Chandigarh News: ਚੰਡੀਗੜ੍ਹ ਦੀਆਂ ਸੜਕਾਂ 'ਤੇ ਨਿਕਲਣ ਵਾਲੇ ਸਾਵਧਾਨ! ਅਮਿਤ ਸ਼ਾਹ ਦੀ ਫੇਰੀ ਕਰਕੇ ਪੁਲਿਸ ਦਾ ਐਕਸ਼ਨ
Amit Shah's visit: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਚੰਡੀਗੜ੍ਹ ਆ ਰਹੇ ਹਨ। ਅੱਜ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਫੇਰੀ ਸਬੰਧੀ ਰਿਹਰਸਲ ਕੀਤੀ ਜਾਵੇਗੀ। ਇਸ ਦੌਰਾਨ ਕਈ ਸੜਕਾਂ ਨੂੰ ਬੰਦ ਰੱਖਿਆ ਜਾਵੇਗਾ।

Chandigarh News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਚੰਡੀਗੜ੍ਹ ਆ ਰਹੇ ਹਨ। ਅੱਜ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਫੇਰੀ ਸਬੰਧੀ ਰਿਹਰਸਲ ਕੀਤੀ ਜਾਵੇਗੀ। ਇਸ ਦੌਰਾਨ ਕਈ ਸੜਕਾਂ ਨੂੰ ਬੰਦ ਰੱਖਿਆ ਜਾਵੇਗਾ। ਰਿਹਰਸਲ ਅੱਜ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਇਸ ਦੌਰਾਨ ਰਾਜਿੰਦਰ ਪਾਰਕ ਸੈਕਟਰ 2 ਤੇ 3 ਦੇ ਛੋਟੇ ਚੌਕ ਤੋਂ ਲੈ ਕੇ ਸੁਖਨਾ ਝੀਲ ਵਰਗੇ ਪੁਆਇੰਟ ਤੱਕ ਉੱਤਰ ਮਾਰਗ ’ਤੇ ਆਵਾਜਾਈ ਬੰਦ ਰਹੇਗੀ।
ਇਸ ਤੋਂ ਇਲਾਵਾ ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਲਾਈਟ ਪੁਆਇੰਟ ਤੋਂ ਸੰਤ ਕਬੀਰ ਸਕੂਲ ਲਾਈਟ ਪੁਆਇੰਟ ਤੱਕ ਇਹ ਸੜਕ ਆਮ ਲੋਕਾਂ ਲਈ ਬੰਦ ਰਹੇਗੀ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਇਸ ਰਸਤੇ ’ਤੇ ਨਾ ਆਉਣ ਦੀ ਸਲਾਹ ਦਿੱਤੀ ਹੈ। ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ 'ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਡੀਐਸਪੀ ਤੇ ਇੰਸਪੈਕਟਰਾਂ ਸਮੇਤ 3 ਹਜ਼ਾਰ ਪੁਲਿਸ ਮੁਲਾਜ਼ਮ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ, ਆਈਟੀਬੀਪੀ, ਇੰਟੈਲੀਜੈਂਸ ਤੇ ਸੀਆਈਡੀ ਵਿੰਗਾਂ ਦੇ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ।
ਹਾਸਲ ਜਾਣਕਾਰੀ ਮੁਤਾਬਕ ਅਮਿਤ ਸ਼ਾਹ ਦੀ ਫੇਰੀ ਨੂੰ ਲੈ ਕੇ ਹਵਾਈ ਅੱਡੇ ਤੋਂ ਸਮਾਗਮ ਵਾਲੀ ਥਾਂ ਤੱਕ ਸੜਕ ਦੇ ਦੋਵੇਂ ਪਾਸੇ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ। ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਨਵੇਂ ਫੁੱਲਦਾਰ ਪੌਦੇ ਵੀ ਲਗਾਏ ਗਏ ਹਨ। ਅਮਿਤ ਸ਼ਾਹ ਸੈਕਟਰ 17 ਵਿੱਚ 88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਕਰਨਗੇ।
ਇਸ ਤੋਂ ਇਲਾਵਾ 44 ਏਐਸਆਈਜ਼ ਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਪੀਸੀਆਰ ਵਿੱਚ ਸ਼ਾਮਲ ਕਰਨ ਲਈ 3 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਖਰੀਦੇ ਗਏ ਟਾਟਾ ਸਫਾਰੀ ਵਾਹਨਾਂ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
