Chandigarh News: CBI ਦੀ ਟੀਮ ਅੱਠ ਦਿਨਾਂ ਬਾਅਦ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਘਰ ਵਾਪਸ ਆ ਗਈ ਹੈ, ਜਿਨ੍ਹਾਂ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। 11 ਅਧਿਕਾਰੀ ਦੁਪਹਿਰ 2:30 ਵਜੇ ਦੇ ਕਰੀਬ ਦਿੱਲੀ-ਰਜਿਸਟਰਡ ਗੱਡੀ ਵਿੱਚ ਪਹੁੰਚੇ ਅਤੇ ਉਦੋਂ ਤੋਂ ਘਰ ਦੀ ਤਲਾਸ਼ੀ ਲੈ ਰਹੇ ਹਨ।

Continues below advertisement

ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੂੰ ਜਾਣਕਾਰੀ ਮਿਲੀ ਹੈ ਕਿ ਕੁਝ ਦਸਤਾਵੇਜ਼ ਉਨ੍ਹਾਂ ਦੇ ਘਰ ਵਿੱਚ ਹਨ, ਜਿਨ੍ਹਾਂ ਨੂੰ ਬਰਾਮਦ ਕਰਨਾ ਹੈ। ਇਸ ਤੋਂ ਪਹਿਲਾਂ, ਸੀਬੀਆਈ ਨੇ ਉਨ੍ਹਾਂ ਦੇ ਘਰ ਤੋਂ 7.5 ਕਰੋੜ ਰੁਪਏ ਨਕਦ, ਕੁਝ ਜਾਇਦਾਦ ਦੇ ਦਸਤਾਵੇਜ਼, ਮਹਿੰਗੀਆਂ ਘੜੀਆਂ ਅਤੇ ਸ਼ਰਾਬ ਬਰਾਮਦ ਕੀਤੀ ਸੀ। ਇਸ ਤੋਂ ਇਲਾਵਾ, ਇੱਕ ਬੈਂਕ ਲਾਕਰ ਤੋਂ ਕੁਝ ਜ਼ਮੀਨੀ ਦਸਤਾਵੇਜ਼ ਅਤੇ ਸੋਨਾ ਬਰਾਮਦ ਕੀਤਾ ਗਿਆ ਸੀ।

Continues below advertisement

ਸੀਬੀਆਈ ਨੇ 16 ਅਕਤੂਬਰ ਨੂੰ ਡੀਆਈਜੀ ਭੁੱਲਰ ਅਤੇ ਉਨ੍ਹਾਂ ਦੇ ਏਜੰਟ ਕ੍ਰਿਸ਼ਨੂ ਨੂੰ ਗ੍ਰਿਫਤਾਰ ਕੀਤਾ ਸੀ। ਏਜੰਟ ਕ੍ਰਿਸ਼ਨੂ ਨੂੰ ਪਹਿਲਾਂ ਸੈਕਟਰ 21 ਵਿੱਚ ਮੰਡੀ ਗੋਬਿੰਦਗੜ੍ਹ ਦੇ ਸਕ੍ਰੈਪ ਡੀਲਰ ਆਕਾਸ਼ ਬੱਤਰਾ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ ਸੀ। ਫਿਰ ਸੀਬੀਆਈ ਨੇ ਨਾਲ ਜਾ ਕੇ ਡੀਆਈਜੀ ਨੂੰ ਵੀ ਗ੍ਰਿਫਤਾਰ ਕੀਤਾ।

ਦੋਸ਼ੀ ਕ੍ਰਿਸ਼ਨੂ ਹੀ ਡੀਆਈਜੀ ਨੂੰ ਰਿਸ਼ਵਤ ਲੈਣ ਲਈ ਸ਼ਿਕਾਰ ਲੱਭ ਕੇ ਦਿੰਦੇ ਸੀ। ਉਹ ਡੀਆਈਜੀ ਦਾ ਨਿੱਜੀ ਸਹਾਇਕ ਹੈ। ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਵਾਂ ਨੂੰ 31 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਰਕਾਰ ਵੱਲੋਂ ਡੀਆਈਜੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।