Chandigarh News: ਫੋਨ ਕਰਕੇ ਫਿਰੌਤੀਆਂ ਮੰਗਣ ਦਾ ਸਿਲਸਿਲਾ ਰੁਕ ਨਹੀਂ ਰਿਹਾ। ਹੁਣ ਜ਼ੀਰਕਪੁਰ ਦੇ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਜਸਪਾਲ ਸਿੰਘ ਤੋਂ ਫਿਰੌਤੀ ਮੰਗੀ ਗਈ ਹੈ। ਪੁਲਿਸ ਨੇ ਧਮਕੀਆਂ ਦੇ ਕੇ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ’ਚ ਇੱਕ ਵਿਅਕਤੀ ਨੂੰ ਬਿਹਾਰ ਤੋਂ ਕਾਬੂ ਕੀਤਾ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਜਸਪਾਲ ਸਿੰਘ ਜ਼ੀਰਕਪੁਰ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਕਾਲੀ ਦਲ ਦੇ ਸੂਬਾ ਸਕੱਤਰ ਜਸਪਾਲ ਸਿੰਘ ਜ਼ੀਰਕਪੁਰ ਨੇ ਦੱਸਿਆ ਕਿ ਉਸ ਨੂੰ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ ਵੱਖ ਨੰਬਰਾਂ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਫੋਨ ਆ ਰਹੇ ਹਨ।
ਫਿਰੌਤੀ ਮੰਗਣ ਵਾਲਿਆਂ ਨੇ ਜਸਪਾਲ ਸਿੰਘ ਨੁੰ ਭਾਰਤੀ ਸਟੇਟ ਬੈਂਕ ਦਾ ਇੱਕ ਖਾਤਾ ਨੰਬਰ ਭੇਜ ਕੇ ਉਸ ਖਾਤੇ ਵਿੱਚ ਇੱਕ ਕਰੋੜ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਹੈ ਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਮਾਮਲੇ ਸਬੰਧੀ ਜ਼ੀਰਕਪੁਰ ਦੇ ਡੀਐਸਪੀ ਬਿਕਰਮ ਬਰਾੜ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਇੱਕ ਕਥਿਤ ਦੋਸ਼ੀ ਨੂੰ ਬਿਹਾਰ ਤੋਂ ਕਾਬੂ ਕਰ ਲਿਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਮਾਮਲੇ ਵਿੱਚ ਬਾਕੀ ਦੋਸ਼ੀਆਂ ਨੂੰ ਵੀ ਕਾਬੂ ਕਰਕੇ ਮਾਮਲਾ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਫਿਲਹਾਲ ਜਸਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ