Chandigarh News : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੱਲ੍ਹ 27 ਅਪ੍ਰੈਲ ਦੀ ਛੁੱਟੀ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਸ਼ੋਕ ਵਜੋਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਚੰਡੀਗੜ੍ਹ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਕੱਲ੍ਹ ਵੀਰਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ ਸਨ। ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ।
ਇਹ ਵੀ ਪੜ੍ਹੋ : ਸਰਪੰਚ ਤੋਂ ਲੈ ਕੇ ਸੀਐਮ ਤੱਕ ਦਾ ਸਫ਼ਰ, 10 ਵਾਰ ਵਿਧਾਇਕ ਰਹੇ, ਮੋਰਾਰਜੀ ਦੇਸਾਈ ਸਰਕਾਰ ਵਿੱਚ ਮੰਤਰੀ ਵੀ ਬਣੇ ਪ੍ਰਕਾਸ਼ ਸਿੰਘ ਬਾਦਲ
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਕੇਂਦਰ ਸਰਕਾਰ ਨੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਰਾਜ ਸਰਕਾਰਾਂ ਆਪੋ-ਆਪਣੇ ਰਾਜਾਂ ਵਿੱਚ ਰਾਜ ਦੇ ਸੋਗ ਦਿਵਸ ਦਾ ਐਲਾਨ ਕਰ ਸਕਦੀਆਂ ਹਨ। ਰਾਸ਼ਟਰੀ ਸੋਗ ਦੌਰਾਨ ਝੰਡਾ ਅੱਧਾ ਝੁਕਾਇਆ ਜਾਂਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।