Chandigarh News: ਚੰਡੀਗੜ੍ਹ ਵਿੱਚ ਟ੍ਰੈਫਿਕ ਪੁਲਿਸ ਦੇ ਖੌਫ ਦੀ ਪੂਰੇ ਦੇਸ਼ ਵਿੱਚ ਚਰਚਾ ਹੈ। ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਾਫੀ ਸਖਤੀ ਵਰਤੀ ਜਾਂਦੀ ਹੈ। ਟ੍ਰੈਫਿਕ ਪੁਲਿਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਕਰਕੇ ਹੀ ਚਰਚਾ ਵਿੱਚ ਰਹਿੰਦੀ ਹੈ। ਸਾਲ 2023 ਵਿੱਚ ਟ੍ਰੈਫਿਕ ਪੁਲਿਸ ਦੀ ਸਿਫਾਰਸ਼ ’ਤੇ 700 ਡਰਾਈਵਿੰਗ ਲਾਇਸੈਂਸ ਰੱਦ ਹੋਏ ਹਨ।


ਨਿਯਮਾਂ ਦੀ ਉਲੰਘਣਾ ਕਰਨ ਸਬੰਧੀ ਚੰਡੀਗੜ੍ਹ ਰਜਿਸਟਰਾਰ ਤੇ ਲਾਇਸੈਂਸਿੰਗ ਅਥਾਰਟੀ (ਆਰਐਲਏ) ਨੇ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ 700 ਦੇ ਕਰੀਬ ਲੋਕਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤੇ ਹਨ। ਇਸ ਵਿੱਚ ਟ੍ਰਿਪਲ ਰਾਈਡਿੰਗ ਕਰਨ ਵਾਲਿਆਂ ਦੀ ਗਿਣਤੀ ਸਭ ਤੋਂ ਵੱਧ ਹੈ। ਆਰਐਲਏ ਨੇ ਟ੍ਰਿਪਲ ਰਾਈਡਿੰਗ ਕਰਨ ਸਬੰਧੀ 457 ਜਣਿਆਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤੇ ਹਨ। 


ਇਹ ਵੀ ਪੜ੍ਹੋ : Punjab Breaking News LIVE: 1 ਜਨਵਰੀ ਤੋਂ GST ਤੇ UPI ਸਮੇਤ ਬਦਲਣਗੇ ਇਹ 8 ਨਿਯਮ, ਕੋਹਰੇ ਦੇ ਚੱਲਦੇ ਪੰਜਾਬ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, ਕਿਸਾਨਾਂ ਨੇ ਬੰਦ ਕਰਵਾਇਆ ਪੰਜਾਬ ਦਾ ਸਭ ਤੋਂ ਵੱਡਾ ਟੋਲ ਪਲਾਜ਼ਾ


ਹਾਸਲ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਓਵਰ ਸਪੀਡ ’ਤੇ ਵਾਹਨ ਚਲਾਉਣ ਸਬੰਧੀ 107, ਸ਼ਰਾਬ ਪੀ ਕੇ ਵਾਹਨ ਚਲਾਉਣ ਸਬੰਧੀ 74, ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਦੇ 18, ਲਾਲ ਬੱਤੀ ਦੀ ਉਲੰਘਣਾ ਕਰਨ ਸਬੰਧੀ 6 ਤੇ ਗਲਤ ਢੰਗ ਨਾਲ ਵਾਹਨ ਚਲਾਉਣਾ, ਪ੍ਰੈਸ਼ਰ ਹਾਰਨ ਦੀ ਵਰਤੋਂ ਕਰਨ ਵਾਲੇ 4-4 ਤੇ ਹੋਰਨਾਂ ਮਾਮਲਿਆਂ ਵਿੱਚ 19 ਜਣਿਆਂ ਦੇ ਡਰਾਈਵਿੰਗ ਲਾਇਸੈਂਸ ਰੱਦ ਕੀਤੇ ਹਨ। 


ਇਹ ਵੀ ਪੜ੍ਹੋ : Chandigarh : ਸੀਐਮ ਭਗਵੰਤ ਮਾਨ ਦੇ ਚੈਲੇਂਜ਼ 'ਤੇ ਸੁਨੀਲ ਜਾਖੜ ਦਾ ਜਵਾਬ- 'ਝੂਠਿਆਂ ਨੂੰ ਸਾਰੇ ਝੂਠੇ ਹੀ ਨਜ਼ਰ ਆਉਂਦੇ ਨੇ'


ਆਰਐਲਏ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ 1 ਜਨਵਰੀ 2023 ਤੋਂ 30 ਦਸੰਬਰ 2023 ਤੱਕ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਟ੍ਰੈਫਿਕ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ। ਇਸ ਦੌਰਾਨ ਗੰਭੀਰ ਮਾਮਲਿਆਂ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਦੇ ਟ੍ਰੈਫਿਕ ਚਾਲਾਨ ਨੂੰ ਕੁਝ ਸਮੇਂ ਲਈ ਰੱਦ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਆਰਐਲਏ ਨੇ ਟ੍ਰੈਫਿਕ ਪੁਲਿਸ ਦੀ ਸਿਫਾਰਸ਼ ’ਤੇ ਇਹ ਕਾਰਵਾਈ ਕੀਤੀ ਗਈ ਹੈ।


 


ਇਹ ਵੀ ਪੜ੍ਹੋ : Chandigarh News: ਨਵੇਂ ਸਾਲ ਦੇ ਜਸ਼ਨਾਂ ਵੇਲੇ ਚੰਡੀਗੜ੍ਹੀਏ ਰਹਿਣ ਸਾਵਧਾਨ! ਐਕਸ਼ਨ ਮੋਡ 'ਚ ਪੁਲਿਸ