ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 46 'ਚ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਮੇਘਨਾਥ ਦੇ ਪੁਤਲੇ ਨੂੰ ਅੱਗ ਲਗਾ ਦਿੱਤੀ।ਰਾਵਣ ਅਤੇ ਕੁਬਕਰਨ ਦੇ ਪੁਤਲੇ ਸੁਰੱਖਿਅਤ।ਇਹ ਕਾਰਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਖੋਜ ਜਾਰੀ ਹੈ।ਚੰਡੀਗੜ੍ਹ ਦੇ ਸੈਕਟਰ 46 ਵਿੱਚ ਸਭ ਤੋਂ ਉੱਚਾ 92 ਫੁੱਟ ਪੁਤਲਾ ਬਣਾਇਆ ਗਿਆ ਹੈ।
ਅੱਜ ਹਿਮਾਚਲ 'ਚ ਦਸਹਿਰਾ ਮਨਾਉਣਗੇ ਪੀਐਮ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਵਿੱਚ ਦਸਹਿਰਾ ਮਨਾਉਣਗੇ। ਉਹ ਅੱਜ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਬਿਲਾਸਪੁਰ ਵਿੱਚ ਏਮਸ ਦਾ ਉਦਘਾਟਨ ਕਰਨਗੇ ਤੇ ਪ੍ਰਸਿੱਧ ‘ਕੁੱਲੂ ਦਸਹਿਰਾ’ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਵੀ ਸ਼ਿਰਕਤ ਕਰਨਗੇ।
ਹਿਮਚਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਨੂੰ ਅਹਿਮ ਸਮਝਿਆ ਜਾ ਰਿਹਾ ਹੈ। ਇਸ ਦੌਰਾਨ ਪੀਐਮ ਮੋਦੀ ਵੱਡੇ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਇਸ ਵਾਰ ਕਾਂਗਰਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਹਿਮਾਚਲ ਵਿੱਚ ਸਰਗਰਮ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹਿਮਾਚਲ ਦੇ ਕਈ ਦੌਰੇ ਕਰ ਚੁੱਕੇ ਹਨ।
ਪੀਐਮ ਮੋਦੀ ਦੇ ਦੌਰੇ ਬਾਰੇ ਇੱਕ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਇਸ ਦੌਰਾਨ 3,650 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਤੇ ਰੈਲੀ ਨੂੰ ਸੰਬੋਧਨ ਕਰਨਗੇ। ਮੋਦੀ ਨੇ ਅਕਤੂਬਰ 2017 ਵਿੱਚ ਏਮਸ ਦਾ ਨੀਂਹ ਪੱਥਰ ਰੱਖਿਆ ਸੀ। ਪ੍ਰਧਾਨ ਮੰਤਰੀ ਇਸ ਦੌਰਾਨ ਪਿੰਜੌਰ ਤੋਂ ਨਾਲਾਗੜ੍ਹ ਤੱਕ ਨੈਸ਼ਨਲ ਹਾਈਵੇਅ-105 ਨੂੰ 31 ਕਿਲੋਮੀਟਰ ਤੱਕ ਚਹੁੰ-ਮਾਰਗੀ ਕਰਨ ਸਬੰਧੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ