ਪੜਚੋਲ ਕਰੋ

Chandigarh Gets New Mayor: ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਇਸ ਪਾਰਟੀ ਨੇ ਕੀਤਾ ਮੇਅਰ ਦੀ ਕੁਰਸੀ 'ਤੇ ਕਬਜ਼ਾ, ਇਹ ਆਗੂ ਬਣਿਆ ਸੀਨੀਅਰ ਡਿਪਟੀ ਮੇਅਰ

ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਜੀ ਹਾਂ ਬੀਜੀਪੀ ਦੇ ਸੌਰਭ ਜੋਸ਼ੀ ਮੇਅਰ ਦੀ ਕੁਰਸੀ ਉੱਤੇ ਕਬਜ਼ਾ ਕਰਨ 'ਚ ਕਾਮਯਾਬ ਰਹੇ, ਉਨ੍ਹਾਂ ਨੂੰ 18 ਵੋਟਾਂ ਮਿਲੀਆਂ। ਜਿਸ ਤੋਂ ਬਾਅਦ ਭਾਜਪਾ ਦੇ ਵਰਕਰਾਂ ਦੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।

Chandigarh Gets New Mayor: ਚੰਡੀਗੜ੍ਹ ਦੇ ਮੇਅਰ ਚੋਣਾਂ ਵਿੱਚ ਭਾਜਪਾ ਦੀ ਇੱਕਤਫ਼ਾ ਜਿੱਤ ਹੋਈ ਹੈ। ਨਵੇਂ ਮੇਅਰ ਸੌਰਭ ਜੋਸ਼ੀ ਬਣ ਗਏ ਹਨ। ਭਾਜਪਾ ਨੂੰ 18 ਵੋਟ ਮਿਲੇ ਹਨ, ਕਾਂਗਰਸ ਦੇ ਉਮੀਦਵਾਰ ਨੂੰ 7 ਵੋਟ ਅਤੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਨੂੰ 11 ਵੋਟ ਮਿਲੇ। ਵੋਟਿੰਗ ਤੋਂ ਪਹਿਲਾਂ ਹੀ ਭਾਜਪਾ ਦੇ ਕੌਸਲਰ ਸੌਰਭ ਜੋਸ਼ੀ ਨੂੰ ਵਧਾਈ ਦੇ ਚੁੱਕੇ ਸਨ।

ਇਸ ਵਾਰੀ ਚੋਣ ਗੁਪਤ ਵੋਟਿੰਗ ਦੀ ਬਜਾਏ ਕੌਸਲਰਾਂ ਦੇ ਹੱਥ ਖੜ੍ਹੇ ਕਰਕੇ ਕੀਤੀ ਗਈ। ਪਹਿਲੀ ਵਾਰੀ ਸੀ ਜਦੋਂ ਤਿੰਨੋਂ ਪਾਰਟੀਆਂ ਮੇਅਰ ਦੀ ਚੋਣ ਲਈ ਮੈਦਾਨ ਵਿੱਚ ਸਨ। ਪਿਛਲੇ 2 ਚੋਣਾਂ ਵਿੱਚ AAP ਅਤੇ ਕਾਂਗਰਸ ਦਾ ਗਠਜੋੜ ਸੀ। ਮੇਅਰ ਦੇ ਨਾਲ-ਨਾਲ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਵੀ ਵੋਟਿੰਗ ਹੋਵੇਗੀ।

ਮੇਅਰ ਪਦ ਜਿੱਤਣ ਤੋਂ ਬਾਅਦ ਸੌਰਭ ਜੋਸ਼ੀ ਭਾਵੁਕ ਹੋ ਗਏ ਅਤੇ ਭਾਸ਼ਣ ਦਿੰਦਿਆਂ ਕਿਹਾ ਕਿ "ਮੇਰੇ ਪਿਤਾ ਜੀ ਨੇ ਕਿਹਾ ਸੀ ਕਿ ਤੁਸੀਂ ਸਹੀ ਰਸਤੇ ’ਤੇ ਚਲੋ, ਸਭ ਕੁਝ ਬਿਹਤਰ ਹੋਵੇਗਾ।" ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਵਾਰਡ ਦੇ ਬੁਜ਼ੁਰਗਾਂ ਅਤੇ ਨੌਜਵਾਨਾਂ ਵੱਲੋਂ ਬਹੁਤ ਸਹਿਯੋਗ ਮਿਲਿਆ।਼

ਇਹ ਆਗੂ ਬਣਿਆ ਸੀਨੀਅਰ ਡਿਪਟੀ ਮੇਅਰ

ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ 'ਤੇ ਭਾਜਪਾ ਉਮੀਦਵਾਰ ਜਸਮਨਪ੍ਰੀਤ ਸਿੰਘ ਨੇ ਵੀ ਜਿੱਤ ਹਾਸਲ ਕੀਤੀ ਹੈ। ‘ਆਪ’ ਦੇ 11 ਕੌਂਸਲਰਾਂ ਨੇ ਆਪਣੀ ਪਾਰਟੀ ਦੇ ਉਮੀਦਵਾਰ ਮੁੰਨਵਰ ਰਾਣਾ ਦੇ ਹੱਕ ਵਿੱਚ ਵੋਟਾਂ ਪਾਈਆਂ ਸਨ। ਇਸ ਤੋਂ ਬਾਅਦ ਡਿਪਟੀ ਮੇਅਰ ਲਈ ਵੀ ਵੋਟਿੰਗ ਹੋਵੇਗੀ।

ਡਿਪਟੀ ਮੇਅਰ ਪਦ 'ਤੇ ਵੀ ਬੀਜੀਪੀ ਨੇ ਹੀ ਕੀਤਾ ਕਬਜ਼ਾ

ਇਸਦੇ ਬਾਅਦ ਡਿਪਟੀ ਮੇਅਰ ਪਦ ਦੇ ਚੋਣ ਵਿੱਚ ਭਾਜਪਾ ਦੀ ਸੁਮਨ ਸ਼ਰਮਾ ਨੇ 18 ਵੋਟ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ। ਆਪ ਦੀ ਜਸਵਿੰਦਰ ਕੌਰ ਨੂੰ 11 ਵੋਟ ਮਿਲੇ। ਆਜ਼ਾਦ ਉਮੀਦਵਾਰ ਖੜੇ ਹੋਏ ਆਪ ਦੇ ਨੇਤਾ ਰਾਮਚੰਦਰ ਨੇ ਪਹਿਲਾਂ ਹੀ ਨੋਮੀਨੇਸ਼ਨ ਵਾਪਸ ਲੈ ਲਈ ਸੀ ਅਤੇ ਕਾਂਗਰਸ ਨੇਤਾ ਸਦਨ ਛੱਡ ਕੇ ਚਲੇ ਗਏ ਸਨ।

ਪਹਿਲੀ ਵਾਰ ਇਸ ਤਰ੍ਹਾਂ ਹੋਈ ਵੋਟਿੰਗ

ਚੰਡੀਗੜ੍ਹ ਸ਼ਹਿਰ ਨੂੰ ਨਵਾਂ ਮੇਅਰ ਮਿਲਿਆ ਹੈ, ਸੌਰਭ ਜੋਸ਼ੀ 29ਵਾਂ ਮੇਅਰ ਬਣੇ ਹਨ। ਹਾਲਾਂਕਿ ਇਸ ਵਾਰ ਚੋਣ ਪ੍ਰਕਿਰਿਆ ਵਿੱਚ 1996 ਤੋਂ ਚੱਲ ਰਹੀ ਸੀਕ੍ਰੇਟ ਵੋਟਿੰਗ ਪ੍ਰਣਾਲੀ ਨੂੰ ਬਦਲ ਦਿੱਤਾ ਗਿਆ ਹੈ। ਇਸ ਵਾਰ ਕੌਂਸਲਰ ਬੈਲਟ ਪੇਪਰ ਰਾਹੀਂ ਵੋਟ ਨਹੀਂ ਪਾਈ ਗਈ ਸਗੋਂ ਹੱਥ ਖੜ੍ਹੇ ਕਰਕੇ ਮੇਅਰ ਦੀ ਚੋਣ ਕੀਤੀ ਗਈ, ਇਸ ਤਰ੍ਹਾਂ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ।

ਚੰਡੀਗੜ੍ਹ ਨਗਰ ਨਿਗਮ ਵਿੱਚ ਕੌਂਸਲਰਾਂ ਦੀ ਚੋਣ ਦੀ ਮਿਆਦ 5 ਸਾਲ ਦੀ ਹੁੰਦੀ ਹੈ। ਹਾਲਾਂਕਿ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ। ਇਸ ਤਰ੍ਹਾਂ 5 ਸਾਲਾਂ ਵਿੱਚ 5 ਮੇਅਰ ਬਣਦੇ ਹਨ, ਪਰ ਕੌਂਸਲਰ ਉਹੀ ਰਹਿੰਦੇ ਹਨ। ਨਗਰ ਨਿਗਮ ਵਿੱਚ ਕੁੱਲ 35 ਕੌਂਸਲਰ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget