Chandigarh News: ਚੰਡੀਗੜ੍ਹ ਵਿੱਚ ਅਧਿਆਪਕਾਂ ਨੂੰ ਹੁਣ ਸਕੂਲ ਦੇ ਸਮੇਂ ਦੌਰਾਨ ਡਾਇਰੈਕਟੋਰੇਟ ਦੇ ਦਫ਼ਤਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਫੈਸਲਾ ਸਿੱਖਿਆ ਵਿਭਾਗ ਨੇ ਲਿਆ ਹੈ। ਇਸ ਪਿੱਛੇ ਵਿਭਾਗ ਦਾ ਤਰਕ ਇਹ ਹੈ ਕਿ ਇਸ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਘਨ ਪੈਂਦਾ ਹੈ। ਇਸ ਕਰਕੇ ਸਕੂਲ ਦੇ ਸਮੇਂ ਦੌਰਾਨ ਅਜਿਹੇ ਵਿਜ਼ਿਟ ਘੱਟ ਕਰਨ।
ਆਦੇਸ਼ ਵਿੱਚ ਲਿਖਿਆ ਹੈ ਅਸੀਂ ਦੇਖਿਆ ਹੈ ਕਿ ਬਹੁਤ ਸਾਰੇ ਅਧਿਆਪਕ ਅਤੇ ਸਕੂਲ ਦੇ ਸਮੇਂ ਵਿੱਚ ਦਫ਼ਤਰ ਆ ਜਾਂਦੇ ਹਨ। ਇਸ ਨਾਲ ਸਕੂਲ ਦੀ ਪੜ੍ਹਾਈ ਅਤੇ ਕੰਮ ਵਿੱਚ ਰੁਕਾਵਟ ਆਉਂਦੀ ਹੈ।
ਸਾਰੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਕੂਲ ਸਮੇਂ ਦੌਰਾਨ ਦਫ਼ਤਰ ਨਾ ਆਉਣ। ਉਹ ਦਫਤਰ ਤਾਂ ਹੀ ਆਉਣ, ਜੇਕਰ ਉਨ੍ਹਾਂ ਨੂੰ ਸੱਦਿਆ ਜਾਵੇ। ਜੇਕਰ ਹੋਰ ਕੋਈ ਕੰਮ ਹੈ ਤਾਂ ਸਕੂਲ ਦੇ ਸਮੇਂ ਤੋਂ ਬਾਅਦ ਹੀ ਦਫਤਰ ਆਉਣ।
ਰਿਪੋਰਟਾਂ ਅਨੁਸਾਰ, ਪ੍ਰੀਖਿਆਵਾਂ ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। ਅਜਿਹੀ ਸਥਿਤੀ ਵਿੱਚ ਵਿਭਾਗ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਘਨ ਨਹੀਂ ਪਾਉਣਾ ਚਾਹੁੰਦਾ। ਇਸ ਤੋਂ ਇਲਾਵਾ, ਬਹੁਤ ਸਾਰੇ ਕਰਮਚਾਰੀ ਦਫਤਰਾਂ ਵਿੱਚ ਲੰਬਾ ਸਮਾਂ ਰਹਿੰਦੇ ਹਨ, ਜਿਸ ਨਾਲ ਸਕੂਲ ਦੇ ਕੰਮ 'ਤੇ ਵੀ ਅਸਰ ਪੈਂਦਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।