Chandigarh Mayoral Poll: ਕਾਂਗਰਸ ਦੀ ਇਸ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਹੋਣ ਜਾ ਰਹੀ ਸੁਣਵਾਈ, ਸੁਪਰੀਮ ਕੋਰਟ ਤੋਂ ਲੱਗ ਚੁੱਕੀ ਫਟਕਾਰ
Chandigarh Mayoral Poll case: ਇਸ ਤੋਂ ਪਹਿਲਾਂ AAP ਵੱਲੋਂ ਮੇਅਰ ਚੋਣਾਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ 'ਤੇ 26 ਫਰਵਰੀ ਨੂੰ ਸੁਣਵਾਈ ਹੋਣੀ ਹੈ। ਪਰ ਇਸ ਤੋਂ ਪਹਿਲਾਂ ਵੀ ਹਾਈ ਕੋਰਟ ਦੇ ਫੈਸਲੇ ਨੂੰ ਆਮ ਆਦਮੀ ਪਾਰਟੀ
Chandigarh Mayoral Poll case: ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਹੋਈਆਂ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਨਿੱਤ ਨਵਾਂ ਮੋੜ ਲੈ ਰਿਹਾ ਹੈ। ਅੱਜ ਇਸ ਮਾਮਲੇ 'ਚ ਕਾਂਗਰਸ ਵੱਲੋਂ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਵੇਗੀ। ਇਹ ਪਟੀਸ਼ਨ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੇ ਖਿਲਾਫ਼ ਦਾਇਰ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੇਅਰ ਚੋਣਾਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ 'ਤੇ 26 ਫਰਵਰੀ ਨੂੰ ਸੁਣਵਾਈ ਹੋਣੀ ਹੈ। ਪਰ ਇਸ ਤੋਂ ਪਹਿਲਾਂ ਵੀ ਹਾਈ ਕੋਰਟ ਦੇ ਫੈਸਲੇ ਨੂੰ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਕਾਂਗਰਸ ਅਤੇ ਆਮ ਆਦਮੀ ਪਾਰਟੀ ਲਗਾਤਾਰ ਡੀਸੀ ਵੱਲੋਂ ਨਿਯੁਕਤ ਰਿਟਰਨਿੰਗ ਅਫ਼ਸਰ ਅਨਿਲ ਮਸੀਹ 'ਤੇ ਚੋਣਾਂ 'ਚ ਧਾਂਦਲੀ ਦੇ ਦੋਸ਼ ਲਗਾ ਰਹੀਆਂ ਹਨ। ਆਪ ਤੇ ਕਾਂਗਰਸ ਦਾ ਕਹਿਣਾ ਹੈ ਕਿ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਜਾਣਬੁੱਝ ਕੇ ਗਠਜੋੜ ਦੀਆਂ ਅੱਠ ਵੋਟਾਂ ਨੂੰ ਖੁੱਦ ਟਿੱਕ ਕਰਕੇ ਰੱਦ ਕਰ ਦਿੱਤਾ ਹੈ।
ਇਸ ਦੇ ਲਈ ਆਮ ਆਦਮੀ ਪਾਰਟੀ ਕਾਂਗਰਸ ਵੱਲੋਂ ਵੀਡੀਓ ਰਿਕਾਰਡ ਵੀ ਪੇਸ਼ ਕੀਤਾ ਗਿਆ ਹੈ। ਅਦਾਲਤ ਵਿੱਚ ਉਨ੍ਹਾਂ ਵੱਲੋਂ ਵੀਡੀਓ ਸਬੂਤ ਵੀ ਦਿੱਤੇ ਗਏ ਹਨ। ਇਸ ਦੇ ਆਧਾਰ ’ਤੇ ਉਹ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਵਾਉਣਾ ਚਾਹੁੰਦੇ ਹਨ।
ਕਾਂਗਰਸ ਅਤੇ ਆਮ ਆਦਮੀ ਪਾਰਟੀ ਵੀ ਮੇਅਰ ਚੋਣਾਂ ਨੂੰ ਲੈ ਕੇ ਲਗਾਤਾਰ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਅੱਜ ਛੇਵੇਂ ਦਿਨ ਭੁੱਖ ਹੜਤਾਲ ਕੀਤੀ ਜਾਵੇਗੀ। ਕਾਂਗਰਸ ਯੂਥ ਵੱਲੋਂ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕੱਲ੍ਹ ਰੋਸ ਪ੍ਰਦਰਸ਼ਨ ਕਰ ਰਹੇ ਚੰਡੀਗੜ੍ਹ ਯੂਥ ਵਰਕਰਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਕਾਂਗਰਸ ਯੂਥ ਵਰਕਰ ਫਰਜ਼ੀ ਮੇਅਰ ਹੋਣ ਦਾ ਦੋਸ਼ ਲਾ ਕੇ ਮੇਅਰ ਦੇ ਦਫ਼ਤਰ ਨੂੰ ਤਾਲਾ ਲਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial