ਭਾਜਪਾ ਤੇ ਕਾਂਗਰਸ 'ਚ ਹੋਇਆ ਅਨੈਤਿਕ ਗਠਜੋੜ, ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ, ਆਪ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਹੋਰ ਕੀ ਕੁਝ ਕਿਹਾ ?
ਆਪ ਦੇ ਆਗੂਆਂ ਨੇ ਕਿਹਾ ਕਿ ਸਾਡੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਕਾਂਗਰਸ ਦਾ ਸਾਥ ਦਿੱਤਾ। ਸਾਡੀਆਂ ਵੋਟਾਂ ਨਾਲ ਉਨ੍ਹਾਂ ਦਾ ਡਿਪਟੀ ਮੇਅਰ ਤੇ ਸੀਨੀਅਰ ਡਿਪਟੀ ਮੇਅਰ ਬਣਿਆ। ਪਰ ਉਨ੍ਹਾਂ ਨੇ ਸਾਨੂੰ ਧੋਖਾ ਦਿੱਤਾ।
Chandigarh Mayor Election: ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਅਰ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਵਿਚਾਲੇ ਅਨੈਤਿਕ ਗਠਜੋੜ ਹੋਇਆ ਹੈ।
ਚੀਮਾ ਨੇ ਕਿਹਾ ਕਿ ਅਸੀਂ ਆਪਣਾ ਧਰਮ ਨਿਭਾਇਆ, ਇਸ ਲਈ ਸਾਡੇ ਕੌਂਸਲਰਾਂ ਦੀਆਂ ਵੋਟਾਂ ਨਾਲ ਕਾਂਗਰਸ ਦੇ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣੇ। ਕਾਂਗਰਸ ਨੇ ਸਾਡੇ ਨਾਲ ਧੋਖਾ ਕੀਤਾ ਹੈ। ਕਾਂਗਰਸੀ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ ਜਿਸ ਕਾਰਨ ਭਾਜਪਾ ਦਾ ਮੇਅਰ ਬਣਿਆ।
ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਅੰਦਰਖਾਤੇ ਮਿਲੀਆਂ ਹੋਇਆਂ ਹਨ। ਉਹ ਸਾਨੂੰ ਰੋਕਣਾ ਚਾਹੁੰਦੇ ਹਨ। ਦੋਵੇਂ ਪਾਰਟੀਆਂ ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਡਰੀ ਰੋਹੀਆਂ ਹਨ। ਉਹ ਦਿੱਲੀ ਵਿਧਾਨ ਸਭਾ ਚੋਣਾਂ ਵੀ ਇਕੱਠੇ ਲੜ ਰਹੇ ਹਨ ਪਰ ਇਸ ਵਾਰ ਵੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣ ਰਹੀ ਹੈ।
ਆਪ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸੀ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ ਜਿਸ ਕਾਰਨ ਭਾਜਪਾ ਦਾ ਮੇਅਰ ਬਣਿਆ।
ਨੀਲ ਗਰਗ ਨੇ ਕਿਹਾ ਕਿ ਕਾਂਗਰਸੀ ਕੌਂਸਲਰਾਂ ਨੇ ਸਾਡੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਅੰਦਰਖਾਤੇ ਇਕ ਹਨ। ਇਸ ਘਟਨਾ ਤੋਂ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੋ ਗਈ ਹੈ। ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ।
ਉਨ੍ਹਾਂ ਕਿਹਾ ਕਿ ਜਨਤਾ ਨੂੰ ਵੀ ਕਾਂਗਰਸ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਵੋਟ ਕਾਂਗਰਸ ਨੂੰ ਦੇਵੇਗੀ ਅਤੇ ਇਸ ਦੇ ਕੌਂਸਲਰ ਬਾਅਦ ਵਿੱਚ ਭਾਜਪਾ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦਿੱਲੀ ਵਿੱਚ ਵੀ ਅਜਿਹਾ ਹੀ ਕਰਨ ਜਾ ਰਹੀ ਹੈ। ਉੱਥੇ ਵੀ ਉਹ ਭਾਜਪਾ ਦਾ ਸਮਰਥਨ ਕਰੇਗੀ। ਇਸ ਲਈ ਕਾਂਗਰਸ ਨੂੰ ਵੋਟ ਦੇਣਾ ਆਪਣੀ ਵੋਟ ਬਰਬਾਦ ਕਰਨਾ ਹੈ।
ਉਨ੍ਹਾਂ ਕਿਹਾ ਕਿ ਸਾਡੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਕਾਂਗਰਸ ਦਾ ਸਾਥ ਦਿੱਤਾ। ਸਾਡੀਆਂ ਵੋਟਾਂ ਨਾਲ ਉਨ੍ਹਾਂ ਦਾ ਡਿਪਟੀ ਮੇਅਰ ਤੇ ਸੀਨੀਅਰ ਡਿਪਟੀ ਮੇਅਰ ਬਣਿਆ। ਪਰ ਉਨ੍ਹਾਂ ਨੇ ਸਾਨੂੰ ਧੋਖਾ ਦਿੱਤਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
