Chandigarh News: ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਕੋਲੋਂ ਰੁਖ 'ਤੇ ਲਟਕਦੀ ਮਿਲੀ ਲਾਸ਼, ਸੁਰੱਖਿਆ ਬਲ ਅਲਰਟ
security forces alert: ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ 'ਤੇ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ..
Chandigarh News: ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ 'ਤੇ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ।
ਹਾਸਲ ਜਾਣਕਾਰੀ ਮੁਤਾਬਕ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਅਜਿਹੇ 'ਚ ਸਵਾਲ ਉੱਠ ਰਹੇ ਹਨ ਕਿ ਜਦੋਂ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਹਰ ਥਾਂ 'ਤੇ ਪੁਲਿਸ ਬਲ ਤਾਇਨਾਤ ਹਨ ਤਾਂ ਫਿਰ ਇਹ ਲਾਸ਼ ਇੱਥੇ ਕਿਵੇਂ ਆ ਸਕੀ ਹੈ। ਉਧਰ, ਪੁਲਿਸ ਨੂੰ ਇਸ ਮਾਮਲੇ 'ਚ ਕਤਲ ਦਾ ਸ਼ੱਕ ਹੈ। ਪੁਲਿਸ ਹੁਣ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕਿਸੇ ਨੇ ਨੌਜਵਾਨ ਦਾ ਕਤਲ ਕਰਕੇ ਦਰੱਖਤ ਨਾਲ ਲਟਕਾਇਆ ਹੋ ਸਕਦਾ ਹੈ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ। ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਇਸ ਲਈ ਪੁਲਿਸ ਉਸ ਦੀ ਪਛਾਣ ਦਾ ਇੰਤਜ਼ਾਰ ਕਰ ਰਹੀ ਹੈ। ਇਸ ਤੋਂ ਬਾਅਦ ਹੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਨੇ ਨੇੜਲੇ ਪੁਲਿਸ ਥਾਣਿਆਂ ਨੂੰ ਸੂਚਿਤ ਕਰ ਦਿੱਤਾ ਹੈ, ਤਾਂ ਜੋ ਜੇਕਰ ਕਿਸੇ ਪੁਲਿਸ ਸਟੇਸ਼ਨ ਨੂੰ ਕਿਸੇ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਮਿਲਦੀ ਹੈ ਤਾਂ ਉਹ ਸੂਚਿਤ ਕਰ ਸਕਦਾ ਹੈ।
ਦਰਅਸਲ ਜਿਸ ਇਲਾਕੇ ਵਿੱਚ ਇਹ ਲਾਸ਼ ਮਿਲੀ ਸੀ, ਉੱਥੇ ਅੱਜ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਣ ਕਾਰਨ ਥਾਂ-ਥਾਂ ਪੁਲਿਸ ਤਾਇਨਾਤ ਹੈ। ਪੁਲਿਸ ਦੀ ਇਹ ਤਾਇਨਾਤੀ ਬੀਤੀ ਰਾਤ ਤੋਂ ਹੀ ਹੈ। ਅਜਿਹੇ 'ਚ ਸਵਾਲ ਉੱਠ ਰਹੇ ਹਨ ਕਿ ਜਦੋਂ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਹਰ ਥਾਂ 'ਤੇ ਪੁਲਿਸ ਬਲ ਤਾਇਨਾਤ ਹਨ ਤਾਂ ਫਿਰ ਇਹ ਲਾਸ਼ ਇੱਥੇ ਕਿਵੇਂ ਗਈ ਹੈ।
ਦੱਸ ਦਈਏ ਜਿੱਥੇ ਇਹ ਲਾਸ਼ ਮਿਲੀ ਹੈ, ਉੱਥੇ ਜਨਵਰੀ 2023 ਵਿੱਚ ਇੱਕ ਬੰਬ ਮਿਲਿਆ ਸੀ। ਇਸ ਨੂੰ ਨਕਾਰਾ ਕਰਨ ਲਈ ਚੰਡੀ ਮੰਦਰ ਤੋਂ ਫੌਜ ਦੀ ਟੀਮ ਬੁਲਾਈ ਗਈ ਸੀ। ਉਦੋਂ ਵੀ ਸਵਾਲ ਖੜ੍ਹੇ ਹੋਏ ਸਨ ਕਿ ਮੁੱਖ ਮੰਤਰੀ ਦੀ ਰਿਹਾਇਸ਼ ਦੇ ਐਨੇ ਨੇੜੇ ਬੰਬ ਕਿੱਥੋਂ ਆ ਗਿਆ। ਇਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਸੀ ਤੇ ਇਸ ਰਾਜਿੰਦਰ ਪਾਰਕ ਦੇ ਆਲੇ-ਦੁਆਲੇ ਤਾਰਾਂ ਲਾ ਕੇ ਕੰਡਿਆਲੀ ਤਾਰ ਲਾ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।