Chandigarh News: ਚੰਡੀਗੜ੍ਹ ਨਗਰ ਨਿਗਮ ਵੱਲੋਂ ਇਸ ਵਾਰ ਕੌਮਾਂਤਰੀ ਮਹਿਲਾ ਦਿਵਸ ਨੂੰ ਵਿਲੱਖਣ ਢੰਗ ਨਾਲ ਮਨਾਇਆ ਜਾਵੇਗਾ। ਨਗਰ ਨਿਗਮ ਵੱਲੋਂ ਇਸ ਪੂਰੇ ਮਹੀਨੇ ਔਰਤਾਂ ਦੀ ਸ਼ਕਤੀ ਤੇ ਉਨ੍ਹਾਂ ਦੀਆਂ ਸਵੱਛ ਕਹਾਣੀਆਂ ਨੂੰ ਸਮਰਪਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। 


ਮਹੀਨਾ ਭਰ ਚੱਲਣ ਵਾਲੀ ਇਸ ਮੁਹਿੰਮ ਦੇ ਵੇਰਵੇ ਸਾਂਝੇ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਮਾਜ ਵਿੱਚ ਸਵੱਛਤਾ ਲਈ ਔਰਤਾਂ ਦੇ ਯੋਗਦਾਨ ਨੂੰ ਸਵੀਕਾਰ ਕਰਨ ਤੇ ਉਨ੍ਹਾਂ ਦੀ ਸ਼ਲਾਘਾ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਨਿਗਮ ਵਲੋਂ ਪੂਰੇ ਮਹੀਨੇ ਜਾਰੀ ਰਹਿਣ ਵਾਲੀ ਇਸ ਮੁਹਿੰਮ ਨੂੰ ‘ਚੰਡੀਗੜ੍ਹ ਦੀ ਨਾਰੀ- ਗੰਦਗੀ ਪੇ ਭਾਰੀ’ ਦੀ ਟੈਗਲਾਈਨ ਨਾਲ ਤਿਆਰ ਕੀਤਾ ਗਿਆ ਹੈ। 


ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ 31 ਔਰਤਾਂ ਦੀ ਤਾਕਤ ਅਤੇ ਸਫ਼ਲਤਾ ਦੀਆਂ ਕਹਾਣੀਆਂ ਵੀਡੀਓ ਪ੍ਰਸ਼ੰਸਾ ਪੱਤਰਾਂ ਰਾਹੀਂ ਦਰਜ ਕੀਤੀਆਂ ਜਾਣਗੀਆਂ ਅਤੇ ਕੂੜਾ-ਕਰਕਟ, ਹੋਮ ਕੰਪੋਸਟਿੰਗ, ਸੈਨੀਟੇਸ਼ਨ, ਜਾਗਰੂਕਤਾ ਫੈਲਾਉਣ ਆਦਿ ਦੇ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਾਰੇ ਸੋਸ਼ਲ ਮੀਡੀਆ ’ਤੇ ਦਿਖਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਾ ਮਕਸਦ ਔਰਤਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਨਾ, ਚੁਣੌਤੀਆਂ ਨੂੰ ਪਛਾਣਨਾ ਤੇ ਔਰਤਾਂ ਦੇ ਅਧਿਕਾਰਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨਾ ਹੈ।


ਉਨ੍ਹਾਂ ਦੱਸਿਆ ਕਿ ਹਰ ਸਾਲ 8 ਮਾਰਚ ਨੂੰ ਮਨਾਇਆ ਜਾਣ ਵਾਲਾ ਕੌਮਾਂਤਰੀ ਮਹਿਲਾ ਦਿਵਸ, ਉਨ੍ਹਾਂ ਸਾਰੀਆਂ ਔਰਤਾਂ ਦੀਆਂ ਪ੍ਰਾਪਤੀਆਂ ਤੇ ਲਗਨ ਦਾ ਜਸ਼ਨ ਹੈ, ਜਿਨ੍ਹਾਂ ਨੂੰ ਅਸੀਂ ਜਾਣਦੇ ਹਾਂ ਅਤੇ ਉਨ੍ਹਾਂ ਦਾ ਸਤਿਕਾਰ ਕਰਦੇ ਹਾਂ। ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਇਹ ਛੋਟੀ ਜਿਹੀ ਪਹਿਲਕਦਮੀ ਔਰਤ ਪ੍ਰਤੀ ਰਵੱਈਆ ਬਦਲਣ ਲਈ ਪ੍ਰੇਰਿਤ ਕਰੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ