ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਿੱਖਿਆ ਅਫ਼ਸਰ ਚੰਡੀਗੜ੍ਹ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Chandigarh News: ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਿੱਖਿਆ ਅਫ਼ਸਰ ਚੰਡੀਗੜ੍ਹ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਇਨ੍ਹਾਂ ਜਾਰੀ ਹੁਕਮਾਂ ਅਨੁਸਾਰ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿਚ 10 ਜਨਵਰੀ 2026 ਤੱਕ ਛੁੱਟੀਆਂ ਰਹਿਣਗੀਆਂ, ਜਦਕਿ ਹੁਕਮਾਂ ਅਨੁਸਾਰ ਪਹਿਲੀ ਤੋਂ 8ਵੀਂ ਜਮਾਤ ਅਤੇ ਨਾਨ-ਬੋਰਡ ਕਲਾਸਾਂ (9ਵੀਂ ਅਤੇ 11ਵੀਂ) ਲਈ ਭੌਤਿਕ ਰੂਪ ਵਿਚ ਸਕੂਲ ਨਹੀਂ ਖੁੱਲ੍ਹਣਗੇ।
ਹਾਲਾਂਕਿ ਸਕੂਲ ਸਵੇਰੇ 9 ਵਜੇ ਤੋਂ ਬਾਅਦ ਇਨ੍ਹਾਂ ਕਲਾਸਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਲਗਾ ਸਕਣਗੇ। ਸਕੂਲ ਸਟਾਫ਼ ਦੀਆਂ ਡਿਊਟੀਆਂ ਵੀ ਉਸੇ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ। ਸਕੂਲਾਂ ਨੂੰ 10ਵੀਂ ਅਤੇ 12ਵੀਂ ਜਮਾਤਾਂ (ਬੋਰਡ ਕਲਾਸਾਂ) ਲਈ ਦੋਬਾਰਾ ਖੋਲ੍ਹਣ ਦੀ ਇਜਾਜ਼ਤ ਹੋਵੇਗੀ ਪਰ ਸਵੇਰੇ 9:30 ਵਜੇ ਤੋਂ ਪਹਿਲਾਂ ਨਹੀਂ ਅਤੇ ਦੁਪਹਿਰ 3:30 ਵਜੇ ਤੋਂ ਬਾਅਦ ਨਹੀਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















