Punjab Politics: ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਦਿਆਂ ਪੁਲਿਸ ਨਾਲ ਹੋਈ ਝੜਪ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ(Bikram Singh Majithia) ਅਤੇ ਪਾਰਟੀ ਦੇ ਹੋਰ ਆਗੂ ਅੱਜ ਚੰਡੀਗੜ੍ਹ(Chandigarh) ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਸੀਜੇਐਮ ਡਾ: ਅਮਨ ਇੰਦਰ ਸਿੰਘ ਦੀ ਅਦਾਲਤ 'ਚ ਸੁਣਵਾਈ ਦੌਰਾਨ ਅਕਾਲੀ ਦਲ ਦੇ ਬਿਕਰਮ ਮਜੀਠੀਆ, ਰੋਜ਼ੀ ਬਰਕੰਦੀ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਬੰਸ ਸਿੰਘ ਰੋਮਾਣਾ, ਪਵਨ ਕੁਮਾਰ, ਦਲਜੀਤ ਸਿੰਘ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ ਅਤੇ ਬਲਵਿੰਦਰ ਸਿੰਘ ਪੇਸ਼ ਹੋਏ |


31 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ


ਜ਼ਿਕਰ ਕਰ ਦਈਏ ਕਿ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਰਾਜੇਸ਼ ਕੁਮਾਰ ਰਾਏ ਨੇ ਅਦਾਲਤ ਵਿੱਚ ਕਿਹਾ ਕਿ ਉਕਤ ਮਾਮਲੇ ਵਿੱਚ ਸਾਰੇ ਆਗੂਆਂ ਨੂੰ ਝੂਠਾ ਫਸਾਇਆ ਗਿਆ ਹੈ, ਇਸ ਲਈ ਇਸ ਕੇਸ ਨੂੰ ਖਾਰਜ ਕੀਤਾ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ। ਇਸ ਦੌਰਾਨ ਦੋਵੇਂ ਧਿਰਾਂ ਦੋਸ਼ਾਂ 'ਤੇ ਬਹਿਸ ਕਰਨਗੇ।


ਕੀ ਹੈ ਇਹ ਪੂਰਾ ਮਾਮਲਾ


ਪੰਜਾਬ ਵਿੱਚ ਮਹਿੰਗਾਈ ਅਤੇ 1984 ਦੇ ਦੰਗਿਆਂ ਦੇ ਵਿਰੋਧ ਵਿੱਚ ਅਕਾਲੀ ਆਗੂ ਅਤੇ ਵਰਕਰ ਸਾਲ 2021 ਵਿੱਚ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਯੂਟੀ ਪੁਲੀਸ ਨੇ ਨਾਕਾਬੰਦੀ ਕੀਤੀ ਹੋਈ ਸੀ ਪਰ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਕੇ ਪੁਲਿਸ ਦੇ ਕੰਮ ਵਿੱਚ ਵਿਘਨ ਪਾਇਆ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ। ਇਲਜ਼ਾਮ ਅਨੁਸਾਰ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਸ ਕਾਰਨ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ ਅਤੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਸੈਕਟਰ-3 ਥਾਣੇ ਦੀ ਪੁਲੀਸ ਨੇ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 188, 186, 353, 332 ਅਤੇ 34 ਤਹਿਤ ਕੇਸ ਦਰਜ ਕੀਤਾ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।