Chandigarh Mayor Election: ਵੈਲੇਟ ਪੇਪਰ ਰੱਦ ਕਰਨ ਵਾਲਾ ਅਫ਼ਸਰ ਅਨਿਲ ਮਸੀਹ ਪਿਆ ਮੰਜੇ 'ਤੇ, PGI ਤੋਂ ਚੱਲ ਰਿਹਾ ਇਲਾਜ !
Chandigarh Mayor Election: ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਹੋਈ ਮੇਅਰ ਦੀ ਚੋਣ ਦੌਰਾਨ ਅਨਿਲ ਮਸੀਹ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਲਗਾਇਆ ਗਿਆ ਸੀ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਅਨਿਲ ਮਸੀਹ ’ਤੇ 8 ਵੋਟਾਂ ਕਥਿਤ ਤੌਰ ’ਤੇ ਰੱਦ ਕਰਨ ਦੇ ਦੋਸ਼
Chandigarh Mayor Election: ਚੰਡੀਗੜ੍ਹ ਮੇਅਰ ਚੋਣਾਂ 'ਚ ਵੋਟਾਂ ਦੀ ਗਿਣਤੀ 'ਚ ਧਾਂਦਲੀ ਦੇ ਦੋਸ਼ੀ ਰਿਟਰਨਿੰਗ ਅਫਸਰ ਅਨਿਲ ਮਸੀਹ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕੀਤਾ ਹੈ। ਇਸ ਵਿਚ ਦੋਸ਼ੀ ਰਿਟਰਨਿੰਗ ਅਫਸਰ ਅਨਿਲ ਮਸੀਹ ਨੇ ਕਿਹਾ ਕਿ ਮੇਅਰ ਚੋਣ ਵਿਚ ਉਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਮਾਨਸਿਕ ਤਣਾਅ ਵਿਚ ਸੀ। ਉਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਸੁਪਰੀਮ ਕੋਰਟ 'ਚ ਸਵਾਲ-ਜਵਾਬ ਪੁੱਛੇ ਗਏ ਤਾਂ ਉਹ ਉਨ੍ਹਾਂ ਦਾ ਸਹੀ ਜਵਾਬ ਨਹੀਂ ਦੇ ਸਕੇ।
ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਹੋਈ ਮੇਅਰ ਦੀ ਚੋਣ ਦੌਰਾਨ ਅਨਿਲ ਮਸੀਹ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਲਗਾਇਆ ਗਿਆ ਸੀ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਅਨਿਲ ਮਸੀਹ ’ਤੇ 8 ਵੋਟਾਂ ਕਥਿਤ ਤੌਰ ’ਤੇ ਰੱਦ ਕਰਨ ਦੇ ਦੋਸ਼ ਲਗਾਏ ਜਾ ਰਹੇ ਸਨ। ਇਸੇ ਕਰ ਕੇ ਵਿਰੋਧੀ ਧਿਰ ਵੱਲੋਂ ਮੇਅਰ ਚੋਣ ਨੂੰ ਹਾਈ ਕੋਰਟ ਤੇ ਸੁਪਰੀਮ ਕੋਰਟ ਤੱਕ ਚੁਣੌਤੀ ਦਿੱਤੀ ਗਈ ਸੀ।
ਸੁਪਰੀਮ ਕੋਰਟ ਨੇ ਮੇਅਰ ਚੋਣ ਦੀ ਵੀਡੀਓ ਗ੍ਰਾਫ਼ੀ ਅਤੇ ਅਨਿਲ ਮਸੀਹ ਵੱਲੋਂ ਰੱਦ ਕੀਤੇ ਗਏ ਵੈਲੇਟ ਪੇਪਰ ਦਿੱਖੇ। ਜਿਸ ਤੋ ਬਾਅਦ ਫੈਸਲਾ ਸੁਣਾਇਆ ਕਿ ਚੋਣ ਅਫ਼ਸਰ ਅਨਿਲ ਮਸੀਹ ਨੇ ਜੋ ਵੈਲੇਟ ਪੇਪਰ ਰੱਦ ਕੀਤੇ ਉਹ ਸਾਰੇ ਆਪ ਉਮੀਦਵਾਰ ਦੇ ਹੀ ਹਨ।
ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਹੀ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਸੀ। ਇਸ ਦੇ ਨਾਲ ਹੀ ਅਦਾਲਤ ਨੇ ਅਨਿਲ ਮਸੀਹ ਨੂੰ ਦੋਸ਼ੀ ਮੰਨਦੇ ਹੋਏ ਉਸ 'ਤੇ ਮੁਕੱਦਮਾ ਚਲਾਉਣ ਦੇ ਹੁਕਮ ਦਿੱਤੇ ਹਨ।
ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਬੈਲਟ ਪੇਪਰਾਂ ਦੀ ਜਾਂਚ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਅੱਠ ਵੋਟਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ, ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਦੇ ਹੱਕ ਵਿੱਚ ਸਨ।
ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਪ੍ਰਜ਼ਾਈਡਿੰਗ ਅਫ਼ਸਰ ਨੇ ਜਾਣਬੁੱਝ ਕੇ 8 ਬੈਲਟ ਪੇਪਰਾਂ ਨੂੰ ਰੱਦ ਕਰ ਦਿੱਤਾ। ਇਸ ਲਈ ਅਸੀਂ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਨੂੰ ਜੇਤੂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਮੇਅਰ ਐਲਾਨਦੇ ਹਾਂ।
ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਚੰਡੀਗੜ੍ਹ ਭਾਜਪਾ ਨੇ ਅਨਿਲ ਮਸੀਹ ਨੂੰ ਘੱਟਗਿਣਤੀ ਮੋਰਚੇ ਵਿੱਚੋਂ ਬਾਹਰ ਕਰ ਦਿੱਤਾ। ਇਹ ਆਦੇਸ਼ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਮੇਅਰ ਚੋਣਾਂ ਤੋਂ ਬਾਅਦ ਛਿੜੇ ਵਿਵਾਦ ਦੇ ਦੌਰਾਨ ਹੀ ਜਾਰੀ ਕਰ ਦਿੱਤੇ ਸਨ। ਅਨਿਲ ਮਸੀਹ ਸਾਲ 2021 ਤੋਂ ਚੰਡੀਗੜ੍ਹ ਭਾਜਪਾ ਦੇ ਘੱਟਗਿਣਤੀ ਮੋਰਚੇ ਵਿੱਚ ਬਤੌਰ ਜਨਰਲ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਸਨ।