Chandigarh News: ਚੰਡੀਗੜ੍ਹ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸੈਕਟਰ 32 ਹਸਪਤਾਲ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ਦੇ ਵਿੱਤ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਵਿੱਚ ਦੋ ਨੌਜਵਾਨ ਜ਼ਖਮੀ ਹੋਏ ਹਨ। ਜ਼ਖਮੀ ਹੋਏ ਦੋਨਾਂ ਨੌਜਵਾਨਾਂ ਦੇ ਨਾਮ ਹਨੀ ਅਤੇ ਰਾਜੇਸ਼ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਇੱਕ ਦੇ ਹੱਥ ਵਿੱਚ ਅਤੇ ਦੂਜੇ ਨੂੰ ਗਰਦਨ ਵਿੱਚ ਗੋਲੀ ਮਾਰੀ ਗਈ ਹੈ।

Continues below advertisement


ਹੋਰ ਪੜ੍ਹੋ : ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ


ਇਹ ਮਾਮਲਾ ਮੰਗਲਵਾਰ ਦੇਰ ਸ਼ਾਮ ਦਾ ਦੱਸਿਆ ਜਾ ਰਿਹਾ ਹੈ। ਗੋਲੀਬਾਰੀ ਦੇ ਵਿੱਚ ਜ਼ਖਮੀ ਹੋਏ ਦੋਵਾਂ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਹੱਥ ਅਤੇ ਗਰਦਨ ਨੇੜੇ ਗੋਲੀਆਂ ਲੱਗੀਆਂ ਹਨ।



ਜਾਣਕਾਰੀ ਮੁਤਾਬਕ ਘਟਨਾ ਤੋਂ ਤੁਰੰਤ ਬਾਅਦ ਦੋਵਾਂ ਨੌਜਵਾਨਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਦਕਿ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਫਿਲਹਾਲ ਦੋਵਾਂ ਨੌਜਵਾਨਾਂ ਦੀ ਪਛਾਣ ਹਨੀ ਅਤੇ ਰਾਜੇਸ਼ ਵਜੋਂ ਹੋਈ ਹੈ। ਗੋਲੀ ਚਲਾਉਣ ਵਾਲਾ ਦੋਸ਼ੀ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।


ਡੀਐਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੋਲੀਬਾਰੀ ਕੀਤੀ ਗਈ ਹੈ। ਦੋ ਨੌਜਵਾਨਾਂ ਨੂੰ ਗੋਲੀ ਲੱਗੀ ਹੈ। ਇਕ ਗੋਲੀ ਉਸ ਦੇ ਹੱਥ 'ਤੇ ਅਤੇ ਦੂਜੀ ਉਸ ਦੀ ਗਰਦਨ 'ਤੇ ਲੱਗੀ। ਹਾਲਾਂਕਿ, ਦੋਵੇਂ ਸਥਿਰ ਹਨ ਅਤੇ 32 ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।


ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ


ਡੀਐਸਪੀ ਨੇ ਦੱਸਿਆ ਕਿ ਗਵਾਹ ਨੇ ਦੱਸਿਆ ਹੈ ਕਿ ਜ਼ਖ਼ਮੀ ਅਤੇ ਮੁਲਜ਼ਮ ਪਹਿਲਾਂ ਤੋਂ ਹੀ ਜਾਣੂ ਸਨ। ਕਿਸੇ ਗੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਦੋਵਾਂ ਵਿਚਾਲੇ ਤਕਰਾਰ ਹੋ ਗਈ ਅਤੇ ਉਸ ਤੋਂ ਬਾਅਦ ਫਾਇਰਿੰਗ ਕੀਤੀ ਗਈ ਅਤੇ ਮੁਲਜ਼ਮ ਫ਼ਰਾਰ ਹੋ ਗਏ। ਪੁਲਿਸ ਮਲਜ਼ਮ ਦੀ ਭਾਲ ਕਰ ਰਹੀ ਹੈ ਅਤੇ ਨੇੜੇ ਲੱਗੇ CCTV ਕੈਮਰੇ ਖੰਗਾਲ ਜਾ ਰਹੇ ਹਨ।


ਹੋਰ ਪੜ੍ਹੋ : ਪੰਜਾਬ ਬੋਰਡ ਦਫ਼ਤਰ ਦੀਆਂ ਪ੍ਰੀਖਿਆ ਸ਼ਾਖਾਵਾਂ ਵੱਲੋਂ ਸ਼ਡਿਊਲ ਜਾਰੀ, ਪਾਲਣਾ ਨਾ ਕਰਨ ਵਾਲੇ ਸਕੂਲਾਂ 'ਤੇ ਹੋਵੇਗੀ ਕਾਰਵਾਈ