵਾਅਦਾ ਕਰਨ ਦੀ ਬਜਾਏ ਹਰ ਵੇਲੇ ਉਨ੍ਹਾਂ ਨੂੰ ਸਿਰਫ਼ ਜੁਮਲੇ ਸੁਣਾਉਂਦੇ ਹਨ। ਸ.ਮਾਨ ਨੇ ਕਿਹਾ ਕਿ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਦੇਸ਼ਵਾਸੀਆਂ ਨੂੰ 15 ਲੱਖ ਦਾ ਵਾਅਦਾ ਕੀਤਾ ਪਰ ਜਦ ਸਰਕਾਰ ਬਣੀ ਤਾਂ ਇਹ ਪੈਸਾ ਤਾਂ ਲੋਕਾਂ ਨੂੰ ਕੀ ਮਿਲਣਾ ਸੀ ਉਲਟਾ ਭਾਜਪਾ ਸਰਕਾਰ ਨੇ ਨੋਟਬੰਦੀ ਕਰ ਲੋਕਾਂ ਦੇ ਖਾਤਿਆਂ ਵਿੱਚ ਪਏ ਬਚੇ-ਖੁਚੇ ਪੈਸੇ ਵੀ ਉਨ੍ਹਾਂ ਤੋਂ ਖੋਹ ਲਏ।

ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕਰਨਾਟਕਾ ਦੀਆਂ ਸਮੱਸਿਆਵਾਂ ਇੱਕੋ ਜਹੀਆਂ ਹਨ। ਨੌਜਵਾਨਾਂ ਨੂੰ ਰੁਜ਼ਗਾਰ ਚਾਹੀਦਾ ਹੈ, ਭ੍ਰਿਸ਼ਟਾਚਾਰ ਤੋਂ ਛੁਟਕਾਰਾ ਚਾਹੀਦਾ ਹੈ। ਚੰਗੇ ਸਕੂਲ, ਕਾਲਜ, ਹਸਪਤਾਲ ਚਾਹੀਦੇ ਹਨ। ਵਪਾਰ ਕਰਨ ਲਈ ਚੰਗਾ ਮਾਹੌਲ ਚਾਹੀਦਾ ਹੈ। ਚੰਗੀਆਂ ਸੜਕਾਂ, ਚੰਗੀ ਵਿਵਸਥਾ ਚਾਹੀਦੀ ਹੈ, ਅਤੇ ਇਹ ਸਭ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ। ਉਨ੍ਹਾਂ ਪੰਜਾਬ ਵਿੱਚ 'ਆਪ ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ। 80 ਪ੍ਰਤੀਸ਼ਤ ਤੋਂ ਵੱਧ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਗਏ ਹਨ। ਭ੍ਰਿਸ਼ਟਾਚਾਰ  ਨੂੰ ਨੱਥ ਪਈ ਹੈ। ਪਿਛਲੀਆਂ ਸਰਕਾਰਾ ਦੇ ਸਮੇਂ ਲੋਕਾਂ ਨੂੰ ਲੁੱਟਣ ਵਾਲੇ ਹੁਣ ਜੇਲ ਵਿੱਚ ਹਨ ਅਤੇ ਸਰਕਾਰ ਉਨ੍ਹਾਂ ਵੱਲੋਂ ਲੁੱਟੇ ਪੈਸੇ ਨੂੰ ਵਸੂਲ ਕਰ ਉਸ ਨਾਲ ਪੰਜਾਬ ਦਾ ਖਜ਼ਾਨਾ ਭਰ ਰਹੀ ਹੈ ਅਤੇ ਲੋਕ-ਭਲਾਈ ਦੇ ਕੰਮ ਹੋ ਰਹੇ ਹਨ।

ਭਗਵੰਤ ਮਾਨ ਨੇ 'ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ-ਮੰਤਰੀ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਵਰਗਾ ਨੇਤਾ ਦੇਸ਼ ਵਿੱਚ ਇੱਕੋ ਹੈ ਜੋ ਦੇਸ਼ ਦੀ ਤਰੱਕੀ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਸਰਕਾਰੀ ਸਕੂਲਾਂ ਵਿੱਚ ਕੀਤੇ ਸੁਧਾਰਾਂ ਦੀ ਬਦੌਲਤ ਹੁਣ ਦਿੱਲੀ ਦੇ ਆਮ ਨਾਗਰਿਕਾਂ ਦੇ ਬੱਚੇ ਵੀ ਚੰਗੀ ਸਿੱਖਿਆ ਹਾਸਿਲ ਕਰ ਰਹੇ ਹਨ ਅਤੇ ਵੱਡੇ ਅਹੁਦਿਆਂ ਤੇ ਬੈਠਣ ਦੇ ਯੋਗ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇਸ਼ ਨੂੰ ਅਤੇ ਦੇਸ਼ਵਾਸੀਆਂ ਨੂੰ ਸਮਰਪਿਤ ਹੈ ਜੋ ਕਿ ਕਿਸੇ ਸਰਵੇ ਵਿੱਚ ਨਹੀਂ ਬਲਕਿ ਸਿੱਧਾ ਸਰਕਾਰ ਵਿੱਚ ਹੀ ਆਉਂਦੀ ਹੈ। ਜੇਕਰ ਕਰਨਾਟਕਾ ਵਾਸੀ ਉਨ੍ਹਾਂ ਨੂੰ ਇੱਕ ਮੌਕਾ ਦਿੰਦੇ ਹਨ ਤਾਂ ਇਹ ਪੱਕਾ ਹੈ ਕਿ ਮੁੜ ਸੂਬੇ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਕਦੇ ਨਹੀਂ ਚੁਣਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
Embed widget