Chandigarh News: ਦਸੰਬਰ ਮਹੀਨੇ ਚੰਡੀਗੜ੍ਹੀਆਂ ਨੇ ਸਰਕਾਰੀ ਖ਼ਜ਼ਾਨਾ ਭਰ ਦਿੱਤਾ ਹੈ। ਸਾਲ 2023 ਦੇ ਆਖਰੀ ਮਹੀਨੇ ਦਸੰਬਰ ਵਿੱਚ ਚੰਡੀਗੜ੍ਹੀਆਂ (Chandigarh ) ਨੇ ਸਰਕਾਰੀ ਖਜ਼ਾਨੇ ਵਿੱਚ 281 ਕਰੋੜ ਰੁਪਏ ਜੀਐਸਟੀ (GST ) ਦਿੱਤਾ। ਇਹ ਪਿਛਲੇ ਸਾਲ ਦਸੰਬਰ ਮਹੀਨੇ ਨਾਲੋਂ 29 ਫ਼ੀਸਦ ਵੱਧ ਹੈ। ਜੇਕਰ ਸਾਲ 2023 ਉੱਪਰ ਨਜ਼ਰ ਮਾਰੀਏ ਤਾਂ ਲੰਘੇ ਸਾਲ ਜੀਐਸਟੀ ਕੁਲੈਕਸ਼ਨ ਵਿੱਚ ਮੋਟਾ ਵਾਧਾ ਹੋਇਆ ਹੈ। 



ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿੱਚ ਦਸੰਬਰ ਮਹੀਨੇ ਵਿੱਚ ਜੀਐਸਟੀ ਪਿਛਲੇ ਸਾਲ ਦੇ ਮੁਕਾਬਲੇ 29 ਫ਼ੀਸਦ ਵੱਧ ਇਕੱਠਾ ਹੋਇਆ ਹੈ। ਸਰਕਾਰੀ ਖਜ਼ਾਨੇ ਵਿੱਚ ਬੀਤੇ ਮਹੀਨੇ ਪਿਛਲੇ ਸਾਲ ਦੀ ਤੁਲਨਾ ਵਿੱਚ ਜੀਐਸਟੀ ਦੇ 63 ਕਰੋੜ ਰੁਪਏ ਤੋਂ ਵੱਧ ਆਏ ਹਨ। ਦਸੰਬਰ 2023 ਵਿੱਚ 281 ਕਰੋੜ ਰੁਪਏ ਜੀਐਸਟੀ ਦੇ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ 218 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ ਸੀ। 


ਇਸੇ ਤਰ੍ਹਾਂ ਨਵੰਬਰ 2023 ’ਚ ਵੀ 20 ਫ਼ੀਸਦ ਵੱਧ ਜੀਐਸਟੀ ਇਕੱਠਾ ਹੋਇਆ ਸੀ। ਇਸ ਵਾਰ ਨਵੰਬਰ ਮਹੀਨੇ ਵਿੱਚ 210 ਕਰੋੜ ਰੁਪਏ ਇਕੱਠੇ ਹੋਏ ਸਨ, ਜਦੋਂਕਿ ਪਿਛਲੇ ਸਾਲ 175 ਕਰੋੜ ਰੁਪਏ ਇਕੱਠੇ ਹੋਏ ਸਨ। ਅਕਤੂਬਰ ਮਹੀਨੇ ਵਿੱਚ ਜੀਐਸਟੀ ਪਿਛਲੇ ਸਾਲ ਦੇ ਮੁਕਾਬਲੇ 11 ਫ਼ੀਸਦ ਵੱਧ ਇਕੱਠਾ ਹੋਇਆ ਹੈ। ਅਕਤੂਬਰ 2023 ’ਚ 389 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ 351 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ ਸੀ। 


ਸਤੰਬਰ 2023 ਵਿੱਚ ਛੇ ਫ਼ੀਸਦ ਜੀਐੱਸਟੀ ਵੱਧ ਕੇ 219 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਸਤੰਬਰ ਮਹੀਨੇ ’ਚ 206 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸੇ ਤਰ੍ਹਾਂ ਅਗਸਤ ਮਹੀਨੇ ’ਚ ਵੀ ਪਿਛਲੇ ਸਾਲ ਦੇ ਮੁਕਾਬਲੇ 7 ਫ਼ੀਸਦ ਜੀਐੱਸਟੀ ਵੱਧ ਇਕੱਤਰ ਕੀਤਾ ਗਿਆ ਸੀ। ਅਗਸਤ 2023 ’ਚ 192 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ। ਪਿਛਲੇ ਸਾਲ ਅਗਸਤ ਮਹੀਨੇ ਵਿੱਚ 179 ਕਰੋੜ ਰੁਪਏ ਜੀਐਸਟੀ ਦੇ ਇਕੱਠੇ ਹੋਏ ਸਨ। 


ਪ੍ਰਾਪਤ ਜਾਣਕਾਰੀ ਅਨੁਸਾਰ ਜੁਲਾਈ ਮਹੀਨੇ ’ਚ ਪਿਛਲੇ ਸਾਲ ਦੇ ਮੁਕਾਬਲੇ 23 ਫ਼ੀਸਦ ਵੱਧ ਜੀਐਸਟੀ ਇਕੱਠਾ ਹੋਇਆ ਹੈ। ਜੁਲਾਈ 2023 ’ਚ 217 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਜੁਲਾਈ ਮਹੀਨੇ ’ਚ 176 ਕਰੋੜ ਰੁਪਏ ਜੀਐਸਟੀ ਇਕੱਠੇ ਹੋਇਆ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।