Punjab News: ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਮੁੜ ਕੇਂਦਰ ਨੇ ਖੋਹੇ, ਜਾਰੀ ਕੀਤਾ ਨਵਾਂ ਫਰਮਾਨ, ਅਕਾਲੀ ਦਲ ਨੇ ਚੁੱਕਿਆ ਸਵਾਲ
Rights of Punjab on Chandigarh: ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦਾ ਮੁੱਦਾ ਇੱਕ ਵਾਰ ਮੁੜ ਤੋਂ ਉੱਠ ਗਿਆ ਹੈ। ਇਸ ਵਾਰ ਅਕਾਲੀ ਦਲ ਨੇ ਭਾਜਪਾ ਦੀ ਕੇਂਦਰ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਬਿਕਰਮ ਮਜੀਠੀਆ ਨੇ ਕੁਝ ਦਸਤਾਵੇਜ਼ ਸਾਂਝੇ ਕੀਤੇ
Rights of Punjab on Chandigarh: ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦਾ ਮੁੱਦਾ ਇੱਕ ਵਾਰ ਮੁੜ ਤੋਂ ਉੱਠ ਗਿਆ ਹੈ। ਇਸ ਵਾਰ ਅਕਾਲੀ ਦਲ ਨੇ ਭਾਜਪਾ ਦੀ ਕੇਂਦਰ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕੁਝ ਦਸਤਾਵੇਜ਼ ਸਾਂਝੇ ਕੀਤੇ ਹਨ ਅਤੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਮੁੜ ਤੋਂ ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ।
ਅਕਾਲੀ ਦਲ ਨੇ ਇੱਕ ਵਾਰ ਮੁੜ ਤੋਂ ਕੇਂਦਰ ਸਰਕਾਰ 'ਤੇ ਚੰਡੀਗੜ੍ਹ ਤੋਂ ਪੰਜਾਬ ਦੇ ਹੱਕ ਖੋਹਣ ਦਾ ਇਲਜ਼ਾਮ ਲਾਇਆ ਹੈ। ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ - ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਸਿਹਤ ਖੇਤਰ ਵਿੱਚ ਭਰਤੀ ਲਈ ਨੋਟੀਫਿਕੇਸ਼ਨ ਕੱਡ ਕੇ ਪੰਜਾਬ ਦੇ ਚੰਡੀਗੜ੍ਹ ਤੇ ਹੱਕ ਖੋਹ ਰਹੀ ਹੈ।
ਕੇਂਦਰ ਦੀ ਭਾਜਪਾ ਸਰਕਾਰ ਚੰਡੀਗੜ੍ਹ ਤੇ ਪੰਜਾਬ ਦਾ ਹੱਕ ਖਤਮ ਕਰਨ ਦੇ ਮੰਤਵ ਨਾਲ ਸਿਹਤ ਖੇਤਰ ਵਿੱਚ ਰੁਜ਼ਗਾਰ ਵਿਚ ਜਿੱਥੇ ਪਹਿਲਾਂ 60/40 ਨਾਲ ਭਰਤੀ ਹੁੰਦੀ ਸੀ। ਜਿਸ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 60 % ਨੁਮਾਇੰਦਗੀ ਸੀ। ਅੱਜ ਕੇਂਦਰ ਸਰਕਾਰ ਨੇ ਪੰਜਾਬ ਦੀ ਦਾਅਵੇਦਾਰੀ ਖਤਮ ਕਰ ਕੇਂਦਰ ਖੁਦ ਭਰਤੀ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ 2022 'ਚ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਸੈਂਟਰ ਦੇ ਸਰਵਿਸ ਰੂਲ ਲਾਗੂ ਕਰਨ ਦਾ ਐਲਾਨ ਕੀਤਾ।
ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਤੇ ਸੂਬੇ ਦੇ ਹੱਕਾਂ ਲਈ ਲੜਨ ਦਾ ਦਾਅਵਾ ਕਰਨ ਵਾਲੇ ਲੋਕਾਂ ਨੇ ਇਸ ਨੂੰ ਪੰਜਾਬ ਦੇ ਹੱਕਾਂ ਉੱਪਰ ਹਮਲਾ ਕਰਾਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਸ ਖ਼ਿਲਾਫ਼ ਮਤਾ ਪੇਸ਼ ਕੀਤਾ ਜਿਸ ਵਿੱਚ ਮੰਗ ਕੀਤੀ ਗਈ ਕਿ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l