Chandigarh Airport: ਕਰੋੜਾਂ ਦੇ ਖ਼ਰਚੇ ਬਾਵਜੂਦ ਵੀ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਬਹੁਤ ਘੱਟ ਹਨ। ਅੰਤਰਰਾਸ਼ਟਰੀ ਉਡਾਣਾਂ ਵਿੱਚ ਵਾਧੂ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨਾਗਰਿਕ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਇਸਨੂੰ 'ਪੁਆਇੰਟ ਆਫ਼ ਕਾਲ' (POC) ਘੋਸ਼ਿਤ ਕਰਨ ਦੀ ਮੰਗ ਕੀਤੀ ਹੈ।
ਪੱਤਰ ਵਿੱਚ ਮਨੀਸ਼ ਤਿਵਾੜੀ (MP Manish Tewari) ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੀ ਸੇਵਾ ਕਰਦਾ ਹੈ। ਇਨ੍ਹਾਂ ਰਾਜਾਂ ਦੇ ਲੋਕ ਵੱਡੀ ਗਿਣਤੀ ਵਿੱਚ ਵਿਦੇਸ਼ ਯਾਤਰਾ ਕਰਦੇ ਹਨ, ਚਾਹੇ ਉਹ ਕੰਮ ਨਾਲ ਜੁੜੀ ਹੋਵੇ ਜਾਂ Tourism ਦੇ ਉਦੇਸ਼ ਨਾਲ। ਇਸ ਦੇ ਬਾਵਜੂਦ, ਇਹ ਹਵਾਈ ਅੱਡਾ ਅਜੇ ਤਕ ‘ਪੁਆਇੰਟ ਆਫ਼ ਕਾਲ’ ਦੇ ਤੌਰ ‘ਤੇ ਮਾਨਤਾ ਪ੍ਰਾਪਤ ਨਹੀਂ ਕਰ ਸਕਿਆ, ਜਿਸ ਕਰਕੇ ਵਿਦੇਸ਼ੀ ਏਅਰਲਾਈਨਾਂ ਨੂੰ ਇੱਥੇ ਸਿੱਧੀਆਂ ਉਡਾਣਾਂ ਚਲਾਉਣ ਦੀ ਇਜਾਜ਼ਤ ਨਹੀਂ ਹੈ।
ਤਿਵਾੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਭਾਰਤ ਦੇ ਉਨ੍ਹਾਂ 18 ਹਵਾਈ ਅੱਡਿਆਂ ਦੀ ਲਿਸਟ ਵਿੱਚ ਸ਼ਾਮਲ ਨਹੀਂ, ਜਿਨ੍ਹਾਂ ਨੂੰ ‘ਬਾਈਲੈਟਰਲ ਆਫ਼ਰ ਲਿਸਟ’ ਵਿੱਚ ਰੱਖਿਆ ਗਿਆ ਹੈ। ਇਹ ਲਿਸਟ ਵਿਦੇਸ਼ੀ ਏਅਰਲਾਈਨਾਂ ਨੂੰ ਭਾਰਤ ਦੇ ਖਾਸ ਹਵਾਈ ਅੱਡਿਆਂ ਲਈ ਸਿੱਧੀਆਂ ਉਡਾਣਾਂ ਦੀ ਆਗਿਆ ਦਿੰਦੀ ਹੈ। ਵਰਤਮਾਨ ਵਿੱਚ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਾਈ ਸਮੇਤ 18 ਹਵਾਈ ਅੱਡੇ ਇਸ ਲਿਸਟ ਵਿੱਚ ਸ਼ਾਮਲ ਹਨ। ਮਨੀਸ਼ ਤਿਵਾਰੀ ਨੇ ਇਹ ਮਾਮਲਾ ਲੋਕ ਸਭਾ ਵਿੱਚ ਵੀ ਉਠਾਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।