ਪੜਚੋਲ ਕਰੋ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

Chandigarh News: ਚੰਡੀਗੜ੍ਹ ਵਿੱਚ ਨਵੇਂ ਮੇਅਰ ਦੀ ਚੋਣ 24 ਜਨਵਰੀ ਨੂੰ ਹੋਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਦੀਆਂ ਚੋਣਾਂ ਵੀ ਨਾਲ ਹੀ ਹੋਣਗੀਆਂ।ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 20 ਜਨਵਰੀ ਰੱਖੀ ਗਈ ਹੈ।

Chandigarh News: ਚੰਡੀਗੜ੍ਹ ਵਿੱਚ ਨਵੇਂ ਮੇਅਰ ਦੀ ਚੋਣ 24 ਜਨਵਰੀ ਨੂੰ ਹੋਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਦੀਆਂ ਚੋਣਾਂ ਵੀ ਨਾਲ ਹੀ ਹੋਣਗੀਆਂ।ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 20 ਜਨਵਰੀ ਰੱਖੀ ਗਈ ਹੈ। ਪ੍ਰਸ਼ਾਸਨ ਨੇ ਨਾਮਜ਼ਦ ਕੌਂਸਲਰ ਡਾ. ਰਮਨੀਕ ਸਿੰਘ ਬੇਦੀ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ ਹੈ।

ਪਿਛਲੇ ਸਾਲ ਚੋਣਾਂ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ ਰਹੇ ਅਨਿਲ ਮਸੀਹ ਵੱਲੋਂ ਬੇਨਿਯਮੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਘਟਨਾ ਨੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਸਨ। ਇਸ ਵਾਰ ਪ੍ਰਸ਼ਾਸਨ ਨੇ ਚੌਕਸੀ ਦਿਖਾਉਂਦਿਆਂ ਡਾ. ਬੇਦੀ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ ਹੈ, ਜਿਸ ਨੂੰ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਚੰਡੀਗੜ੍ਹ ਦੇ ਕੋ-ਇੰਚਾਰਜ ਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐੱਸ.ਐੱਸ. ਆਹਲੂਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੰਡੀਗੜ੍ਹ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ 24 ਜਨਵਰੀ ਨੂੰ ਕਰਵਾਉਣ ਦੇ ਡੀ.ਸੀ. ਦੇ ਨੋਟੀਫਿਕੇਸ਼ਨ ਖ਼ਿਲਾਫ਼ ਅਦਾਲਤ ਜਾਵੇਗੀ। ਭਾਜਪਾ ਨੇ ਇਕ ਵਾਰ ਫਿਰ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਚੰਡੀਗੜ੍ਹ ਨਿਗਮ ’ਚ ਲੋਕਤੰਤਰ ਦਾ ਕਤਲ ਕਰਨ ਦੀ ਸਾਜ਼ਿਸ਼ ਰਚੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ’ਤੇ ਦਬਾਅ ਪਾ ਕੇ ਮੇਅਰ ਦਾ ਕਾਰਜਕਾਲ 11 ਮਹੀਨੇ ਦਾ ਕਰ ਦਿੱਤਾ ਗਿਆ, ਜਦਕਿ ਕਾਨੂੰਨ ਮੁਤਾਬਕ ਕਾਰਜਕਾਲ ਇਕ ਸਾਲ ਹੁੰਦਾ ਹੈ। ਮੇਅਰ ਕੁਲਦੀਪ ਕੁਮਾਰ ਦਾ ਕਾਰਜਕਾਲ 19 ਫਰਵਰੀ ਨੂੰ ਖ਼ਤਮ ਹੋਣ ਵਾਲਾ ਹੈ ਪਰ ਇਕ ਮਹੀਨਾ ਪਹਿਲਾਂ ਹੀ ਭਾਜਪਾ ਨੇ ਸਾਜ਼ਿਸ਼ ਤਹਿਤ ਇਸ ਨੂੰ ਖ਼ਤਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮੇਅਰ ਚੋਣਾਂ ਦੌਰਾਨ ਭਾਜਪਾ ਵੱਲੋਂ ਗਲਤ ਤਰੀਕੇ ਨਾਲ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਕੁਲਦੀਪ ਕੁਮਾਰ ਦੀ ਵੋਟ ਰੱਦ ਕਰ ਕੇ ਲੋਕਤੰਤਰ ਦਾ ਕਤਲ ਕੀਤਾ ਗਿਆ ਸੀ। ਇਸ ਖ਼ਿਲਾਫ਼ ਸੁਪਰੀਮ ਕੋਰਟ ’ਚ ਅਪੀਲ ਦਾਇਰ ਕੀਤੀ ਗਈ ਸੀ।

ਡਾ. ਆਹਲੂਵਾਲੀਆ ਤੇ ‘ਆਪ’ ਚੰਡੀਗੜ੍ਹ ਦੇ ਨਵੇਂ ਪ੍ਰਧਾਨ ਵਿਜੇਪਾਲ ਨੇ ਕਿਹਾ ਕਿ ਇਸ ਵਾਰ ਵੀ ਭਾਜਪਾ ਨੇ ਮੇਅਰ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕਰਨ ਦੀ ਸਾਜ਼ਿਸ਼ ਰਚੀ ਹੈ। ਇਸ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਜਪਾ ਦੇਸ਼ ’ਚ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਸ ਦੀਆਂ ਕਈ ਉਦਾਹਰਣਾਂ ਪਿਛਲੇ ਦਿਨਾਂ ’ਚ ਵੱਖ-ਵੱਖ ਸੂਬਿਆਂ ਤੋਂ ਸਾਹਮਣੇ ਆਈਆਂ ਹਨ। ਇਹ ਵੀ ਮੰਦਭਾਗਾ ਹੈ ਕਿ ਪ੍ਰਸ਼ਾਸਨ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ ’ਚ ਗੁਪਤ ਮਤਦਾਨ ਦੀ ਬਜਾਏ ਹੱਥ ਉਠਾ ਕੇ ਵੋਟਾਂ ਪਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ।

ਪਿਛਲੇ ਸਾਲ ਗੁਪਤ ਵੋਟ ਪੱਤਰ ਰਾਹੀਂ ਕਰਵਾਈ ਗਈ ਵੋਟਿੰਗ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਪੈੱਨ ਦਾ ਨਿਸ਼ਾਨ ਲਾ ਕੇ ਮੇਅਰ ਕੁਲਦੀਪ ਕੁਮਾਰ ਦੀਆਂ ਵੋਟਾਂ ਨੂੰ ਰੱਦ ਕਰ ਦਿੱਤਾ ਸੀ। ਗੁਪਤ ਵੋਟਪੱਤਰਾਂ ਰਾਹੀਂ ਮੁੜ ਚੋਣ ਕਰਵਾਉਣਾ ਇਕ ਵਾਰ ਫਿਰ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰ ਰਿਹਾ ਹੈ। ‘ਆਪ’ ਇਸ ਸਾਰੀ ਸਾਜਿਸ਼ ਖ਼ਿਲਾਫ਼ ਅਦਾਲਤ ’ਚ ਜਾਵੇਗੀ ਤੇ ਚੰਡੀਗੜ੍ਹ ਦੇ ਲੋਕਾਂ ਨਾਲ ਬੇਇਨਸਾਫ਼ੀ ਨਹੀਂ ਹੋਣ ਦੇਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget