Chandigarh News: ਆਨਲਾਈਨ ਠੱਗੀਆਂ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਹੁਣ ਚੰਡੀਗੜ੍ਹ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਆਨਲਾਈਨ ਸ਼ਾਪਿੰਗ ਦੇ 434 ਰੁਪਏ ਵਾਪਸ ਕਰਨ ਦੇ ਚੱਕਰ ਵਿੱਚ 50 ਹਜ਼ਾਰ ਉਡਾ ਲਏ ਗਏ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਾਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 


ਦੱਸ ਦਈਏ ਕਿ ਚੰਡੀਗੜ੍ਹ ਦੇ ਸੈਕਟਰ-40 ਵਿੱਚ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਆਨਲਾਈਨ ਸ਼ਾਪਿੰਗ ਦਾ ਸਾਮਾਨ ਵਾਪਸ ਕਰਨ ’ਤੇ 434 ਰੁਪਏ ਵਾਪਸ ਕਰਨ ਦੇ ਨਾਮ ਉੱਤੇ ਬੈਂਕ ਖਾਤੇ ਵਿੱਚੋਂ 50 ਹਜ਼ਾਰ ਰੁਪਏ ਉਡਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸਾਈਬਰ ਕ੍ਰਾਈਮ ਦੀ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 



ਪਤਾ ਲੱਗਾ ਹੈ ਕਿ ਮੁਲਜ਼ਮਾਂ ਕੋਲੋਂ ਪੁਲਿਸ ਨੇ ਪੰਜ ਮੋਬਾਈਲ ਫੋਨ, ਲੈਪਟਾਪ ਤੇ 30 ਸਿਮ ਕਾਰਡ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਸ਼ਿਵਾਂਸ਼ੂ ਵਾਸੀ ਮੋਗਾ ਤੇ ਸੁਭਰਾਤਾ ਮੰਡਲ ਵਾਸੀ ਪੱਛਮੀ ਬੰਗਾਲ ਵਜੋਂ ਹੋਈ ਹੈ। ਪੁਲਿਸ ਨੇ ਇਹ ਕਾਰਵਾਈ ਜੰਗ ਜੈ ਰਾਜ ਵਾਸੀ ਸੈਕਟਰ-40 ਦੀ ਸ਼ਿਕਾਇਤ ’ਤੇ ਕੀਤੀ ਹੈ।


ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਨੇ 434 ਰੁਪਏ ਦੇ ਆਨਲਾਈਨ ਜੁੱਤੇ ਖਰੀਦੇ ਸਨ, ਪਰ ਜੁੱਤੇ ਵਧੀਆ ਨਾ ਹੋਣ ਕਰ ਕੇ ਉਸ ਨੇ ਹੈਲਪਲਾਈਨ ਨੰਬਰ ’ਤੇ ਸੰਪਰਕ ਕਰਕੇ ਜੁੱਤੇ ਵਾਪਸ ਕਰਨ ਦੀ ਗੱਲ ਕੀਤੀ। ਇਸੇ ਦੌਰਾਨ ਉਸ ਨੂੰ ਇੱਕ ਨੰਬਰ ਤੋਂ ਫੋਨ ਆਇਆ ਤੇ 434 ਰੁਪਏ ਵਾਪਸ ਕਰਨ ਦਾ ਭਰੋਸਾ ਦਿੱਤਾ ਗਿਆ। 


ਮੁਲਜ਼ਮ ਨੇ ਜੰਗ ਜੈ ਰਾਜ ਨੂੰ ਬੈਂਕ ਖਾਤੇ ਬਾਰੇ ਜਾਣਕਾਰੀ ਅਪਲੋਡ ਕਰਨ ਲਈ ਕਿਹਾ। ਪੀੜਤ ਨੇ ਆਪਣੇ ਬੈਂਕ ਖਾਤੇ ਦੀ ਜਾਣਕਾਰੀ ਅਪਲੋਡ ਕੀਤੀ ਤਾਂ ਉਸ ਦੇ ਖਾਤੇ ਵਿੱਚੋਂ 50 ਹਜ਼ਾਰ ਰੁਪਏ ਗਾਇਬ ਹੋ ਗਏ। ਥਾਣਾ ਸਾਈਬਰ ਕ੍ਰਾਈਮ ਦੀ ਟੀਮ ਨੇ ਉਕਤ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।