(Source: ECI/ABP News)
Chandigarh Firecrackers: ਚੰਡੀਗੜ੍ਹ ਵਾਸੀਆਂ ਲਈ ਵੱਡੀ ਖ਼ਬਰ, ਹੁਣ ਤਿਓਹਾਰਾਂ ਮੌਕੇ ਇਨ੍ਹਾਂ ਸ਼ਰਤਾਂ ਨਾਲ ਪਟਾਖੇ ਚਲਾਉਣ ਦੀ ਮਿਲੀ ਇਜਾਜ਼ਤ
ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਪਟਾਕਿਆਂ ਤੋਂ ਪਾਬੰਦੀ ਹਟਾ ਦਿੱਤੀ ਹੈ। ਦੱਸ ਦਈਏ ਕਿ ਕਰੀਬ ਦੋ ਸਾਲਾਂ ਬਾਅਦ ਲੋਕ ਰਾਵਣ ਦਹਿਨ, ਦੀਵਾਲੀ ਮੌਕੇ ਰਾਤ 8 ਤੋਂ 10 ਵਜੇ ਤੱਕ ਅਤੇ ਗੁਰੂ ਪਰਵ ਮੌਕੇ ਸਵੇਰੇ 4 ਤੋਂ 5 ਵਜੇ ਅਤੇ ਰਾਤ 9 ਤੋਂ 10 ਵਜੇ ਤੱਕ ਗ੍ਰੀਨ ਪਟਾਕੇ ਚਲਾ ਸਕਣਗੇ।
![Chandigarh Firecrackers: ਚੰਡੀਗੜ੍ਹ ਵਾਸੀਆਂ ਲਈ ਵੱਡੀ ਖ਼ਬਰ, ਹੁਣ ਤਿਓਹਾਰਾਂ ਮੌਕੇ ਇਨ੍ਹਾਂ ਸ਼ਰਤਾਂ ਨਾਲ ਪਟਾਖੇ ਚਲਾਉਣ ਦੀ ਮਿਲੀ ਇਜਾਜ਼ਤ Big news for the residents of Chandigarh, now permission has been given to set firecrackers on the occasion of festivals with these conditions Chandigarh Firecrackers: ਚੰਡੀਗੜ੍ਹ ਵਾਸੀਆਂ ਲਈ ਵੱਡੀ ਖ਼ਬਰ, ਹੁਣ ਤਿਓਹਾਰਾਂ ਮੌਕੇ ਇਨ੍ਹਾਂ ਸ਼ਰਤਾਂ ਨਾਲ ਪਟਾਖੇ ਚਲਾਉਣ ਦੀ ਮਿਲੀ ਇਜਾਜ਼ਤ](https://feeds.abplive.com/onecms/images/uploaded-images/2021/11/03/169085220c4f612138aaa946865c1e64_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਪਟਾਕਿਆਂ ਤੋਂ ਪਾਬੰਦੀ ਹਟਾ ਦਿੱਤੀ ਹੈ। ਦੱਸ ਦਈਏ ਕਿ ਕਰੀਬ ਦੋ ਸਾਲਾਂ ਬਾਅਦ ਲੋਕ ਰਾਵਣ ਦਹਿਨ, ਦੀਵਾਲੀ ਮੌਕੇ ਰਾਤ 8 ਤੋਂ 10 ਵਜੇ ਤੱਕ ਅਤੇ ਗੁਰੂ ਪਰਵ ਮੌਕੇ ਸਵੇਰੇ 4 ਤੋਂ 5 ਵਜੇ ਅਤੇ ਰਾਤ 9 ਤੋਂ 10 ਵਜੇ ਤੱਕ ਗ੍ਰੀਨ ਪਟਾਕੇ ਚਲਾ ਸਕਣਗੇ।
ਸਥਾਨਕ ਪ੍ਰਸ਼ਾਸਨ ਨੇ ਹਦਾਇਤ ਕੀਤੀ ਹੈ ਕਿ ਲੋਕ ਆਮ ਪਟਾਕੇ ਨਹੀਂ ਸਾੜਨਗੇ, ਸਿਰਫ਼ ਗ੍ਰੀਨ ਪਟਾਕੇ ਹੀ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਸਿਰਫ਼ ਗ੍ਰੀਨ ਪਟਾਕੇ ਹੀ ਵੇਚੇ ਜਾਣਗੇ।
ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ। ਜਾਰੀ ਹੁਕਮਾਂ 'ਚ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਏਅਰ ਕੁਆਲਿਟੀ ਇੰਡੈਕਸ ਰਿਪੋਰਟ ਨੂੰ ਦੇਖ ਕੇ ਹੀ ਗ੍ਰੀਨ ਪਟਾਕਿਆਂ ਦੀ ਇਜਾਜ਼ਤ ਦਿੱਤੀ ਗਈ ਹੈ।
ਦੱਸਿਆ ਗਿਆ ਕਿ ਸਾਲ 2020 ਅਤੇ 2021 ਵਿੱਚ ਦੀਵਾਲੀ ਮੌਕੇ ਸ਼ਹਿਰ ਦੀ ਹਵਾ ਦੀ ਗੁਣਵੱਤਾ ਸੰਤੋਸ਼ਜਨਕ ਰਹੀ। ਇਸ ਨੂੰ ਦੇਖਦਿਆਂ ਹੀ ਦਸਹਿਰੇ ਵਾਲੇ ਦਿਨ ਗ੍ਰੀਨ ਪਟਾਕੇ, ਦੀਵਾਲੀ ਵਾਲੇ ਦਿਨ ਸ਼ਾਮ 8 ਤੋਂ 10 ਵਜੇ ਤੱਕ ਅਤੇ ਗੁਰੂ ਪਰਵ ਮੌਕੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਫਿਰ ਰਾਤ 9 ਤੋਂ 10 ਵਜੇ ਤੱਕ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਚੰਡੀਗੜ੍ਹ ਕਰੈਕਰਜ਼ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਗੁਪਤਾ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਐਸੋਸੀਏਸ਼ਨ ਨੇ ਗ੍ਰੀਨ ਪਟਾਕਿਆਂ ਦੀ ਮਨਜ਼ੂਰੀ ਦੀ ਮੰਗ ਕੀਤੀ ਸੀ, ਜਿਸ ਨੂੰ ਪ੍ਰਸ਼ਾਸਨ ਨੇ ਪ੍ਰਵਾਨ ਕਰ ਲਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)