ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਬਦਲੇ ਰੂਟ, ਚੰਡੀਗੜ੍ਹ ‘ਚ 12 ਰਸਤੇ ਡਾਇਵਰਟ, ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ
Farmers Protest: ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਕਿਸਾਨ 5 ਮਾਰਚ ਨੂੰ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਐਲਾਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਵੀ ਪੂਰੀ ਤਿਆਰੀ ਕਰ ਲਈ ਹੈ।

Farmers Protest: ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਕਿਸਾਨ 5 ਮਾਰਚ ਨੂੰ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਐਲਾਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੁਲਿਸ ਨੇ ਚੰਡੀਗੜ੍ਹ ਜਾਣ ਵਾਲੇ 12 ਰਸਤੇ ਡਾਇਵਰਟ ਕਰ ਦਿੱਤੇ ਹਨ।
ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 5 ਮਾਰਚ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਜਾਰੀ ਕੀਤੇ ਗਏ ਰੂਟ ਪਲਾਨ ਨੂੰ ਦੇਖਣ ਤੋਂ ਬਾਅਦ ਹੀ ਆਪਣੇ ਘਰ ਤੋਂ ਬਾਹਰ ਨਿਕਲਣ। ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ ਤਾਂ ਕਿ ਕਿਸਾਨਾਂ ਨੂੰ ਚੰਡੀਗੜ੍ਹ ਆਉਣ ਤੋਂ ਰੋਕਿਆ ਜਾ ਸਕੇ। ਪੁਲਿਸ ਵੱਲੋਂ ਡਾਇਵਰਟ ਕੀਤੇ ਗਏ ਸਾਰੇ ਰਸਤਿਆਂ 'ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸਾਨ 5 ਮਾਰਚ ਤੋਂ ਪਹਿਲਾਂ ਆਪਣੇ ਨਿੱਜੀ ਵਾਹਨਾਂ ਵਿੱਚ ਚੰਡੀਗੜ੍ਹ ਵਿੱਚ ਦਾਖਲ ਨਾ ਹੋ ਸਕਣ।
ਪੁਲਿਸ ਨੇ ਡਾਇਵਰਟ ਕੀਤੇ ਆਹ ਰੂਟ
| ਜੀਰਕਪੁਰ ਬੈਰੀਅਰ | ਸੈਕਟਰ 53/54 (ਫਰਨੀਚਰ ਮਾਰਕਿਟ) |
| ਫੈਂਦਾ ਬੈਰੀਅਰ | ਸੈਕਟਰ 54/55 (ਬੈਰੀਅਰ) |
| ਸੈਕਟਰ 48/49 (ਡੀਵਾਈਡਿੰਗ ਰੋਡ) | ਸੈਕਟਰ 55/56 ( ਪਲਸੋਰਾ ਬੈਰੀਅਰ) |
| ਸੈਕਟਰ 49/50 (ਡੀਵਾਈਡਿੰਗ ਰੋਡ) | ਨਵਾਂ ਗਾਓ (ਬੈਰੀਅਰ) |
| ਸੈਕਟਰ 50/51 (ਜੇਲ੍ਹ ਰੋਡ) | ਮੁੱਲਾਪੁਰ (ਬੈਰੀਅਰ) |
| ਸੈਕਟਰ 51/52 (ਮਟੌਰ ਬੈਰੀਅਰ) | |
| ਸੈਕਟਰ 52/53 (ਕਜਹੇੜੀ ਚੌਕ) |
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















