Chandigarh News: ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਇਸ ਵਾਰ ਸ਼ਹਿਰ ਦਾ ਤਾਪਮਾਨ ਸ਼ਿਮਲਾ ਦਾ ਵੀ ਰਿਕਾਰਡ ਤੋੜ ਰਿਹਾ ਹੈ। ਐਤਵਾਰ ਨੂੰ ਚੰਡੀਗੜ੍ਹ ਸ਼ਹਿਰ ਸ਼ਿਮਲਾ ਨਾਲੋਂ ਵੀ ਠੰਢਾ ਰਿਹਾ। 



ਹਾਸਲ ਜਾਣਕਾਰੀ ਮੁਤਾਬਕ ਐਤਵਾਰ ਨੂੰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 9 ਡਿਗਰੀ ਸੈਲਸੀਅਸ ਘੱਟ ਸੀ। ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2 ਡਿਗਰੀ ਸੈਲਸੀਅਸ ਘੱਟ ਸੀ। ਉਧਰ, ਸ਼ਿਮਲਾ ਦਾ ਵੱਧ ਤੋਂ ਵੱਧ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 


Ayodhya Ram Mandir: ਅਯੁੱਧਿਆ ਰਾਮ ਮੰਦਰ ਨਾਲ ਯੂਪੀ 'ਚ ਤੇਜ਼ ਹੋਵੇਗਾ Tourism, ਸੂਬੇ ਦੀ ਆਮਦਨ 'ਚ 20-25 ਹਜ਼ਾਰ ਕਰੋੜ ਰੁਪਏ ਦਾ ਵਾਧਾ


ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4.4 ਡਿਗਰੀ ਸੈਲਸੀਅਸ ਘੱਟ ਰਿਹਾ। ਘੱਟ ਤੋਂ ਘੱਟ ਤਾਪਮਾਨ 6.2 ਡਿਗਰੀ ਸੈਲਸਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 3.8 ਡਿਗਰੀ ਸੈਲਸੀਅਸ ਘੱਟ ਸੀ। 


ਇਸੇ ਤਰ੍ਹਾਂ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 4.2 ਡਿਗਰੀ ਸੈਲਸੀਅਸ ਗੱਟ ਰਿਹਾ। ਜਦੋਂਕਿ ਘੱਟ ਤੋਂ ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਗਿਆ, ਜੋ ਆਮ ਨਾਲੋਂ 4.3 ਡਿਗਰੀ ਸੈਲਸੀਅਸ ਘੱਟ ਰਿਹਾ।


ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ ਤਾਪਮਾਨ 4 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਧੁੰਦ ਕਾਰਨ ਸੂਰਜ ਨਿਕਲਣ ਦੀ ਸੰਭਾਵਨਾ ਘੱਟ ਹੈ।