Chandigarh News : ਚੰਡੀਗੜ੍ਹ ਦੀ ਅਦਾਲਤ 'ਚ ਬੰਬ ਦੀ ਖ਼ਬਰ ਨੇ ਫੈਲਾਈ ਦਹਿਸ਼ਤ
Chandigarh News: ਚੰਡੀਗੜ੍ਹ ਦੀ ਅਦਾਲਤ 'ਚ ਬੰਬ ਹੋਣ ਦੀ ਖਬਰ ਨੇ ਦਹਿਸ਼ਤ ਫੈਲਾ ਦਿੱਤੀ। ਚੰਡੀਗੜ੍ਹ ਪੁਲਿਸ ਨੇ ਅਦਾਲਤ ਖਾਲੀ ਕਰਵਾ ਦਿੱਤੀ। ਵਕੀਲਾਂ ਦੇ ਚੈਂਬਰ ਵੀ ਖਾਲੀ ਕਰਵਾਏ ਗਏ। ਇਸ ਮਗਰੋਂ ਅਦਾਲਤ ਦੇ ਅਹਾਤੇ ਵਿੱਚ ਤਲਾਸ਼ੀ ਸ਼ੁਰੂ ਕੀਤੀ ਗਈ।
Chandigarh News: ਚੰਡੀਗੜ੍ਹ ਦੀ ਅਦਾਲਤ 'ਚ ਬੰਬ ਹੋਣ ਦੀ ਖਬਰ ਨੇ ਦਹਿਸ਼ਤ ਫੈਲਾ ਦਿੱਤੀ। ਚੰਡੀਗੜ੍ਹ ਪੁਲਿਸ ਨੇ ਅਦਾਲਤ ਖਾਲੀ ਕਰਵਾ ਦਿੱਤੀ। ਵਕੀਲਾਂ ਦੇ ਚੈਂਬਰ ਵੀ ਖਾਲੀ ਕਰਵਾਏ ਗਏ। ਇਸ ਮਗਰੋਂ ਅਦਾਲਤ ਦੇ ਅਹਾਤੇ ਵਿੱਚ ਤਲਾਸ਼ੀ ਸ਼ੁਰੂ ਕੀਤੀ ਗਈ। ਦਰਅਸਲ ਇਹ ਸਭ ਮੌਕ ਡਰਿਲ ਤਹਿਤ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਕੋਰਟ ਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਫਿਲਹਾਲ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਤੈਨਾਤ ਕੀਤੀਆਂ ਗਈਆਂ ਹਨ।
ਦਰਅਸਲ ਚੰਡੀਗੜ੍ਹ ਪੁਲਿਸ 26 ਜਨਵਰੀ ਨੂੰ ਲਾਪ੍ਰਵਾਹੀ ਨਹੀਂ ਵਰਤਣਾ ਚਾਹੁੰਦੀ। ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਵੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਇਸ ਕਾਰਨ ਅੱਜ ਸੈਕਟਰ 43 ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮੌਕ ਡਰਿਲ ਕਰਵਾਈ ਗਈ।
ਇਹ ਵੀ ਪੜ੍ਹੋ : ਪੰਜਾਬ ਲਈ ਮਾਣ ਦੀ ਗੱਲ! ਪਹਿਲੀ ਵਾਰ ਦੋ ਔਰਤਾਂ ਬਣੀਆਂ ਡੀਜੀਪੀ
ਇੱਥੇ ਬੰਬ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਕਮਾਂਡੋ, ਡੌਗ ਸਕੁਐਡ, ਬੰਬ ਡਿਸਪੋਜ਼ਲ ਟੀਮ ਤੇ ਆਪਰੇਸ਼ਨ ਸੈੱਲ ਦੀ ਰਿਜ਼ਰਵ ਫੋਰਸ ਇੱਥੇ ਅਦਾਲਤ ਵਿੱਚ ਪਹੁੰਚ ਗਈ ਹੈ।ਇੱਥੇ ਅਦਾਲਤੀ ਅਮਲੇ ਤੇ ਚੈਂਬਰਾਂ ਵਿੱਚੋਂ ਵਕੀਲਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਤੇ ਚੈਕਿੰਗ ਮੁਹਿੰਮ ਜਾਰੀ ਹੈ। ਬੰਬ ਲਗਾਉਣ ਤੇ ਉਸ ਨੂੰ ਲੱਭਣ ਦੀ ਸਥਿਤੀ ਪੈਦਾ ਕੀਤੀ ਗਈ। ਸੈਕਟਰ 36 ਥਾਣੇ ਦੀ ਫੋਰਸ ਵੀ ਇੱਥੇ ਪੁੱਜ ਗਈ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦੇ ਦਾਅਵੇ ਖੋਖਲੇ? ਮਾਂ ਬੋਲੀ ਪੰਜਾਬੀ ਨੂੰ ਅਜੇ ਵੀ ਲੱਗ ਰਿਹਾ ਖੋਰਾ
ਦੱਸ ਦਈਏ ਕਿ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 43 ਸਥਿਤ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ "ਬੰਬ " ਬਾਰੇ ਇੱਕ ਵਿਅਕਤੀ ਵੱਲੋਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਸੀ , ਇਸ ਤੋਂ ਬਾਅਦ ਇੱਕ ਜਾਂਚ ਸ਼ੁਰੂ ਕਰ ਦਿੱਤੀ ਗਈ। ਸੂਤਰਾਂ ਦੇ ਮੁਤਾਬਕ ਇੱਕ ਅਣਪਛਾਤੇ ਵਿਅਕਤੀ ਵੱਲੋਂ ਹਰਿਆਣਾ ਪੁਲਿਸ ਕੰਟਰੋਲ ਰੂਮ 'ਤੇ ਕਾਲ ਕੀਤੀ ਗਈ, ਜਿੱਥੋਂ ਸਵੇਰੇ ਕਰੀਬ 10.30 ਵਜੇ ਚੰਡੀਗੜ੍ਹ ਸਥਿਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।