ਪੜਚੋਲ ਕਰੋ

Vigilance: ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਵਾਲੇ AIG ਖਿਲਾਫ਼ ਪਰਚਾ, ਦੋ ਸਾਥੀ ਵੀ ਰਗੜੇ ਗਏ 

AIG Malwinder Singh Sidhu - ਏ.ਆਈ.ਜੀ. ਸਿੱਧੂ ਸਰਕਾਰੀ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦੇਣ ਪਿੱਛੋਂ ਬਲੈਕਮੇਲਿੰਗ ਅਤੇ ਨਜਾਇਜ਼ ਲਾਭ ਲੈ ਕੇ ਇਹ ਸ਼ਿਕਾਇਤਾਂ ਵਾਪਸ ਲੈ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਂਚ ਨੰਬਰ 15

ਚੰਡੀਗੜ੍ਹ  : ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ ਸਿੰਘ ਨੂੰ ਆਪਣੇ ਅਹੁਦਿਆਂ ਦੀ ਦੁਰਵਰਤੋਂ, ਸਰਕਾਰੀ ਮੁਲਾਜ਼ਮਾਂ ਤੋਂ ਧੋਖਾਧੜੀ, ਬਲੈਕਮੇਲਿੰਗ, ਜਬਰੀ ਵਸੂਲੀ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਖਿਲਾਫ ਮਾਮਲਾ ਦਰਜ ਕੀਤਾ ਹੈ।


ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਆਈ.ਜੀ. ਸਿੱਧੂ ਸਰਕਾਰੀ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦੇਣ ਪਿੱਛੋਂ ਬਲੈਕਮੇਲਿੰਗ ਅਤੇ ਨਜਾਇਜ਼ ਲਾਭ ਲੈ ਕੇ ਇਹ ਸ਼ਿਕਾਇਤਾਂ ਵਾਪਸ ਲੈ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਂਚ ਨੰਬਰ 15, ਮਿਤੀ 06-10-2023 ਦੇ ਆਧਾਰ 'ਤੇ, ਵਿਜੀਲੈਂਸ ਬਿਊਰੋ ਨੇ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਦੰਡਾਵਲੀ ਦੀ ਧਾਰਾ 384, 419, 420, ਅਤੇ 120-ਬੀ ਦੇ ਤਹਿਤ 30 ਅਕਤੂਬਰ, 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 28 ਦਰਜ ਕੀਤਾ ਗਿਆ ਹੈ।

ਉਨ੍ਹਾ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਸਾਲ 2017 ਤੋਂ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਏ.ਆਈ.ਜੀ ਵਜੋਂ ਸੇਵਾ ਨਿਭਾਅ ਰਹੇ ਮਾਲਵਿੰਦਰ ਸਿੰਘ ਸਿੱਧੂ ਨੇ ਪਿਛਲੇ ਪੰਜ ਸਾਲਾਂ ਦੌਰਾਨ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਦੇ ਅੰਦਰ ਏ.ਆਈ.ਜੀ. ਜਾਂ ਆਈ.ਜੀ. ਦੇ ਅਹੁਦਿਆਂ 'ਤੇ ਕੰਮ ਨਹੀਂ ਕੀਤਾ। ਇਸ ਅਧਿਕਾਰੀ ਨੇ ਆਪਣੀ ਸਰਕਾਰੀ ਗੱਡੀ ਅਰਟਿਗਾ (ਪੀਬੀ 65 ਏਡੀ 1905) ਦੀ ਦੁਰਵਰਤੋਂ ਕੀਤੀ, ਜਦੋਂ ਕਿ ਤੇਲ ਅਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਕੀਤੇ ਜਾਂਦੇ ਰਹੇ। ਉਸਨੇ ਕਦੇ ਵੀ ਇਸ ਵਾਹਨ ਦੀ ਵਰਤੋਂ (ਲੌਗ ਬੁੱਕ) ਦਾ ਰਿਕਾਰਡ ਨਹੀਂ ਰੱਖਿਆ ਜੋ ਸਰਕਾਰੀ ਜਾਇਦਾਦ ਦੀ ਦੁਰਵਰਤੋਂ ਨੂੰ ਦਰਸਾਉਂਦਾ ਹੈ।

ਇਸ ਤੋਂ ਇਲਾਵਾ, ਜਾਂਚ ਵਿੱਚ ਅਜਿਹੀਆਂ ਘਟਨਾਵਾਂ ਦਾ ਪਰਦਾਫਾਸ਼ ਹੋਇਆ ਜਦੋਂ ਏ.ਆਈ.ਜੀ. ਸਿੱਧੂ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਰਾਜਪੁਰਾ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਡਾਟਾ ਆਪਰੇਟਰ ਕੋਲ ਆਪਣੇ ਆਪ ਨੂੰ ਆਈ.ਜੀ., ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਝੂਠੀ ਪਛਾਣ ਦੱਸੀ। ਸਿੱਧੂ ਨੇ ਇਸ ਧੋਖੇਬਾਜ਼ ਪਛਾਣ ਦੀ ਵਰਤੋਂ ਕਰਦਿਆਂ ਇੱਕ ਸਰਕਾਰੀ ਅਧਿਆਪਕ ਦੀ ਸਰਵਿਸ ਬੁੱਕ ਦੀ ਫੋਟੋ ਕਾਪੀ ਹਾਸਲ ਕੀਤੀ ਅਤੇ ਆਪਣੇ ਮੋਬਾਈਲ ਫੋਨ ਨਾਲ ਉਸਦੇ ਸ਼ੁਰੂਆਤੀ ਪੰਨੇ ਦੀਆਂ ਫੋਟੋਆਂ ਖਿੱਚ ਲਈਆਂ।

ਇਸੇ ਤਰ੍ਹਾਂ ਏ.ਆਈ.ਜੀ. ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਪ੍ਰਿੰਸੀਪਲ ਨੂੰ ਲਿਖਤੀ ਦਰਖਾਸਤ ਤੋਂ ਇਲਾਵਾ ਸਕੂਲ ਦੀ ਈਮੇਲ ਆਈ.ਡੀ. ਅਤੇ ਉਪਰੋਕਤ ਦੋਸ਼ੀ ਕੁਲਦੀਪ ਸਿੰਘ ਰਾਹੀਂ ਇੱਕ ਹੋਰ ਅਰਜ਼ੀ ਭੇਜ ਕੇ ਸਕੂਲ ਦੇ ਇੱਕ ਅਧਿਆਪਕ ਦਾ ਰਿਕਾਰਡ ਪ੍ਰਾਪਤ ਕੀਤਾ। ਸਕੂਲ ਵਿੱਚੋਂ ਲਏ ਗਏ ਇਨ੍ਹਾਂ ਅਧਿਆਪਕਾਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਉਹ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਨੂੰ ਨਾਲ ਲੈ ਕੇ ਸਕੂਲ ਪੁੱਜਾ ਅਤੇ ਪ੍ਰਿੰਸੀਪਲ ਤੋਂ ਦੋ ਪੰਨਿਆਂ ਦੇ ਪ੍ਰੋਫਾਰਮੇ ’ਤੇ ਦਸਤਖ਼ਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਪ੍ਰਿੰਸੀਪਲ ਨੇ ਇਸ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਅਧੀਨ ਇੱਕ ਹੋਰ ਮਾਮਲੇ ਵਿੱਚ ਮਲਵਿੰਦਰ ਸਿੰਘ ਸਿੱਧੂ ਨੇ ਉਪਰੋਕਤ ਬਲਬੀਰ ਸਿੰਘ ਰਾਹੀਂ ਸਬੰਧਤ ਅਧਿਕਾਰੀ ਵੱਲੋਂ ਇਤਰਾਜ਼ ਕਰਨ ਦੇ ਬਾਵਜੂਦ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਖੇਤੀਬਾੜੀ ਵਿਭਾਗ ਦੇ ਇੱਕ ਬਲਾਕ ਅਫ਼ਸਰ ਦਾ ਨਿੱਜੀ ਰਿਕਾਰਡ ਹਾਸਲ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਖਣ ਲਈ ਇਸ  ਅਧਿਕਾਰੀ ਖ਼ਿਲਾਫ਼ ਉਸ ਦੇ ਵਿਭਾਗ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ। ਇਸ ਸ਼ਿਕਾਇਤ ਨੂੰ ਵਾਪਸ ਲੈਣ ਬਦਲੇ ਇਸ ਅਧਿਕਾਰੀ ਤੋਂ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਗਈ, ਜਿਸ ਵਿੱਚੋਂ ਡੇਢ ਲੱਖ ਰੁਪਏ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਗੈਰਕਾਨੂੰਨੀ ਤਰੀਕੇ ਨਾਲ ਪ੍ਰਾਪਤ ਕੀਤੇ ਸਨ। ਇਸ ਤੋਂ ਬਾਅਦ ਇਸ ਜਾਂਚ ਨੂੰ ਪੂਰਾ ਕਰਨ ਲਈ ਪੀੜਤ ਨੂੰ ਉਸ ਦੇ ਵਿਭਾਗ ਤੋਂ ਹੋਰ ਸਮਾਂ ਦਿਵਾਉਣ ਲਈ ਉਕਤ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਦੋ ਲੱਖ ਰੁਪਏ ਦੀ ਰਿਸ਼ਵਤ ਹਾਸਲ ਕੀਤੀ। 

ਬੁਲਾਰੇ ਨੇ ਅੱਗੇ ਕਿਹਾ ਕਿ ਮਲਵਿੰਦਰ ਸਿੰਘ ਸਿੱਧੂ ਨੇ ਆਪਣੇ ਆਪ ਨੂੰ ਵਿਜੀਲੈਂਸ ਬਿਊਰੋ ਦਾ ਏ.ਆਈ.ਜੀ./ਆਈ.ਜੀ. ਦੱਸਦਿਆਂ ਬਲਬੀਰ ਸਿੰਘ ਨਾਲ ਮਿਲੀਭੁਗਤ ਕਰਕੇ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਵਿਭਾਗਾਂ ਵਿੱਚ ਕਈ ਵਿਅਕਤੀਆਂ ਦਾ ਰਿਕਾਰਡ ਹਾਸਲ ਕੀਤਾ, ਜਿਸ ਨਾਲ ਬਾਅਦ ਵਿੱਚ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਨਾ ਅਤੇ ਫਿਰ ਇਨ੍ਹਾਂ ਸ਼ਿਕਾਇਤਾਂ ਨੂੰ ਵਾਪਸ ਲੈਣ ਦੇ ਬਦਲੇ ਰਿਸ਼ਵਤ ਲੈੰਦੇ ਰਹੇ। ਉਨ੍ਹਾਂ ਕਿਹਾ ਇਸ ਜਾਂਚ ਦੀ ਗਹਿਨ ਤਫ਼ਤੀਸ਼ ਦੌਰਾਨ ਸੰਭਾਵਨਾ ਹੈ ਕਿ ਇੰਨਾਂ ਦੇ ਹੋਰ ਸਾਥੀ ਵੀ ਇਸ ਕੇਸ ਫਸ ਸਕਦੇ ਹਨ, ਜਿਸ ਬਾਰੇ ਪੂਰੀ ਡੂੰਘਾਈ ਨਾਲ ਜਾਂਚ ਜਾਰੀ ਹੈ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget