Presiding officers conference : ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਵਿਖੇ ਹੋ ਰਹੀ ਦੋ ਰੋਜ਼ਾ ਸਰਬ ਭਾਰਤੀ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ (Presiding officers conference) (ਸਪੀਕਰਾਂ/ਡਿਪਟੀ ਸਪੀਕਰਾਂ/ਚੇਅਰਮੈਨਾਂ) ਦੀ ਕਾਨਫਰੰਸ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਵੀ ਕੀਤੀ ਅਤੇ ਆਪਣੇ ਵਿਚਾਰ ਪੇਸ਼ ਕੀਤੇ।
ਇਹ ਕਾਨਫਰੰਸ ਭਾਰਤੀ ਸੰਸਦ ਦੇ ਸਦਨ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਜੈਪੁਰ ਵਿਖੇ ਹੋ ਰਹੀ ਹੈ। ਇਸ ਜੈਪੁਰ ਵਿਖੇ ਹੋ ਰਹੀ ਪ੍ਰੀਜ਼ਾਇਡਿੰਗ ਅਫਸਰਾਂ (ਸਪੀਕਰਾਂ/ਡਿਪਟੀ ਸਪੀਕਰਾਂ/ਚੇਅਰਮੈਨਾਂ) ਦੀ ਕਾਨਫਰੰਸ ਦਾ ਉਦਘਾਟਨ ਬੀਤੇ ਦਿਨੀਂ ਦੇਸ਼ ਦੇ ਉਪ ਰਾਸ਼ਟਰਪਤੀ ਵਲੋਂ ਕੀਤਾ ਗਿਆ ਸੀ।
ਇਸ ਕਾਨਫਰੰਸ ਵਿੱਚ ਵਿਧਾਨਕ/ਸੰਸਦੀ ਕਮੇਟੀਆਂ ਦੀ ਮਹੱਤਤਾ ਦੇ ਵਿਸ਼ੇ ‘ਤੇ ਬੋਲਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਨੂੰ ਵਿਧਾਨਕ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਲੋਕ ਹਿਤ ਵਿੱਚ ਦੇਸ਼ ਦੇ ਵਿਕਾਸ ਦਾ ਰਾਹ ਪੱਧਰਾ ਹੋਵੇ ਅਤੇ ਸਰਕਾਰ ਦੇ ਅੰਗ ਕਾਰਜਪਾਲਿਕਾ ਨੂੰ ਵਿਧਾਨਪਾਲਿਕ ਪ੍ਰਤੀ ਹੋਰ ਜਵਾਬਦੇਹ ਬਣਾਇਆ ਜਾ ਸਕੇ।
ਇਸ ਵਿਸ਼ੇ ‘ਤੇ ਗੱਲ ਰੱਖਦਿਆਂ ਉਨ੍ਹਾਂ ਨੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾਵਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਧਾਨਕ/ਸੰਸਦੀ ਕਮੇਟੀਆਂ ਨੂੰ ਹੋਰ ਪਾਵਰਫੁੱਲ ਬਣਾਉਣ ਨਾਲ ਹੀ ਵਿਧਾਨਕ ਸੰਸਥਾਵਾਂ ਮਜ਼ਬੂਤ ਹੋਣਗੀਆਂ, ਜਿਸ ਨਾਲ ਭਾਰਤੀ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ। ਵਿਧਾਨ ਸਭਾ ਸਪੀਕਰ ਨੇ ਦਿੱਲੀ ਵਿਧਾਨ ਸਭਾ ਦੀਆਂ ਕਮੇਟੀਆਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਵੀ ਕੀਤੀ।
ਤੁਹਾਨੂੰ ਇੱਥੇ ਦੱਸ ਦਈਏ ਕਿ ਇਹ ਪ੍ਰੀਜ਼ਾਇਡਿੰਗ ਅਫਸਰਾਂ (ਸਪੀਕਰਾਂ/ਡਿਪਟੀ ਸਪੀਕਰਾਂ/ਚੇਅਰਮੈਨਾਂ) ਜੈਪੁਰ ਵਿਖੇ ਹੋਈ ਜਿਸ ਵਿੱਚ ਸਪੀਕਰਾਂ, ਚੇਅਰਮੈਨਾਂ ਨੇ ਹਿੱਸਾ ਲਿਆ ਤੇ ਵੱਖ-ਵੱਖ ਮੁੱਦਿਆਂ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੇ ਨਾਲ ਹੀ ਕਈ ਅਹਿਮ ਮੁੱਦਿਆਂ ਉੱਤੇ ਚਰਚਾ ਕੀਤੀ। ਉੱਥੇ ਹੀ ਪੰਜਾਬ ਤੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਸਬੰਧੀ ਗੱਲ ਕੀਤੀ ਅਤੇ ਦਿੱਲੀ ਵਿਧਾਨ ਸਭਾ ਦੀਆਂ ਕਮੇਟੀਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਸਬੰਧੀ ਵੀ ਆਪਣੇ ਵਿਚਾਰ ਪੇਸ਼ ਕੀਤੇ।