Chandigarh News: ਪਿਛਲੇ ਕਈ ਦਿਨਾਂ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦੇ ਦਰਮਿਆਨ ਚੰਡੀਗੜ੍ਹ ਸਥਿਤ ਕੌਂਸਲੇਟ ਜਨਰਲ ਆਫ ਕੈਨੇਡਾ ਦਫਤਰ (Consulate General of Canada Office) ਵੱਲੋਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਹੁਣ ਇਹ ਸੇਵਾ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ।
ਦਫ਼ਤਰ ਦੇ ਦਰਵਾਜ਼ੇ ’ਤੇ ਚਿਪਕਾਇਆ ਨੋਟਿਸ, ਲਿਖੀ ਇਹ ਗੱਲ
ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਇੱਕ ਵੱਡੇ ਮਾਲ ਦੀ ਚੌਥੀ ਮੰਜ਼ਿਲ ’ਤੇ ਸਥਿਤ ਦਫ਼ਤਰ ਦੇ ਦਰਵਾਜ਼ੇ ’ਤੇ ਇੱਕ ਨੋਟਿਸ ਚਿਪਕਾਇਆ ਗਿਆ ਹੈ। ਇਸ 'ਤੇ ਲਿਖਿਆ ਹੈ ਕਿ ਚੰਡੀਗੜ੍ਹ ਸਥਿਤ ਕੈਨੇਡਾ ਦੇ ਕੌਂਸਲੇਟ ਜਨਰਲ ਦੀਆਂ ਕੌਂਸਲਰ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਕਿਰਪਾ ਕਰਕੇ ਕੈਨੇਡਾ ਦੇ ਹਾਈ ਕਮਿਸ਼ਨ, 7/8, ਸ਼ਾਂਤੀ ਮਾਰਗ, ਚਾਣਕਿਆਪੁਰੀ, ਨਵੀਂ ਦਿੱਲੀ ਵਿੱਚ ਕੌਂਸਲੇਟ ਸੈਕਸ਼ਨ ਨਾਲ ਸੰਪਰਕ ਕਰੋ। ਫਿਲਹਾਲ ਇਹ ਨਹੀਂ ਦੱਸਿਆ ਗਿਆ ਹੈ ਕਿ ਚੰਡੀਗੜ੍ਹ ਵਿੱਚ ਇਹ ਸੇਵਾਵਾਂ ਕਦੋਂ ਸ਼ੁਰੂ ਹੋਣਗੀਆਂ।
ਕੈਨੇਡਾ ਦਾ ਵੀਜ਼ਾ ਲੈਣ ਆਉਂਦੇ ਸਨ ਵਿਦਿਆਰਥੀ
ਦੱਸ ਦੇਈਏ ਕਿ ਕਈ ਉਮੀਦਵਾਰ ਆਪਣੇ ਦਸਤਾਵੇਜ਼ ਅਤੇ ਬਾਇਓਮੈਟ੍ਰਿਕ ਫਿੰਗਰਪ੍ਰਿੰਟ ਦੇਣ ਲਈ ਵੀਜ਼ਾ ਸੁਵਿਧਾ ਸੇਵਾ ਕੇਂਦਰ ਪਹੁੰਚਦੇ ਸਨ। ਇਹ ਕੇਂਦਰ ਜ਼ਮੀਨੀ ਮੰਜ਼ਿਲ 'ਤੇ ਹੈ। ਇੱਥੇ ਕਈ ਵਿਦਿਆਰਥੀ ਪੜ੍ਹਾਈ ਲਈ ਕੈਨੇਡਾ ਦਾ ਵੀਜ਼ਾ ਲਗਵਾਉਣ ਲਈ ਆਉਂਦੇ ਸਨ। ਚੰਡੀਗੜ੍ਹ ਤੋਂ ਇਲਾਵਾ ਮੁੰਬਈ ਅਤੇ ਬੈਂਗਲੁਰੂ ਵਿੱਚ ਵੀ ਇਹ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਪੰਜਾਬ ਦੇ ਬਹੁਤ ਸਾਰੇ ਨੌਜਵਾਨ ਪੜ੍ਹਾਈ ਲਈ ਕੈਨੇਡਾ ਜਾਂਦੇ ਹਨ। ਬਹੁਤ ਸਾਰੇ ਪੰਜਾਬੀਆਂ ਦੇ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰ ਉਥੇ ਵਸੇ ਹੋਏ ਹਨ। ਵੀਜ਼ਾ ਲਈ ਬਹੁਤ ਸਾਰੇ ਬਿਨੈਕਾਰ ਉਨ੍ਹਾਂ ਨੂੰ ਮਿਲਣ ਲਈ ਇੱਥੇ ਆਉਂਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ