Chandigarh News: ਰੂਪਨਗਰ ਦੀ ਪ੍ਰੀਤ ਕਲੋਨੀ ਵਿੱਚ ਇਮਾਰਤ ਡਿੱਗਣ ਕਾਰਨ ਦੱਬੇ ਗਏ 5 ਮਜ਼ਦੂਰਾਂ ਵਿੱਚੋਂ ਤਿੰਨ ਨੂੰ ਕੱਢ ਲਿਆ ਗਿਆ ਹੈ। ਇਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ ਹੈ ਜਦਕਿ ਤੀਜੇ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਅਜੇ ਵੀ ਦੋ ਮਜ਼ਦੂਰ ਮਲਬੇ ਦੇ ਹੇਠਾਂ ਹਨ। ਉਨ੍ਹਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਲੈਂਟਰ ਨੂੰ ਜੈਕਾਂ ਨਾਲ ਉਠਾਇਆ ਜਾ ਰਿਹਾ ਸੀ।
ਦੱਸ ਦਈਏ ਕਿ ਰੂਪਨਗਰ ਦੀ ਪ੍ਰੀਤ ਕਲੋਨੀ ਵਿੱਚ ਇੱਕ ਇਮਾਰਤ ਡਿੱਗਣ ਕਾਰਨ ਪੰਜ ਮਜ਼ਦੂਰ ਹੇਠਾਂ ਦੱਬ ਗਏ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਏਡੀਸੀ ਰੋਪੜ ਤੇ ਐਸਐਸਪੀਐਸ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਐਨਡੀਆਰਐਫ, ਐਸਡੀਆਰਐਫ ਤੇ ਆਈਟੀਬੀਪੀ ਦੀਆਂ ਟੀਮਾਂ ਵੱਲੋਂ ਮੌਕੇ ‘ਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਤੇ ਸ਼ਾਮ 7 ਵਜੇ ਦੇ ਕਰੀਬ ਇੱਕ ਮਜ਼ਦੂਰ ਨੂੰ ਬਾਹਰ ਕੱਢਿਆ ਗਿਆ।
ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਐਨਡੀਆਰਐਫ, ਐਸਡੀਆਰਐਫ ਤੇ ਆਈਟੀਬੀਪੀ ਦੀਆਂ ਟੀਮਾਂ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਤਕਨੀਕੀ ਸਲਾਹਕਾਰਾਂ ਦੀ ਸਲਾਹ ਨਾਲ ਮਜ਼ਦੂਰਾਂ ਨੂੰ ਪੜਾਅਵਾਰ ਬਾਹਰ ਕੱਢਿਆ ਜਾ ਰਿਹਾ ਹੈ।
ਹੁਣ ਤੱਕ ਇਸ ਬਚਾਅ ਮੁਹਿੰਮ ਵਿੱਚ ਮਲਬੇ ਹੇਠੋਂ ਤਿੰਨ ਲੋਕਾਂ ਨੂੰ ਬਾਹਰ ਕੱਢਿਆ ਜਾ ਚੁੱਕਾ ਹੈ ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ ਹੈ। ਤੀਜੇ ਮਜ਼ਦੂਰ ਦਾ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਜਾਰੀ ਹੈ। ਜਦਕਿ ਮਲਬੇ ਹੇਠ ਦੋ ਹੋਰ ਮਜ਼ਦੂਰ ਦੱਬੇ ਹੋਏ ਦੱਸੇ ਜਾ ਰਹੇ ਹਨ। ਦੱਬੇ ਹੋਏ ਲੋਕਾਂ ਨੂੰ ਬਚਾਉਣ ਲਈ ਵੱਖ-ਵੱਖ ਟੀਮਾਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮਕਾਨ ਦੀਆਂ ਕੰਧਾਂ 'ਤੇ ਪੁਰਾਣੇ ਲੈਂਟਰ ਨੂੰ ਜੈਕ ਨਾਲ ਚੜ੍ਹਾਇਆ ਜਾ ਰਿਹਾ ਸੀ। ਇਸ ਦੌਰਾਨ ਸੰਤੁਲਨ ਵਿਗੜਨ ਕਾਰਨ ਲੈਂਟਰ ਹੇਠਾਂ ਡਿੱਗ ਗਿਆ। ਮਜ਼ਦੂਰ ਵੀ ਇਸ ਲੈਂਟਰ ਦੇ ਹੇਠਾਂ ਦੱਬ ਗਏ। ਇਸ ਬਾਰੇ ਪਤਾ ਲੱਗਣ ਤੋਂ ਬਾਅਦ ਪ੍ਰਸ਼ਾਸਨ ਨੇ ਵੱਖ-ਵੱਖ ਬਚਾਅ ਟੀਮਾਂ ਤਾਇਨਾਤ ਕਰਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।