ਪੜਚੋਲ ਕਰੋ

ਸਿੱਖਿਆ ਖੇਤਰ 'ਚ ਕ੍ਰਾਂਤੀਕਾਰੀ ਤਬਦੀਲੀ ਲਿਆਏਗਾ ਬਜਟ , ਸਰਕਾਰੀ ਸਕੂਲਾਂ ਲਈ 2847 ਕਰੋੜ ਰੱਖੇ : ਹਰਜੋਤ ਬੈਂਸ

Chandigarh News : ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਕਰਨ ਵਾਲਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਸਕੂਲ ਸਿੱਖਿਆ,

Chandigarh News : ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਕਰਨ ਵਾਲਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਨੂੰ ਤਰਜੀਹ ਦਿੱਤੀ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ।

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦੂਜੇ ਬਜਟ ਵਿੱਚ ਸਿੱਖਿਆ ਦੇ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ ਅਤੇ ਇਸ ਵਿੱਚ ਬੀਤੇ ਵਰ੍ਹੇ 12 ਫ਼ੀਸਦੀ ਵਾਧਾ ਹੋਇਆ ਹੈ, ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰ ਪੰਜਾਬ ਦੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਉਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਲਈ ਚੋਖੇ ਫੰਡ ਰੱਖੇ ਹਨ। ਕੈਬਨਿਟ ਮੰਤਰੀ ਨੇ ਵਿਸਤਾਰ ਨਾਲ ਦੱਸਿਆ ਕਿ ਬਜਟ ਵਿੱਚ ਸਕੂਲ ਸਿੱਖਿਆ ਵਿਭਾਗ ਲਈ 2847 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਦੋਂ ਕਿ ਉਚੇਰੀ ਸਿੱਖਿਆ ਲਈ 186 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਲਈ 103 ਕਰੋੜ ਰੁਪਏ ਰੱਖੇ ਗਏ ਹਨ, ਜਿਸ ਲਈ ਸਰਕਾਰ ਵਧਾਈ ਦੀ ਪਾਤਰ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਸਾਂਭ ਸੰਭਾਲ ਲਈ 99 ਕਰੋੜ, ਅਧਿਆਪਕ/ਸਕੂਲ ਮੁਖੀਆਂ/ਵਿਦਿਅਕ ਪ੍ਰਬੰਧਕਾਂ ਦੇ ਹੁਨਰ ਵਾਧੇ ਲਈ ਪ੍ਰੋਗਰਾਮ ਲਈ ਪ੍ਰੋਗਰਾਮ 20 ਕਰੋੜ ਰੁਪਏ, ਸਕੂਲ ਆਫ਼ ਐਮੀਨੈਸ ਲਈ 200 ਕਰੋੜ, ਉ.ਬੀ.ਸੀ. ਵਿਦਿਆਰਥੀਆਂ  ਲਈ ਪ੍ਰੀ ਮੈਟ੍ਰਿਕ ਵਜ਼ੀਫਾ ਸਕੀਮ ਲਈ 18 ਕਰੋੜ ਰੁਪਏ, ਐਸ.ਸੀ.ਵਿਦਿਆਰਥੀਆਂ ਲਈ ਪ੍ਰੀ ਮੈਟ੍ਰਿਕ 60 ਕਰੋੜ, ਪੰਜਾਬ ਯੁਵਾ ਉਦਮੀ ਪ੍ਰੋਗਰਾਮ ਤਹਿਤ ਸ਼ੁਰੂਆਤੀ ਪੈਸੇ ਵਜੋਂ ਪ੍ਰਤੀ ਵਿਦਿਆਰਥੀ 2000 ਰੁਪਏ ਦੇਣ ਦੀ ਸਕੀਮ ਲਈ 30 ਕਰੋੜ, ਸਰਕਾਰੀ ਸਕੂਲਾਂ ਵਿਚ ਸੋਲਰ ਪੈਨਲ ਸਿਸਟਮ ਲਗਾਉਣ ਲਈ 100 ਕਰੋੜ, ਸਰਕਾਰੀ ਸਕੂਲਾਂ ਵਿਚ ਚਾਰਦੀਵਾਰੀ ਸਮੇਤ ਬੁਨਿਆਦੀ ਢਾਂਚੇ ਦੀ ਅਪਗਰੇਡਸ਼ਨ ਲਈ 324 ਕਰੋੜ ਰੁਪਏ , ਮਿਡ ਡੇ ਮੀਲ ਲਈ 456 ਕਰੋੜ,ਸਮੱਗਰ ਸਿੱਖਿਆ ਅਭਿਆਨ 1425 ਕਰੋੜ,ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਲਈ  25 ਕਰੋੜ ਅਤੇ ਸਕੂਲ਼ਾਂ ਦੀ ਮੁਰੰਮਤ ਸਮੇਤ ਸਾਂਭ ਸੰਭਾਲ ਅਤੇ ਮੁਫ਼ਤ ਕਿਤਾਬਾਂ ਲਈ 90 ਕਰੋੜ ਰੁਪਏ ਰੱਖੇ ਗਏ ਹਨ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਉਚੇਰੀ ਸਿੱਖਿਆ ਵਿਭਾਗ ਅਧੀਨ ਦੋ ਨਵੀਂਆਂ ਸਕੀਮਾਂ ਅਧੀਨ ਪੇਸ਼ੇਵਰ ਸਿਖਲਾਈ ਅਤੇ ਸੋਫਟ ਸਕਿੱਲ ਐਂਡ ਕਮਿਊਨੀਕੇਸ਼ਨ ਟ੍ਰੇਨਿੰਗ ਕਰਨ ਦੀ ਤਜਵੀਜ਼ ਹੈ । ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਦੀਆਂ ਸੁਵਿਧਾਵਾਂ ਵਿਚ ਸੁਧਾਰ ਅਤੇ ਲਾਇਬ੍ਰੇਰੀਆਂ ਦੀ ਸਥਾਪਨਾ ਲਈ 68 ਕਰੋੜ, ਰਾਸ਼ਟਰੀ ਉਚਤਰ ਸਿ਼ਕਸਾ ਅਭਿਆਨ ਲਈ 116 ਕਰੋੜ ਰੁਪਏ ਅਤੇ ਉਰਦੂ ਅਕਾਦਮੀ ਮਲੇਰਕੋਟਲਾ ਦੇ ਨਵੀਨੀਕਰਨ ਤੇ ਮਜ਼ਬੂਤੀਕਰਨ ਲਈ 2 ਕਰੋੜ ਰੁਪਏ ਰੱਖੇ ਗਏ ਹਨ।

ਬੈਂਸ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਲਈ ਬਜਟ ਵਿੱਚ 103 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਵਿਚੋਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ) ਦੇ ਅਪਗਰੇਡਸ਼ਨ ਅਤੇ ਮੁਕੰਮਲ ਕਰਨ ਲਈ 63 ਕਰੋੜ ਰੁਪਏ ਤੇ ਇੰਡਸਟਰੀਅਲ ਵੈਲਿਊ ਇਨਹਾਂਸਮੈਟ ਲਈ ਹੁਨਰ ਦੀ ਮਜ਼ਬੂਤੀ ਲਈ 40 ਕਰੋੜ ਰੁਪਏ ਰੱਖੇ ਗਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Gurpreet Ghuggi Son: ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਪੁੱਤ ਦੀ ਫਿਲਮਾਂ 'ਚ ਐਂਟਰੀ, ਜਾਣੋ ਕਿਸ ਫਿਲਮ ਨਾਲ ਪਰਦੇ 'ਤੇ ਕਰਨਗੇ ਧਮਾਕਾ; ਹੋਇਆ ਵੱਡਾ ਖੁਲਾਸਾ...
ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਪੁੱਤ ਦੀ ਫਿਲਮਾਂ 'ਚ ਐਂਟਰੀ, ਜਾਣੋ ਕਿਸ ਫਿਲਮ ਨਾਲ ਪਰਦੇ 'ਤੇ ਕਰਨਗੇ ਧਮਾਕਾ; ਹੋਇਆ ਵੱਡਾ ਖੁਲਾਸਾ...
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Embed widget