Aam Aadmi Party ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਪੰਜਾਬ ਨੂੰ ਚੰਡੀਗੜ੍ਹ ਵਿੱਚ ਆਪਣਾ ਦਫ਼ਤਰ ਬਣਾਉਣ ਲਈ ਜ਼ਮੀਨ ਨਹੀਂ ਦਿੱਤੀ ਜਾਵੇਗੀ। ਇਹ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੋ ਵਾਰ ਚਿੱਠੀ ਲਿਖ ਕੇ ਮੰਗ ਕੀਤੀ ਸੀ ਕਿ ਆਮ ਆਦਮੀ ਪਾਰਟੀ ਨੂੰ ਦਫ਼ਤਰ ਖੋਲ੍ਹਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਈ ਜਾਵੇ। ਪਰ CM ਭਗਵੰਤ ਮਾਨ ਦੀ ਇਸ ਮੰਗ ਨੂੰ UT ਪ੍ਰਸ਼ਾਸਨ ਨੇ ਖਾਰਜ ਕਰ ਦਿੱਤਾ ਹੈ।


ਦਰਅਸਲ ਚੰਡੀਗੜ੍ਹ ਵਿੱਚ ਦਫ਼ਤਰ ਬਣਾਉਣ ਲਈ ਸਿਆਸੀ ਪਾਰਟੀਆਂ ਲਈ ਕੁੱਝ ਸ਼ਰਤਾਂ ਹੁੰਦੀਆਂ ਹਨ। ਜਿਹਨਾਂ ਨੂੰ ਆਮ ਆਦਮੀ ਪਾਰਟੀ ਪੂਰਾ ਨਹੀਂ ਕਰ ਸਕੀ। ਇਸੇ ਲਈ ਯੂਟੀ ਪ੍ਰਸ਼ਾਸਨ ਨੇ ਆਮ ਆਦਮੀ ਪਾਰਟੀ ਦੀ ਮੰਗ ਨੂੰ ਖਾਰਜ਼ ਕਰ ਦਿੱਤਾ ਹੈ। ਹਲਾਂਕਿ ਆਮ ਆਦਮੀ ਪਾਰਟੀ ਇੱਕ ਸ਼ਰਤ ਨੂੰ ਪੂਰਾ ਕਰ ਚੁੱਕੀ ਸੀ ਪਰ ਦੂਜੀ ਨਹੀਂ ਹੋਈ।



ਚੰਡੀਗੜ੍ਹ ਪ੍ਰਸ਼ਾਸਨ ਦੀਆਂ 2 ਸ਼ਰਤਾਂ ਹਨ


ਪਹਿਲੀ ਇਹ ਹੈ ਕਿ ਕੋਈ ਵੀ ਸਿਆਸੀ ਪਾਰਟੀ ਨੈਸ਼ਨਲ ਪਾਰਟੀ ਹੋਣੀ ਚਾਹੀਦੀ ਹੈ। ਜਿਸ 'ਤੇ ਆਮ ਆਦਮੀ ਪਾਰਟੀ ਸਟੈਂਡ ਕਰਦੀ ਹੈ। ਗੁਜਰਾਤ ਵਿੱਚ ਵਿਧਾਇਕ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਚੋਣ ਕਮਿਸ਼ਨ ਨੇ ਨੈਸ਼ਨਲ ਪਾਰਟੀ ਘੋਸ਼ਿਤ ਕਰ ਦਿੱਤਾ ਸੀ। ਚੰਡੀਗੜ੍ਹ ਦੀਆਂ ਦੋ ਸ਼ਰਤਾਂ ਵਿੱਚੋਂ ਆਪ ਇਹ ਸ਼ਰਤ ਤਾਂ ਪੂਰੀ ਕਰ ਗਈ ਸੀ।


ਦੂਜੀ ਸ਼ਰਤ ਇਹ ਹੈ ਕਿ ਦਫ਼ਤਰ ਲਈ ਜ਼ਮੀਨ ਤਾਂ ਮੁਹੱਈਆ ਹੋਵੇਗੀ ਜੇਕਰ ਉਸ ਪਾਰਟੀ ਦਾ 20 ਸਾਲਾਂ ਤੋਂ ਸਾਂਸਦ ਚੰਡੀਗੜ੍ਹ ਤੋਂ ਹੋਵੇ। ਆਮ ਆਦਮੀ ਪਾਰਟੀ ਇਹ ਸ਼ਰਤ ਪੂਰੀ ਨਹੀਂ ਕਰ ਸਕੀ। ਕਿਉਂਕਿ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦਾ ਕੋਈ MP ਨਹੀਂ ਹੈ। ਮੌਜੂਦਾ ਸਮੇਂ ਚੰਡੀਗੜ੍ਹ ਤੋਂ BJP ਦੀ ਸੰਸਦ ਮੈਂਬਰ ਕਿਰਨ ਖੇਰ ਹੈ। 


ਚੰਡੀਗੜ੍ਹ ਵਿੱਚ ਜ਼ਮੀਨ ਲੈਣ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਟੀ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ 2 ਵਾਰ ਚਿੱਠੀ ਲਿਖੀ ਸੀ। ਪਰ ਅੱਜ ਆਮ ਆਦਮੀ ਪਾਰਟੀ ਨੂੰ ਝਟਕਾ ਲੱਗ ਗਿਆ ਹੈ।  


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial