Chandigarh News: ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ (MC) ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ ਹੈ। ਚੋਣਾਂ ਵਿੱਚ ਭਾਜਪਾ ਨੂੰ 15 ਵੋਟਾਂ ਮਿਲੀਆਂ। ਜਿਸ ਵਿੱਚ ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ। ਆਪ ਦੇ ਉਮੀਦਵਾਰ ਨੂੰ ਸਿਰਫ਼ 14 ਵੋਟਾਂ ਮਿਲੀਆਂ। ਇਸ ਵਿੱਚ ਕੋਈ ਕਰਾਸ ਵੋਟਿੰਗ ਨਹੀਂ ਹੋਈ। ਕਾਂਗਰਸ ਅਤੇ ਅਕਾਲੀ ਦਲ ਦੇ ਕੌਂਸਲਰ ਵੋਟਿੰਗ ਤੋਂ ਗੈਰਹਾਜ਼ਰ ਰਹੇ।


ਮੇਅਰ ਦੇ ਅਹੁਦੇ 'ਤੇ ਕੋਈ ਕਰਾਸ ਵੋਟਿੰਗ ਨਹੀਂ ਹੋਈ। ਭਾਜਪਾ ਨੂੰ ਆਪਣੀਆਂ ਸਾਰੀਆਂ 15 ਅਤੇ 'ਆਪ' ਨੂੰ 14 ਵੋਟਾਂ ਮਿਲੀਆਂ। ਅਨੂਪ ਗੁਪਤਾ ਇੱਕ ਵੋਟ ਦੇ ਫਰਕ ਨਾਲ ਮੇਅਰ ਬਣੇ।


ਮੇਅਰ ਚੋਣਾਂ ਤੋਂ ਪਹਿਲਾਂ ‘ਆਪ’ ਅਤੇ ਭਾਜਪਾ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਜਿੱਤੇਗੀ। ਸ਼੍ਰੋਮਣੀ ਅਕਾਲੀ ਦਲ ਦੇ ਕਾਰਪੋਰੇਟਰ ਹਰਦੀਪ ਸਿੰਘ ਨੇ ਆਪਣੀ ਵੋਟ ਨਹੀਂ ਪਾਈ।


ਇਹ ਵੀ ਪੜ੍ਹੋ: 'ਪਾਕਿਸਤਾਨ ਏਅਰਪੋਰਟ 'ਤੇ ਅੰਡਰਵਰਲਡ ਦਾ ਕਬਜ਼ਾ', ਕੌਣ ਆਇਆ ਤੇ ਚਲਾ ਗਿਆ, ਦੁਨੀਆ ਨੂੰ ਨਹੀਂ ਹੁੰਦੀ ਕੋਈ ਜਾਣਕਾਰੀ


ਨਾਮਜ਼ਦ ਕੌਂਸਲਰਾਂ ਦੇ ਬੈਠਣ 'ਤੇ ਸਵਾਲ
ਇਸ ਤੋਂ ਪਹਿਲਾਂ ਸਦਨ ਵਿੱਚ ‘ਆਪ’ ਨੇ ਨਾਮਜ਼ਦ ਕੌਂਸਲਰਾਂ ਦੇ ਬੈਠਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਨ੍ਹਾਂ ਕੋਲ ਵੋਟ ਦਾ ਅਧਿਕਾਰ ਨਹੀਂ ਹੈ। ਇਸ 'ਤੇ ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਉਹ ਵੀ ਸਦਨ ਦਾ ਹਿੱਸਾ ਹਨ।


ਦੱਸ ਦੇਈਏ ਕਿ ਸਾਲ 2015 ਤੋਂ ਹੁਣ ਤੱਕ ਕਾਂਗਰਸ ਦਾ ਕੋਈ ਵੀ ਮੇਅਰ ਨਹੀਂ ਬਣ ਸਕਿਆ ਹੈ। ਦੂਜੇ ਪਾਸੇ ਸਾਲ 2016 ਤੋਂ ਲਗਾਤਾਰ ਭਾਜਪਾ ਦੇ ਮੇਅਰ ਬਣਦੇ ਆ ਰਹੇ ਹਨ। ਅਜਿਹੇ 'ਚ 'ਆਪ' ਪੰਜਾਬ ਯੂਨੀਵਰਸਿਟੀ ਦੀ ਤਰ੍ਹਾਂ  ਮੇਅਰ ਚੋਣਾਂ 'ਚ ਵੀ ਕੋਈ ਚਮਤਕਾਰ ਲੱਭ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਦੀਆਂ ਨਜ਼ਰਾਂ ਵੀ ਮੇਅਰ ਚੋਣਾਂ 'ਤੇ ਟਿਕੀਆਂ ਹੋਈਆਂ ਹਨ। ਇਹ ਲੋਕ ਸਭਾ 'ਚ ਭਾਜਪਾ ਅਤੇ 'ਆਪ' ਦਾ ਸਿਆਸੀ ਭਵਿੱਖ ਤੈਅ ਕਰੇਗਾ।


ਇਹ ਵੀ ਪੜ੍ਹੋ: Employment In Saudi Arabia: ਸਾਊਦੀ ਅਰਬ ਵਿੱਚ ਬੰਪਰ ਨੌਕਰੀ! 5 ਸਾਲਾਂ ‘ਚ ਰੁਜ਼ਗਾਰ ਵਿੱਚ ਸਭ ਤੋਂ ਵੱਡਾ ਵਾਧਾ ਦਰਜ




ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।