(Source: ECI/ABP News/ABP Majha)
Air quality in Chandigarh: ਦਸੰਬਰ 'ਚ ਵਿਗੜੀ ਚੰਡੀਗੜ੍ਹ ਦੀ ਆਬੋ-ਹਵਾ, ਮਾਹਿਰਾਂ ਨੇ ਪ੍ਰਗਟਾਈ ਚਿੰਤਾ
Chandigarh Weather: ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਸਿੱਟੀ ਬਿਊਟੀਫੁੱਲ ਚੰਡੀਗੜ੍ਹ ਦੀ ਆਬੋ-ਹਵਾ ਵਿਗੜ ਗਈ ਹੈ। ਮੰਗਲਵਾਰ ਨੂੰ ਹਵਾ ਦਾ ਗੁਣਵੱਤਾ ਸੂਚਕ ਅੰਕ (ਏਕਿਊਆਈ) 364 ਦੇ ਕਰੀਬ ਪਹੁੰਚ ਗਿਆ। ਇੰਨਾ ਹੀ ਨਹੀਂ ਮੁਹਾਲੀ
Chandigarh Weather: ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਸਿੱਟੀ ਬਿਊਟੀਫੁੱਲ ਚੰਡੀਗੜ੍ਹ ਦੀ ਆਬੋ-ਹਵਾ ਵਿਗੜ ਗਈ ਹੈ। ਮੰਗਲਵਾਰ ਨੂੰ ਹਵਾ ਦਾ ਗੁਣਵੱਤਾ ਸੂਚਕ ਅੰਕ (ਏਕਿਊਆਈ) 364 ਦੇ ਕਰੀਬ ਪਹੁੰਚ ਗਿਆ। ਇੰਨਾ ਹੀ ਨਹੀਂ ਮੁਹਾਲੀ ਦੇ ਨਾਲ ਲਗਦੇ ਤੇ ਚੰਡੀਗੜ੍ਹ ਦੇ ਵਿਚਲੇ ਇਲਾਕਿਆਂ ਵਿੱਚ ਹਵਾ ਜ਼ਿਆਦਾ ਪ੍ਰਦੂਸ਼ਿਤ ਰਹੀ, ਜਦੋਂਕਿ ਸ਼ਹਿਰ ਦੇ ਹੋਰਨਾਂ ਹਿੱਸਿਆ ਵਿੱਚ ਪ੍ਰਦੂਸ਼ਣ ਦੀ ਮਾਤਰਾ ਘੱਟ ਦਰਜ ਕੀਤੀ ਗਈ। ਅੱਜ ਸਵੇਰੇ ਵੇਲੇ ਏਕਿਊਆਈ 164 ਦੇ ਕਰੀਬ ਸੀ।
ਹਾਸਲ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਮੁਹਾਲੀ ਦੇ ਨਾਲ ਲਗਦੇ ਇਲਾਕਿਆਂ ਵਿੱਚ ਹਵਾ ਵਾਧੂ ਦੂਸ਼ਿਤ ਪਾਈ ਜਾ ਰਹੀ ਹੈ। ਮੰਗਲਵਾਰ ਨੂੰ ਮੁਹਾਲੀ ਦੇ ਨਾਲ ਲੱਗਦੇ ਸੈਕਟਰ-53 ਤੇ ਹੋਰਨਾਂ ਇਲਾਕਿਆਂ ਵਿੱਚ ਏਕਿਊਆਈ 364 ’ਤੇ ਪਹੁੰਚ ਗਿਆ। ਸ਼ਹਿਰ ਦੇ ਸੈਕਟਰ-25 ਵਿੱਚ ਏਕਿਊਆਈ- 275, ਸੈਕਟਰ-22 ਵਿੱਚ 344 ਦਰਜ ਕੀਤਾ ਗਿਆ।
ਹਾਲਾਂਕਿ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਮਾਹਿਰਾਂ ਦਾ ਕਹਿਣਾ ਸੀ ਕਿ ਦਸੰਬਰ ਮਹੀਨੇ ਵਿੱਚ ਪ੍ਰਦੂਸ਼ਣ ਵਧਣਾ ਬਹੁਤ ਹੀ ਹੈਰਾਨੀਜਨਕ ਹੈ। ਠੰਢ ਵਿੱਚ ਧੁੰਦ ਦੇ ਨਾਲ ਪ੍ਰਦੂਸ਼ਣ ਦੀ ਮਾਤਰਾ ਵਧਣ ਕਰਕੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਵੀ ਹੈਰਾਨੀ ਦੀ ਗੱਲ ਹੈ ਕਿ ਦਸੰਬਰ ਵਿੱਚ ਨਾ ਤਾਂ ਕਿਸਾਨ ਪਰਾਲੀ ਸਾੜ ਰਹੇ ਹਨ ਤੇ ਨਾ ਹੀ ਕਿਸੇ ਤਿਉਹਾਰ ਮੌਕੇ ਪਟਾਕੇ ਚਲਾਏ ਜਾ ਰਹੇ ਹਨ। ਇਸ ਤੋਂ ਤੈਅ ਹੈ ਕਿ ਪ੍ਰਦੂਸ਼ਨ ਲਈ ਵਾਹਨ ਤੇ ਫੈਕਟਰੀਆਂ ਵੱਡਾ ਯੋਗਦਾਨ ਪਾ ਰਹੀਆਂ ਹਨ।
ਉਧਰ, ਸ਼ਹਿਰ ਵਿੱਚ ਠੰਢ ਵੀ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ, ਜਿਸ ਕਰਕੇ ਲੋਕਾਂ ਨੂੰ ਕੰਬਣੀ ਛਿੜੀ ਰਹੀ। ਮੌਸਮ ਵਿਗਿਆਨੀਆਂ ਨੇ ਆਉਣ ਵਾਲੇ 3-4 ਦਿਨ ਤਾਪਮਾਨ ਵਿੱਚ ਹਲਕੀ ਗਿਰਾਵਟ ਆਉਣ ਦੀ ਪੇਸ਼ੀਨਗੋਈ ਕੀਤੀ ਹੈ। ਮੰਗਲਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 21.5 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਦੇ ਬਰਾਬਰ ਰਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।