Haryana: ਮੰਤਰੀ ਸੰਦੀਪ ਸਿੰਘ ਖਿਲਾਫ਼ ਚਾਰਜਸ਼ੀਟ 'ਚ ਵੱਡੇ ਖੁਲਾਸੇ, ਕਿੱਥੇ ਅਤੇ ਕਿਵੇਂ ਬੁਲਾਇਆ, ਲੇਕ 'ਤੇ ਪਹੁੰਚ ਕੇ ਕੀ ਕੀ ਕੀਤਾ ?
Minister Sandeep Singh case : ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਜੂਨੀਅਰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਜਿਹੜੇ ਚਾਰਜਸ਼ੀਟ ਦਾਖਲ ਕੀਤੀ ਹੈ ਉਸ ਵਿੱਚ ਕਈ ਖੁਲਾਸੇ ਹੋਏ ਹਨ
ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਜੂਨੀਅਰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਜਿਹੜੇ ਚਾਰਜਸ਼ੀਟ ਦਾਖਲ ਕੀਤੀ ਹੈ ਉਸ ਵਿੱਚ ਕਈ ਖੁਲਾਸੇ ਹੋਏ ਹਨ। ਹੁਣ ਤੁਹਾਨੂੰ ਅਸੀਂ ਉਹਨਾਂ ਖੁਲਾਸਿਆਂ ਬਾਰੇ ਇੱਕ ਇੱਕ ਕਰਕੇ ਦੱਸਦੇ ਹਾਂ।
ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਨੇ ਮੰਤਰੀ ਸੰਦੀਪ ਸਿੰਘ ਖਿਲਾਫ਼ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਮੰਤਰੀ ਨੇ ਉਸ ਨਾਲ ਛੇੜਛਾੜ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਕੇਸ ਦਰਜ ਕਰਕੇ ਸੰਦੀਪ ਸਿੰਘ ਖਿਲਾਫ਼ ਚਾਰਜਸ਼ੀਟ ਵੀ ਅਦਾਲਤ ਵਿੱਚ ਦਾਖਲ ਕਰ ਦਿੱਤੀ ਹੈ। ਪੁਲਿਸ ਦੀ ਚਾਰਜਸ਼ੀਟ 'ਚ ਅਹਿਮ ਖੁਲਾਸੇ ਹੋਏ ਹਨ। ਚਾਰਜਸ਼ੀਟ ਵਿੱਚ ਪੁਲਿਸ ਨੇ ਪੀੜਤਾ ਵੱਲੋਂ ਜੱਜ ਦੇ ਸਾਹਮਣੇ ਦਿੱਤੇ ਬਿਆਨਾਂ ਦਾ ਵੀ ਜ਼ਿਕਰ ਕੀਤਾ ਹੈ।
ਜੂਨੀਅਰ ਮਹਿਲਾ ਕੋਚ ਨੇ ਦੱਸਿਆ ਕਿ ਮੰਤਰੀ ਸੰਦੀਪ ਸਿੰਘ ਨੇ ਉਸ ਨੂੰ ਝੀਲ 'ਤੇ ਮਿਲਣ ਲਈ ਬੁਲਾਇਆ ਸੀ। ਮੰਤਰੀ ਨੇ ਪੀੜਤਾ ਨੂੰ ਆਪਣੇ ਘਰ ਆਉਣ ਲਈ ਵੀ ਕਿਹਾ। ਇੰਨਾ ਹੀ ਨਹੀਂ, ਜਿੱਥੇ ਸਟੇਡੀਅਮ 'ਚ ਅਭਿਆਸ ਕਰਦੇ ਸਨ, ਮੰਤਰੀ ਸੰਦੀਪ ਵੀ ਉੱਥੇ ਪਹੁੰਚਦੇ ਸਨ।
ਪੁਲਿਸ ਨੇ ਪਿਛਲੇ ਮਹੀਨੇ ਚਾਰਜਸ਼ੀਟ ਦਾਖ਼ਲ ਕੀਤੀ ਸੀ। ਮੰਤਰੀ ਖਿਲਾਫ ਅਹਿਮ ਸਬੂਤ ਮਿਲੇ ਹਨ। ਚਾਰਜਸ਼ੀਟ ਮੁਤਾਬਕ ਸੰਦੀਪ ਵੱਲੋਂ ਐਸਆਈਟੀ ਨੂੰ ਦਿੱਤੇ ਬਿਆਨ ਝੂਠੇ ਪਾਏ ਗਏ। ਸੰਦੀਪ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦਾ ਪੀੜਤ ਨਾਲ ਕੋਈ ਨਿੱਜੀ ਸਬੰਧ ਨਹੀਂ ਸੀ ਪਰ ਪੀੜਤਾ ਦੇ ਮੋਬਾਈਲ ਦੀ CFSL ਜਾਂਚ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਸਬੰਧ ਪੇਸ਼ੇਵਰ ਸਬੰਧਾਂ ਤੋਂ ਅੱਗੇ ਗਿਆ ਹੈ।
ਸੰਦੀਪ ਨੇ ਚੰਡੀਗੜ੍ਹ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਕਿਹਾ ਕਿ ਉਸ ਨੇ ਨਾ ਤਾਂ ਕੋਈ ਛੇੜਛਾੜ ਕੀਤੀ ਅਤੇ ਨਾ ਹੀ ਸਰੀਰਕ ਸ਼ੋਸ਼ਣ ਕੀਤਾ। ਪੀੜਤ ਨੂੰ ਕਿਤੇ ਵੀ ਨਹੀਂ ਬੁਲਾਇਆ ਗਿਆ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕੋਈ ਦਸਤਾਵੇਜ਼ ਜਾਂ ਤਸਵੀਰਾਂ ਸਾਂਝੀਆਂ ਨਹੀਂ ਕੀਤੀਆਂ ਗਈਆਂ। ਸੰਦੀਪ ਸਿੰਘ ਨੇ ਕਿਹਾ ਕਿ 2 ਮਾਰਚ 2022 ਨੂੰ ਜੂਨੀਅਰ ਮਹਿਲਾ ਕੋਚ ਉਸ ਕੋਲ ਆਈ ਸੀ। ਉਸ ਦੇ ਸਰਟੀਫਿਕੇਟ ਗਾਇਬ ਸਨ। ਇਸ ਲਈ ਨਿਰਦੇਸ਼ਕ ਨੂੰ ਮਹਿਲਾ ਦੀ ਮਦਦ ਕਰਨ ਲਈ ਕਿਹਾ ਗਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial