Chandigarh News: ਚੰਡੀਗੜ੍ਹ `ਚ ਡਬਲ ਪਾਰਕਿੰਗ ਫੀਸ ਵਸੂਲਣ ਦਾ ਫੈਸਲਾ ਵਾਪਸ ਲਵੇ ਨਗਰ ਨਿਗਮ : ਪਰਮਿੰਦਰ ਸਿੰਘ ਢੀਂਡਸਾ
Chandigarh Parking Fee: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਚੰਡੀਗੜ੍ਹ ਵਿਚ ਨਗਰ ਨਿਗਮ ਵਲੋਂ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ `ਤੇ ਡਬੱਲ ਪਾਰਕਿੰਗ.
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਚੰਡੀਗੜ੍ਹ ਵਿਚ ਨਗਰ ਨਿਗਮ ਵਲੋਂ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ `ਤੇ ਡਬੱਲ ਪਾਰਕਿੰਗ ਫੀਸ ਵਸੂਲਣ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪਰੋਹਿਤ ਨੂੰ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਬੇਸ਼ਕ ਇਹ ਫੈਸਲਾ ਚੰਡੀਗੜ੍ਹ ਨਗਰ ਨਿਗਮ ਦੀ ਬੈਠਕ ਵਿਚ ਲਿਆ ਗਿਆ ਹੈ ਪ੍ਰੰਤੂ ਜੇਕਰ ਪੰਜਾਬ ਦੇ ਰਾਜਪਾਲ ਚਾਹੁਣ ਤਾਂ ਇਸ ਫੈਸਲੇ ਨੂੰ ਵਾਪਸ ਲਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਚੰਡੀਗੜ੍ਹ ਵਿਚ ਪੰਜਾਬ ਦੇ ਰੂਲ ਲਾਗੂ ਹੁੰਦੇ ਹਨ ਅਤੇ ਅਜਿਹੇ ਵਿਚ ਪੰਜਾਬ ਸਰਕਾਰ ਤੋਂ ਸਲਾਹ-ਮਸ਼ਵਰਾ ਕੀਤੇ ਬਿਨਾਂ ਵਾਹਨਾਂ ਤੋਂ ਡਬੱਲ ਪਾਰਕਿੰਗ ਫੀਸ ਵਸੂਲਣ ਦਾ ਫੈਸਲਾ ਗਲਤ ਹੈ। ਉਨ੍ਹਾਂ ਅੱਗੇ ਕਿਹਾ ਕਿ ਚੰਡੀਗੜ੍ਹ `ਤੇ ਪੰਜਾਬ ਦਾ ਪੂਰਾ ਹੱਕ ਹੈ ਅਤੇ ਪੰਜਾਬ ਦੀ ਰਾਜਧਾਨੀ ਹੋਣ ਕਾਰਨ ਜਿਥੇ ਪੰਜਾਬ ਸਰਕਾਰ ਦੇ ਵੱਡੀ ਗਿਣਤੀ ਵਿਚ ਮੁਲਾਜ਼ਮ ਇਥੇ ਨੌਕਰੀ ਕਰਨ ਆਉਂਦੇ ਹਨ ਉਥੇ ਹੀ ਸਰਕਾਰੀ ਕੰਮ ਕਰਵਾਉਣ ਲਈ ਵੀ ਲੋਕ ਇਥੇ ਆਉੰਦੇ ਹਨ।
ਢੀਂਡਸਾ ਨੇ ਕਿਹਾ ਚੰਡੀਗੜ੍ਹ ਨਗਰ ਨਿਗਮ ਦਾ ਇਹ ਫੈਸਲਾ ਇਨ੍ਹਾ ਲੋਕਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਟ੍ਰਾਈਸਿਟੀ ਵਿਚ ਕੇਵਲ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਦੇ ਵਾਹਨ ਚਾਲਕ ਹੀ ਨਹੀ ਹਨ ਬਲਕਿ ਕਈਂ ਅਜਿਹੇ ਵੀ ਹਨ ਜਿਨ੍ਹਾਂ ਦੀ ਗੱਡੀ `ਤੇ ਬਾਹਰਲੇ ਰਾਜਾਂ ਦੇ ਨੰਬਰ ਲੱਗੇ ਹੋਏ ਹਨ ਅਤੇ ਉਹ ਟ੍ਰਾਈਸਿਟੀ ਵਿਚ ਰਹਿੰਦੇ ਹਨ। ਪਾਰਕਿੰਗ ਫੀਸ ਵਧਣ ਕਾਰਨ ਇਨ੍ਹਾਂ ਸਾਰੇ ਲੋਕਾਂ ਦੀ ਜੇਬ `ਤੇ ਬੇਲੋੜਾ ਬੋਝ ਪਇਆ ਹੈ। ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਨੂੰ ਦੇਸ਼ ਦੇ ਹਰੇਕ ਨਾਗਰਿਕ ਨਾਲ ਬਰਾਬਰ ਦਾ ਸਲੂਕ ਕਰਨਾ ਚਾਹੀਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ